ਨੇਪਾਲ ''ਚ 14 ਹਜ਼ਾਰ ਤੋਂ ਪਾਰ ਹੋਈ ਕੋਰੋਨਾ ਪੀੜਤਾਂ ਦੀ ਗਿਣਤੀ

07/01/2020 6:45:34 PM

ਕਾਠਮੰਡੂ- ਨੇਪਾਲ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 482 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਭਰ ਵਿਚ ਇਸ ਮਹਾਮਾਰੀ ਦੇ ਮਰੀਜ਼ਾਂ ਦੀ ਕੁੱਲ ਗਿਣਤੀ 14,046 ਹੋ ਗਈ ਹੈ। ਸਿਹਤ ਮੰਤਰਾਲੇ ਦੇ ਬੁਲਾਰੇ ਜਾਗੇਸ਼ਵਰ ਗੌਤਮ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ ਦੇਸ਼ ਭਰ ਵਿਚ 365 ਪੁਰਸ਼ਾਂ ਅਤੇ 117 ਜਨਾਨੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ।

ਉਨ੍ਹਾਂ ਕਿਹਾ ਕਿ ਹਿਮਾਲਿਆ ਦੇਸ਼ ਦੇ ਸਾਰੇ 77 ਜ਼ਿਲ੍ਹਿਆਂ ਵਿਚ ਕੋਰੋਨਾ ਵਾਇਰਸ ਦੇ ਫੈਲਣ ਕਾਰਨ 30 ਲੋਕ ਆਪਣੀ ਜਾਨ ਗੁਆ​ਚੁੱਕੇ ਹਨ। ਗੌਤਮ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿਚ 1,462 ਮਰੀਜ਼ਾਂ ਨੂੰ ਸਿਹਤਯਾਬ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਬੀਮਾਰੀ ਨੂੰ ਮਾਤ ਦੇ ਕੇ ਹੁਣ ਤੱਕ ਕੁੱਲ 4,656 ਮਰੀਜ਼ ਠੀਕ ਹੋ ਚੁੱਕੇ ਹਨ। ਸਿਹਤ ਅਧਿਕਾਰੀਆਂ ਨੇ ਵਾਇਰਸ ਦੀ ਪਛਾਣ ਕਰਨ ਲਈ ਬੁੱਧਵਾਰ ਤੱਕ 2,32,997 ਲੋਕਾਂ ਦਾ ਟੈਸਟ ਕੀਤਾ।

Sanjeev

This news is Content Editor Sanjeev