ਨਿਗਮ ਚੋਣਾਂ ''ਚ ਹਾਰ ਡਰੋਂ ਕਾਂਗਰਸੀਆਂ ਨੇ ਕੀਤਾ ਬੈਂਸ ''ਤੇ ਹਮਲਾ:ਰਾਜਿੰਦਰ ਥਿੰਦ

02/20/2018 5:04:14 PM

ਲੰਡਨ (ਰਾਜਵੀਰ ਸਮਰਾ)— ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਉੱਪਰ ਕਾਂਗਰਸੀ ਆਗੂਆਂ ਵੱਲੋਂ ਹਮਲਾ, ਨਗਰ ਨਿਗਮ ਚੋਣਾਂ ਵਿਚ ਸਾਫ ਦਿਸਦੀ ਹਾਰ ਦਾ ਡਰ ਹੈ। ਇਹ ਸ਼ਬਦ ਯੂ.ਕੇ ਤੋਂ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਰਾਜਿੰਦਰ ਸਿੰਘ ਥਿੰਦ ਨੇ ਆਖੇ। ਉਨ੍ਹਾਂ ਕਿਹਾ ਕਿ ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਤੇ ਅਕਾਲੀ ਦਲ ਦੇ ਸਿਤਾਰੇ ਬਹੁਤ ਵਧੀਆ ਨਹੀਂ ਹਨ, ਕਿਉਂਕਿ ਲੋਕ, ਲੋਕ ਇਨਸਾਫ ਪਾਰਟੀ ਦੇ ਆਗੂਆਂ ਅਤੇ ਉਮੀਦਵਾਰ ਨੂੰ ਪਸੰਦ ਕਰਦੇ ਹਨ|ਜਿਸ ਕਰਕੇ ਸੱਤਾਧਾਰੀ ਪਾਰਟੀ ਤੋਂ ਇਲਾਵਾ ਅਕਾਲੀ ਦਲ ਦੇ ਆਗੂ ਬਿਨਾਂ ਵਜ੍ਹਾ ਬੁਖਲਾਹਟ ਵਿਚ ਆ ਕੇ ਮਾਹੌਲ ਖ਼ਰਾਬ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਰਿਸ਼ਵਤ ਖੋਰੀ, ਭ੍ਰਿਸ਼ਟਾਚਾਰ, ਬੇਇਮਾਨੀ ਅਤੇ ਅਨਿਆਂ ਦੇ ਖਿਲਾਫ ਜ਼ੋਰਦਾਰ ਆਵਾਜ ਬੁਲੰਦ ਕਰਨ ਵਾਲੇ ਬੈਂਸ ਬ੍ਰਦਰਜ ਲੁਧਿਆਣਾ ਹੀ ਨਹੀਂ ਸਗੋਂ ਦੇਸ਼ ਵਿਦੇਸ਼ ਵਿਚ ਬੈਠੇ ਪੰਜਾਬੀਆਂ ਦੇ ਦਿਲ ਦੀ ਧੜਕਣ ਨੇ, ਜਿਨ੍ਹਾਂ ਉਪਰ ਕਾਂਗਰਸੀ ਆਗੂਆਂ ਵੱਲੋਂ ਹਮਲਾ ਕਰਨ ਨੂੰ ਲੈ ਕਿ ਦੇਸ਼ ਵਿਦੇਸ਼ ਵਿਚ ਬੈਠੇ ਉਨ੍ਹਾਂ ਦੇ ਸਮਰਥਕਾਂ ਦੇ ਦਿਲ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਮੁੱਦਿਆਂ ਤੋਂ ਭੱਜੀ ਕਾਂਗਰਸ ਸਰਕਾਰ ਤੋਂ ਪਬਲਿਕ ਦਾ ਮੋਹ ਭੰਗ ਹੋ ਚੁੱਕਾ ਹੈ। ਅਕਾਲੀਆਂ-ਭਾਜਪਾਈਆਂ ਤੋਂ ਤਾਂ ਲੋਕ ਪਹਿਲਾਂ ਹੀ ਵਿਧਾਨ ਸਭਾ ਚੋਣਾਂ -2017 ਵਿਚ ਕਿਨਾਰਾ ਕਰ ਚੁੱਕੇ ਸਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਲੁਧਿਆਣਾ ਵਿਚ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸ਼ਾਨ ਨਾਲ ਜਿੱਤਾ ਦਰਜ ਕਰਨਗੇ ਅਤੇ ਲੋਕ ਇਨਸਾਫ ਪਾਰਟੀ ਦੇ ਆਗੂਆਂ ਉੱਪਰ ਹਮਲਾ ਕਰਨ ਵਾਲੇ ਕਾਂਗਰਸੀ ਤੇ ਅਕਾਲੀਆਂ ਨੂੰ ਬੁਰੀ ਤਰ੍ਹਾਂ ਮੂੰਹ ਦੀ ਖਾਣੀ ਪਵੇਗੀ।