ਵਿਸ਼ਵ ਭਰ 'ਚ 74 ਹਜ਼ਾਰ ਤੋਂ ਵੱਧ ਮੌਤਾਂ, ਜਾਣੋ ਕੈਨੇਡਾ, ਇਟਲੀ ਤੇ ਸਪੇਨ ਦਾ ਹਾਲ

Tuesday, Apr 07, 2020 - 08:22 AM (IST)

ਵਾਸ਼ਿੰਗਟਨ : ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ 13 ਲੱਖ ਤੋਂ ਪਾਰ ਹੋ ਗਈ ਹੈ ਅਤੇ 74,679 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ ਸਭ ਤੋਂ ਵੱਧ ਤੇਜ਼ੀ ਨਾਲ ਹਾਲ ਹੀ ਦੇ ਦਿਨਾਂ ਵਿਚ USA, ਸਪੇਨ ਵਿਚ ਵਧੀ ਹੈ। ਹੁਣ ਇਹ ਦੋਵੇਂ ਮੁਲਕ ਮਰੀਜ਼ਾਂ ਦੇ ਮਾਮਲੇ ਵਿਚ ਇਟਲੀ ਤੋਂ ਅੱਗੇ ਨਿਕਲ ਗਏ ਹਨ। 

PunjabKesari

USA ਤੇ ਇਸ ਦਾ ਸ਼ਹਿਰ ਨਿਊਯਾਰਕ

ਵਿਸ਼ਵ ਦੇ ਸਭ ਤੋਂ ਤਾਕਤਵਰ ਮੁਲਕ ਯੂ. ਐੱਸ. ਏ. ਵਿਚ ਹੁਣ ਤੱਕ 10,908 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਥੇ ਪੀੜਤਾਂ ਦੀ ਗਿਣਤੀ ਸਭ ਤੋਂ ਵੱਧ ਹੈ, ਜੋ 3,67,507 ‘ਤੇ ਪੁੱਜ ਗਈ ਹੈ। ਸਭ ਤੋਂ ਵੱਧ ਪ੍ਰਭਾਵਿਤ ਨਿਊਯਾਰਕ ਸੂਬਾ ਹੈ ਅਤੇ ਇਸ ਦੀ ਨਿਊਯਾਰਕ ਸਿਟੀ ਵਿਚ ਹੁਣ ਤੱਕ 3,485 ਲੋਕਾਂ ਦੀ ਵਾਇਰਸ ਕਾਰਨ ਮੌਤ ਹੋ ਗਈ ਹੈ। ਵਾਸ਼ਿੰਗਟਨ ਵਿਚ 222 ਮੌਤਾਂ ਹੋ ਚੁੱਕੀਆਂ ਹਨ। ਵ੍ਹਾਈਟ ਹਾਊਸ ਨੂੰ ਖਦਸ਼ਾ ਹੈ ਕਿ ਕੋਰੋਨਾ ਵਾਇਰਸ ਕਾਰਨ ਅਮਰੀਕਾ ਵਿਚ 1 ਲੱਖ ਤੋਂ 2.40 ਲੱਖ ਵਿਚਕਾਰ ਮੌਤਾਂ ਹੋ ਸਕਦੀਆਂ ਹਨ।

PunjabKesari

ਸਪੇਨ, ਜਰਮਨੀ

ਸਪੇਨ ਵਿਚ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ 1,36,675 ਹੋ ਗਈ ਹੈ ਅਤੇ 13,341 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ,ਜਰਮਨੀ ਵਿਚ ਮ੍ਰਿਤਕਾਂ ਦੀ ਗਿਣਤੀ 1,810 'ਤੇ ਪਹੁੰਚ ਗਈ ਹੈ ਅਤੇ ਤਕਰੀਬਨ 1,03,374 ਲੋਕ ਇਸ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ। ਜਰਮਨੀ ਵਿਚ 28,700 ਲੋਕਾਂ ਦੀ ਸਿਹਤ ‘ਚ ਸੁਧਾਰ ਹੋਣ ‘ਤੇ ਉਨ੍ਹਾਂ ਨੂੰ ਛੁੱਟੀ ਮਿਲ ਚੁੱਕੀ ਹੈ।

PunjabKesari

ਇਟਲੀ, ਫਰਾਂਸ

ਇਟਲੀ ਵਿਚ ਹੁਣ ਮੌਤਾਂ ਦੀ ਗਿਣਤੀ 16,523 ਹੋ ਗਈ ਹੈ। ਇੱਥੇ ਪੀੜਤਾਂ ਦੀ ਗਿਣਤੀ 1,32,547 ਦਰਜ ਕੀਤੀ ਗਈ ਹੈ। ਓਧਰ, ਫਰਾਂਸ ਵਿਚ 8,911 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਸ ਨੇ ਕੋਰੋਨਾ ਵਾਇਰਸ ਦੇ ਹੁਣ ਤੱਕ 98,984 ਮਾਮਲੇ ਦਰਜ ਕੀਤੇ ਹਨ, ਜਿਸ ਵਿਚੋਂ 17,429 ਲੋਕਾਂ ਨੂੰ ਠੀਕ ਹੋਣ ਮਗਰੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਇਟਲੀ ਦਾ ਸਭ ਤੋਂ ਵੱਧ ਪ੍ਰਭਾਵਿਤ ਇਲਾਕਾ ਲੋਂਬਾਰਡੀ ਹੈ।

ਚੀਨ, ਪਾਕਿਸਤਾਨ

ਕੋਰੋਨਾ ਵਾਇਰਸ ਦੀ ਸ਼ੁਰੂਆਤ ਜਿਸ ਚੀਨ ਤੋਂ ਹੋਈ, ਉੱਥੇ ਇਸ ਵਕਤ ਮੌਤਾਂ ਦੀ ਗਿਣਤੀ 3,335 ਦੱਸੀ ਜਾ ਰਹੀ ਹੈ, ਜਦੋਂ ਕਿ ਮਾਹਰਾਂ ਨੂੰ ਇਸ 'ਤੇ ਖਦਸ਼ਾ ਹੈ। ਪਿਛਲੇ ਸਾਲ ਚੀਨ ਦੇ ਹੁਬੇਈ ਸੂਬੇ ਦੇ ਵੁਹਾਨ ਸ਼ਹਿਰ ਤੋਂ ਵਾਇਰਸ ਫੈਲਣ ਦੀ ਸ਼ੁਰੂਆਤ ਹੋਈ ਸੀ। ਇੱਥੇ ਪੀੜਤਾਂ ਦੀ ਗਿਣਤੀ 82,665 ਹੋ ਚੁੱਕੀ ਹੈ। ਉੱਥੇ ਹੀ, ਪਾਕਿਸਤਾਨ ਵਿਚ 53 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 3,766 ਲੋਕਾਂ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਪਾਕਿਸਤਾਨੀ ਪੰਜਾਬ ਇਸ ਦਾ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਹੈ, ਦੂਜੇ ਨੰਬਰ 'ਤੇ ਸਿੰਧ ਹੈ। ਪਾਕਿਸਤਾਨ ਹੁਣ ਚੀਨੀ ਡਾਕਟਰਾਂ ਦੀ ਸਲਾਹ ਨਾਲ ਚੱਲ ਰਿਹਾ ਹੈ।

PunjabKesari

ਆਸਟ੍ਰੇਲੀਆ, ਕੈਨੇਡਾ

ਆਸਟ੍ਰੇਲੀਆ ਵਿਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 40 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇੱਥੇ 5,797 ਲੋਕ ਕੋਰੋਨਾ ਦੀ ਲਪੇਟ ਵਿਚ ਹਨ। ਇਸ ਦਾ ਸਭ ਤੋਂ ਵੱਧ ਨਿਊ ਸਾਊਥ ਵੇਲਜ਼ ਸੂਬਾ ਪ੍ਰਭਾਵਿਤ ਹੋਇਆ ਹੈ, ਜਿੱਥੇ 18 ਮੌਤਾਂ ਹੋਈਆਂ ਹਨ। ਕੈਨੇਡਾ ਵਿਚ ਕੋਰੋਨਾ ਦੇ 16,667 ਮਾਮਲੇ ਸਾਹਮਣੇ ਆਏ ਹਨ ਅਤੇ ਇੱਥੇ ਹੁਣ ਤੱਕ 322 ਲੋਕਾਂ ਦੀ ਮੌਤ ਹੋ ਚੁੱਕੀ ਹੈ। 121 ਮੌਤਾਂ ਇਕੱਲੇ ਓਂਟਾਰੀਓ ਵਿਚ ਦਰਜ ਹੋਈਆਂ ਹਨ।

PunjabKesari

ਭਾਰਤ, UK, ਸਵਿਟਜ਼ਰਲੈਂਡ

ਭਾਰਤ ਵਿਚ ਹੁਣ ਤਕ 3,851 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 318 ਨੂੰ ਠੀਕ ਹੋਣ 'ਤੇ ਛੁੱਟੀ ਦੇ ਦਿੱਤੀ ਗਈ ਹੈ ਅਤੇ 111 ਮੌਤਾਂ ਹੋ ਚੁੱਕੀਆਂ ਹਨ। ਜੋਨਸ ਹੌਪਕਿਨਜ਼ ਯੂਨੀਵਰਸਿਟੀ ਮੁਤਾਬਕ, UK ਵਿਚ ਹੁਣ ਤਕ 5,385 ਮੌਤਾਂ ਹੋ ਚੁੱਕੀਆਂ ਹਨ ਅਤੇ ਪੀੜਤਾਂ ਦੀ ਗਿਣਤੀ 52,279 ਹੋ ਗਈ ਹੈ। ਉੱਥੇ ਹੀ, ਸਵਿਟਜ਼ਰਲੈਂਡ ਵਿਚ 765 ਮੌਤਾਂ ਤੇ 21,657  ਲੋਕ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। 


Lalita Mam

Content Editor

Related News