ਵਿਸ਼ਵ ਭਰ ''ਚ 82 ਹਜ਼ਾਰ ਮੌਤਾਂ, ਚੀਨ ''ਚ 62 ਨਵੇਂ ਮਾਮਲੇ, ਜਾਣੋ ਹੋਰ ਦੇਸ਼ਾਂ ਦਾ ਹਾਲ
Wednesday, Apr 08, 2020 - 08:38 AM (IST)
ਵਾਸ਼ਿੰਗਟਨ : ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ 14 ਲੱਖ ਤੋਂ ਪਾਰ ਹੋ ਗਈ ਹੈ ਅਤੇ 82,074 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ ਸਭ ਤੋਂ ਵੱਧ ਤੇਜ਼ੀ ਨਾਲ ਹਾਲ ਹੀ ਦੇ ਦਿਨਾਂ ਵਿਚ USA ਵਿਚ ਵਧੀ ਹੈ। ਇਸ ਵਿਚਕਾਰ ਚੀਨ ਵਿਚ ਬੀਤੇ 24 ਘੰਟੇ ਦੌਰਾਨ 62 ਨਵੇਂ ਮਾਮਲੇ ਸਾਹਮਣੇ ਆਏ ਹਨ।
USA ਤੇ ਇਸ ਦਾ ਸ਼ਹਿਰ ਨਿਊਯਾਰਕ
ਵਿਸ਼ਵ ਦੇ ਸਭ ਤੋਂ ਤਾਕਤਵਰ ਮੁਲਕ ਯੂ. ਐੱਸ. ਏ. ਵਿਚ ਹੁਣ ਤੱਕ 12,893 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੀੜਤਾਂ ਦੀ ਗਿਣਤੀ 3,98,785 ‘ਤੇ ਪੁੱਜ ਗਈ ਹੈ। ਨਿਊਯਾਰਕ ਵਿਚ ਪਹਿਲਾ ਕੋਰੋਨਾ ਵਾਇਰਸ ਕੇਸ 1 ਮਾਰਚ ਨੂੰ ਰਿਪੋਰਟ ਹੋਇਆ ਸੀ, ਉਦੋਂ ਤੋਂ ਇੱਥੇ ਕੁੱਲ 1,40,078 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਹੁਣ ਤੱਕ 5,558 ਲੋਕਾਂ ਦੀ ਵਾਇਰਸ ਕਾਰਨ ਮੌਤ ਹੋ ਗਈ ਹੈ।
ਸਪੇਨ, ਜਰਮਨੀ
ਸਪੇਨ ਵਿਚ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ 1,41,942 ਹੋ ਗਈ ਹੈ ਅਤੇ 14,045 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ,ਜਰਮਨੀ ਵਿਚ ਮ੍ਰਿਤਕਾਂ ਦੀ ਗਿਣਤੀ 2,016 'ਤੇ ਪਹੁੰਚ ਗਈ ਹੈ ਅਤੇ ਤਕਰੀਬਨ 1,07,663 ਲੋਕ ਇਸ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ। ਜਰਮਨੀ ਵਿਚ 36,081 ਲੋਕਾਂ ਦੀ ਸਿਹਤ ‘ਚ ਸੁਧਾਰ ਹੋਣ ‘ਤੇ ਉਨ੍ਹਾਂ ਨੂੰ ਛੁੱਟੀ ਮਿਲ ਚੁੱਕੀ ਹੈ।
ਇਟਲੀ, ਫਰਾਂਸ
ਇਟਲੀ ਵਿਚ ਹੁਣ ਮੌਤਾਂ ਦੀ ਗਿਣਤੀ 17,127 ਹੋ ਗਈ ਹੈ। ਇੱਥੇ ਪੀੜਤਾਂ ਦੀ ਗਿਣਤੀ 1,35,586 ਦਰਜ ਕੀਤੀ ਗਈ ਹੈ। ਓਧਰ, ਫਰਾਂਸ ਵਿਚ 10,343 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਸ ਨੇ ਕੋਰੋਨਾ ਵਾਇਰਸ ਦੇ ਹੁਣ ਤੱਕ 1,10,070 ਮਾਮਲੇ ਦਰਜ ਕੀਤੇ ਹਨ, ਜਿਸ ਵਿਚੋਂ 19,523 ਲੋਕਾਂ ਨੂੰ ਠੀਕ ਹੋਣ ਮਗਰੋਂ ਛੁੱਟੀ ਦਿੱਤੀ ਜਾ ਚੁੱਕੀ ਹੈ।
ਚੀਨ, ਪਾਕਿਸਤਾਨ
ਚੀਨ ਵਿਚ ਬੀਤੇ 24 ਘੰਟੇ ਦੌਰਾਨ ਕੋਰੋਨਾ ਦੇ 62 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ 52 ਬਾਹਰ ਤੋਂ ਹਨ। ਤਿੰਨ ਨਵੇਂ ਘਰੇਲੂ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿਚ ਦੋ ਸ਼ੇਡੋਂਗ ਸੂਬੇ ਦੇ ਤੇ ਇਕ ਗੁਆਂਗਡੋਂਗ ਸੂਬੇ ਦਾ ਹੈ। ਚੀਨ ਵਿਚ ਮੰਗਲਵਾਰ ਨੂੰ ਦੋ ਮੌਤਾਂ ਹੋਈਆਂ, ਇਕ ਸ਼ੰਘਾਈ ਤੇ ਦੂਜੀ ਹੁਬੇਈ ਸੂਬੇ ਵਿਚ ਹੋਈ ਹੈ। ਪਿਛਲੇ ਸਾਲ ਚੀਨ ਦੇ ਹੁਬੇਈ ਸੂਬੇ ਦੇ ਵੁਹਾਨ ਸ਼ਹਿਰ ਤੋਂ ਹੀ ਵਾਇਰਸ ਫੈਲਣ ਦੀ ਸ਼ੁਰੂਆਤ ਹੋਈ ਸੀ। ਉੱਥੇ ਹੀ, ਪਾਕਿਸਤਾਨ ਵਿਚ 55 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 4,007 ਲੋਕਾਂ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਪਾਕਿਸਤਾਨੀ ਪੰਜਾਬ ਇਸ ਦਾ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਹੈ, ਦੂਜੇ ਨੰਬਰ 'ਤੇ ਸਿੰਧ ਹੈ। ਪਾਕਿਸਤਾਨੀ ਪੰਜਾਬ ਵਿਚ 15 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ ਅਤੇ ਸੂਬੇ ਵਿਚ ਪੀੜਤਾਂ ਦੀ ਗਿਣਤੀ ਵੱਧ ਕੇ 2,004 'ਤੇ ਪਹੁੰਚ ਗਈ ਹੈ।
AUSTRALIA, ਕੈਨੇਡਾ
ਆਸਟ੍ਰੇਲੀਆ ਵਿਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 45 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇੱਥੇ 5,895 ਲੋਕ ਕੋਰੋਨਾ ਦੀ ਲਪੇਟ ਵਿਚ ਹਨ। ਇਸ ਦਾ ਸਭ ਤੋਂ ਵੱਧ ਨਿਊ ਸਾਊਥ ਵੇਲਜ਼ ਸੂਬਾ ਪ੍ਰਭਾਵਿਤ ਹੋਇਆ ਹੈ, ਜਿੱਥੇ 21 ਮੌਤਾਂ ਹੋਈਆਂ ਹਨ। ਕੈਨੇਡਾ ਵਿਚ ਕੋਰੋਨਾ ਦੇ 17,897 ਮਾਮਲੇ ਸਾਹਮਣੇ ਆਏ ਹਨ ਅਤੇ ਇੱਥੇ ਹੁਣ ਤੱਕ 380 ਲੋਕਾਂ ਦੀ ਮੌਤ ਹੋ ਚੁੱਕੀ ਹੈ। 153 ਮੌਤਾਂ ਇਕੱਲੇ ਓਂਟਾਰੀਓ ਅਤੇ 150 ਕਿਊੂਬਿਕ ਵਿਚ ਦਰਜ ਹੋਈਆਂ ਹਨ।
ਭਾਰਤ, UK, ਸਾਊਦੀ
ਭਾਰਤ ਵਿਚ ਹੁਣ ਤਕ 4,312 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 352 ਨੂੰ ਠੀਕ ਹੋਣ 'ਤੇ ਛੁੱਟੀ ਦੇ ਦਿੱਤੀ ਗਈ ਹੈ ਅਤੇ 124 ਮੌਤਾਂ ਹੋ ਚੁੱਕੀਆਂ ਹਨ। ਜੋਨਸ ਹੌਪਕਿਨਜ਼ ਯੂਨੀਵਰਸਿਟੀ ਮੁਤਾਬਕ, UK ਵਿਚ ਹੁਣ ਤਕ 6,171 ਮੌਤਾਂ ਹੋ ਚੁੱਕੀਆਂ ਹਨ ਅਤੇ ਪੀੜਤਾਂ ਦੀ ਗਿਣਤੀ 55,949 ਹੋ ਗਈ ਹੈ। ਉੱਥੇ ਹੀ, ਸਾਊਦੀ ਵਿਚ 41 ਮੌਤਾਂ ਤੇ 2,795 ਲੋਕ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ।