ਪਾਕਿਸਤਾਨ ''ਚ 24 ਘੰਟਿਆਂ ਦੌਰਾਨ ਕੋਰੋਨਾ ਦੇ 3 ਹਜ਼ਾਰ ਤੋਂ ਵੱਧ ਮਾਮਲੇ ਆਏ ਸਾਹਮਣੇ

Saturday, Jul 04, 2020 - 02:30 PM (IST)

ਪਾਕਿਸਤਾਨ ''ਚ 24 ਘੰਟਿਆਂ ਦੌਰਾਨ ਕੋਰੋਨਾ ਦੇ 3 ਹਜ਼ਾਰ ਤੋਂ ਵੱਧ ਮਾਮਲੇ ਆਏ ਸਾਹਮਣੇ

ਇਸਲਾਮਾਬਾਦ- ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 3,387 ਨਵੇਂ ਮਾਮਲੇ ਸਾਹਮਣੇ ਆਏ, ਜਿਸ ਤੋਂ ਬਾਅਦ ਦੇਸ਼ ਵਿਚ ਵਾਇਰਸ ਪੀੜਤਾਂ ਦੀ ਕੁੱਲ ਗਿਣਤੀ 2,25,283 ਹੋ ਗਈ। ਇਸ ਤੋਂ ਇਲਾਵਾ ਦੇਸ਼ ਵਿਚ ਇਸ ਵਾਇਰਸ ਕਾਰਨ ਆਪਣੀ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵੀ 4,619 ਹੋ ਗਈ ਹੈ। ਸਿਹਤ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ।

ਪਾਕਿਸਤਾਨ ਦੇ ਸਿੰਧ ਸੂਬੇ ਵਿਚ ਕੋਵਿਡ-19 ਦੇ ਸਭ ਤੋਂ ਵੱਧ 90,721 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ, ਪੰਜਾਬ ਵਿਚ 80,297, ਖੈਬਰ ਪਖਤੂਨਖਵਾ ਵਿਚ 27,506, ਇਸਲਾਮਾਬਾਦ ਵਿਚ 13,292, ਬਲੋਚਿਸਤਾਨ ਵਿਚ 10,717, ਗਿਲਗਿਤ ਬਲਿਤਸਤਾਨ ਵਿਚ 1,536 ਅਤੇ ਪਾਕਿਸਤਾਨ ਦੇ ਨਾਜਾਇਜ਼ ਕਬਜ਼ੇ ਵਾਲੇ ਕਸ਼ਮੀਰ ਵਿਚ 1,214 ਮਾਮਲੇ ਸਾਹਮਣੇ ਆਏ ਹਨ। ਨੈਸ਼ਨਲ ਕਮਾਂਡ ਐਂਡ ਆਪ੍ਰੇਸ਼ਨ ਸੈਂਟਰ (ਐਨ.ਸੀ.ਓ.ਸੀ.) ਨੇ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਵਾਇਰਸ ਦੇ 3,387 ਮਾਮਲੇ ਸਾਹਮਣੇ ਆਏ ਹਨ ਤੇ ਇਸ ਦੌਰਾਨ ਹੋਰ 68 ਲੋਕਾਂ ਦੀ ਮੌਤ ਹੋ ਚੁੱਕੀ ਹੈ। 


author

Lalita Mam

Content Editor

Related News