USA ''ਚ 24 ਘੰਟਿਆਂ ਦੌਰਾਨ 1,891 ਮੌਤਾਂ, ਜਾਣੋ ਬਾਕੀ ਦੇਸ਼ਾਂ ਦਾ ਹਾਲ

Sunday, Apr 19, 2020 - 08:59 AM (IST)

USA ''ਚ 24 ਘੰਟਿਆਂ ਦੌਰਾਨ 1,891 ਮੌਤਾਂ, ਜਾਣੋ ਬਾਕੀ ਦੇਸ਼ਾਂ ਦਾ ਹਾਲ

ਵਾਸ਼ਿੰਗਟਨ : ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ 23 ਲੱਖ ਤੋਂ ਪਾਰ ਹੋ ਗਈ ਹੈ ਅਤੇ 1,60,518 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ ਸਭ ਤੋਂ ਵੱਧ ਤੇਜ਼ੀ ਨਾਲ ਹਾਲ ਹੀ ਦੇ ਦਿਨਾਂ ਵਿਚ USA, ਸਪੇਨ ਵਿਚ ਵਧੀ ਹੈ। ਇਹ ਦੋਵੇਂ ਮੁਲਕ ਮਰੀਜ਼ਾਂ ਦੇ ਮਾਮਲੇ ਵਿਚ ਇਟਲੀ ਤੋਂ ਅੱਗੇ ਨਿਕਲ ਗਏ ਹਨ। 

USA ਤੇ ਇਸ ਦਾ ਸ਼ਹਿਰ ਨਿਊਯਾਰਕ

ਵਿਸ਼ਵ ਦੇ ਸਭ ਤੋਂ ਤਾਕਤਵਰ ਮੁਲਕ ਯੂ. ਐੱਸ. ਏ. ਵਿਚ ਹੁਣ ਤੱਕ 38 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਬੀਤੇ 24 ਘੰਟਿਆਂ ਵਿਚ ਇੱਥੇ ਹੋਰ 1,891 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 38,835 ਤੱਕ ਪੁੱਜ ਗਿਆ ਹੈ। ਇੱਥੇ ਪੀੜਤਾਂ ਦੀ ਗਿਣਤੀ ਸਭ ਤੋਂ ਵੱਧ ਹੈ, ਜੋ 7,34,552 ‘ਤੇ ਪੁੱਜ ਗਈ ਹੈ। ਸਭ ਤੋਂ ਵੱਧ ਪ੍ਰਭਾਵਿਤ ਨਿਊਯਾਰਕ ਸੂਬਾ ਹੈ ਅਤੇ ਇਸ ਦੀ ਨਿਊਯਾਰਕ ਸਿਟੀ ਵਿਚ ਹੁਣ ਤੱਕ 13,157 ਲੋਕਾਂ ਦੀ ਵਾਇਰਸ ਕਾਰਨ ਮੌਤ ਹੋ ਗਈ ਹੈ। 

PunjabKesari

ਸਪੇਨ, ਜਰਮਨੀ

ਸਪੇਨ ਵਿਚ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ 1,94,416 ਹੋ ਗਈ ਹੈ ਅਤੇ 20,639 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ,ਜਰਮਨੀ ਵਿਚ ਮ੍ਰਿਤਕਾਂ ਦੀ ਗਿਣਤੀ 4,538 'ਤੇ ਪਹੁੰਚ ਗਈ ਹੈ ਅਤੇ ਤਕਰੀਬਨ 1,43,724 ਲੋਕ ਇਸ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ।

PunjabKesari

ਇਟਲੀ, ਫਰਾਂਸ

ਇਟਲੀ ਵਿਚ ਹੁਣ ਮੌਤਾਂ ਦੀ ਗਿਣਤੀ 23,227 ਹੋ ਗਈ ਹੈ। ਇੱਥੇ ਪੀੜਤਾਂ ਦੀ ਗਿਣਤੀ 1,75,925 ਦਰਜ ਕੀਤੀ ਗਈ ਹੈ। ਓਧਰ, ਫਰਾਂਸ ਵਿਚ 19,349 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਸ ਨੇ ਕੋਰੋਨਾ ਵਾਇਰਸ ਦੇ ਹੁਣ ਤੱਕ 1,52,978 ਮਾਮਲੇ ਦਰਜ ਕੀਤੇ ਹਨ। ਇਟਲੀ ਦਾ ਸਭ ਤੋਂ ਵੱਧ ਪ੍ਰਭਾਵਿਤ ਇਲਾਕਾ ਲੋਂਬਾਰਡੀ ਹੈ।

ਚੀਨ, ਪਾਕਿਸਤਾਨ

ਕੋਰੋਨਾ ਵਾਇਰਸ ਦੀ ਸ਼ੁਰੂਆਤ ਜਿਸ ਚੀਨ ਤੋਂ ਹੋਈ, ਉੱਥੇ ਇਸ ਵਕਤ ਮੌਤਾਂ ਦੀ ਗਿਣਤੀ 4,636 ਦੱਸੀ ਜਾ ਰਹੀ ਹੈ, ਜਦੋਂ ਕਿ ਮਾਹਰਾਂ ਨੂੰ ਇਸ 'ਤੇ ਖਦਸ਼ਾ ਹੈ। ਪਿਛਲੇ ਸਾਲ ਚੀਨ ਦੇ ਹੁਬੇਈ ਸੂਬੇ ਦੇ ਵੁਹਾਨ ਸ਼ਹਿਰ ਤੋਂ ਵਾਇਰਸ ਫੈਲਣ ਦੀ ਸ਼ੁਰੂਆਤ ਹੋਈ ਸੀ। ਇੱਥੇ ਪੀੜਤਾਂ ਦੀ ਗਿਣਤੀ 83,796 ਹੋ ਚੁੱਕੀ ਹੈ। ਉੱਥੇ ਹੀ, ਪਾਕਿਸਤਾਨ ਵਿਚ 143 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 7,638 ਲੋਕਾਂ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। 

PunjabKesari

ਆਸਟ੍ਰੇਲੀਆ, ਕੈਨੇਡਾ

ਆਸਟ੍ਰੇਲੀਆ ਵਿਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 67 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇੱਥੇ 6,547 ਲੋਕ ਕੋਰੋਨਾ ਦੀ ਲਪੇਟ ਵਿਚ ਹਨ। ਇਸ ਦਾ ਸਭ ਤੋਂ ਵੱਧ ਨਿਊ ਸਾਊਥ ਵੇਲਜ਼ ਸੂਬਾ ਪ੍ਰਭਾਵਿਤ ਹੋਇਆ ਹੈ, ਜਿੱਥੇ 26 ਮੌਤਾਂ ਹੋਈਆਂ ਹਨ। ਕੈਨੇਡਾ ਵਿਚ ਕੋਰੋਨਾ ਦੇ 34,385 ਮਾਮਲੇ ਸਾਹਮਣੇ ਆਏ ਹਨ ਅਤੇ ਇੱਥੇ ਹੁਣ ਤੱਕ 1,520 ਲੋਕਾਂ ਦੀ ਮੌਤ ਹੋ ਚੁੱਕੀ ਹੈ। 

PunjabKesari
UK, ਸਵਿਟਜ਼ਰਲੈਂਡ

ਜੋਨਸ ਹੌਪਕਿਨਜ਼ ਯੂਨੀਵਰਸਿਟੀ ਮੁਤਾਬਕ, UK ਵਿਚ ਹੁਣ ਤਕ 15,498 ਮੌਤਾਂ ਹੋ ਚੁੱਕੀਆਂ ਹਨ ਅਤੇ ਪੀੜਤਾਂ ਦੀ ਗਿਣਤੀ 1,15,314 ਹੋ ਗਈ ਹੈ। ਉੱਥੇ ਹੀ, ਸਵਿਟਜ਼ਰਲੈਂਡ ਵਿਚ 1,368 ਮੌਤਾਂ ਤੇ 27,404  ਲੋਕ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। 

 


author

Lalita Mam

Content Editor

Related News