ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਬੈਰਗਾਮੋ ਵਿਖੇ ''''ਕੀਰਤਨ ਤੇ ਕਵੀਸ਼ਰੀ'''' ਮੁਕਾਬਲੇ 17 ਸਤੰਬਰ ਨੂੰ

09/16/2017 12:24:06 PM

ਰੋਮ (ਕੈਂਥ)— ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਬੈਰਗਾਮੋ ਵਿਖੇ ਪ੍ਰਬੰਧਕ ਕਮੇਟੀ ਤੇ ਸਿੱਖੀ ਸੇਵਾ ਸੁਸਾਇਟੀ ਇਟਲੀ ਦੇ ਉਦਮ ਸਦਕਾ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 17 ਸਤੰਬਰ 2017 ਦਿਨ ਐਤਵਾਰ ਨੂੰ ਸਵੇਰੇ 10 ਵਜੇ ''ਕੀਰਤਨ ਅਤੇ ਕਵੀਸ਼ਰੀ'' ਮੁਕਾਬਲੇ ਕਰਵਾਏ ਜਾ ਰਹੇ ਹਨ। ਸਿੱਖੀ ਸੇਵਾ ਸੁਸਾਇਟੀ ਇਟਲੀ ਦੇ ਨੌਜਵਾਨ ਸੇਵਾਦਾਰ ਸ੍ਰ: ਜਗਜੀਤ ਸਿੰਘ, ਗੁਰਜੀਤ ਸਿੰਘ, ਹਰਕਮਲ ਸਿੰਘ, ਗੁਰਸ਼ਰਨ ਸਿੰਘ ਤੇ ਜਸਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਕਾਬਲੇ ਵਿਚ ਭਾਗ ਲੈਣ ਵਾਲੇ ਬੱਚਿਆਂ ਤੇ ਨੌਜਵਾਨਾਂ ਲਈ 3 ਗਰੁੱਪ ਬਣਾਏ ਗਏ ਹਨ, ਜਿਸ ਵਿਚ ਉਮਰ ਸੀਮਾ 9 ਤੋਂ 14 ਸਾਲ, 15 ਤੋਂ 20 ਸਾਲ ਅਤੇ 21 ਤੋਂ 25 ਸਾਲ ਹੋਵੇਗੀ। ਜਿਹੜੇ ਬੱਚੇ ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈਣਾ ਚਾਹੁੰਦੇ ਹਨ, ਉਹ ਆਪਣੇ ਨਾਮ ਲਿਖਵਾਉਣ ਲਈ ਸਿੱਖੀ ਸੇਵਾ ਸੁਸਾਇਟੀ ਇਟਲੀ ਦੇ ਮੈਂਬਰਾਂ ਨਾਲ ਸੰਪਰਕ ਕਰ ਸਕਦੇ ਹਨ। ਜੱਜ ਸਾਹਿਬਾਨਾਂ ਵੱਲੋਂ ਲਿਆ ਫੈਸਲਾ ਆਖਰੀ ਹੋਵੇਗਾ। ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਬੈਰਗਾਮੋ ਦੀ ਪ੍ਰਬੰਧਕ ਦੇ ਸਮੂਹ ਮੈਂਬਰਾਂ ਅਤੇ ਸਿੱਖੀ ਸੇਵਾ ਸੁਸਾਇਟੀ ਇਟਲੀ ਦੇ ਮੈਂਬਰਾਂ ਵੱਲੋਂ ਇਟਲੀ ਅਤੇ ਯੂਰਪ ਦੀਆਂ ਸਮੂਹ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਤੇ ਸਿੱਖ ਸੰਗਤਾਂ ਨੂੰ ਇਸ ਕੀਰਤਨ ਅਤੇ ਕਵੀਸ਼ਰੀ ਮੁਕਾਬਲੇ ਵਿਚ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ 17 ਸਤੰਬਰ 2017 ਨੂੰ ਲੈ ਕੇ ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਬੈਰਗਾਮੋ ਵਿਖੇ ਆਉਣ ਦੀ ਪੁਰਜੋਰ ਅਪੀਲ ਕੀਤੀ ਜਾਂਦੀ ਹੈ।