ਇਸ ਦੇਸ਼ ਦੇ ਸਿਹਤ ਮੰਤਰੀ ਨੂੰ ਵੀ ਹੋਇਆ ਕੋਰੋਨਾ, 11 ਹਜ਼ਾਰ ਤੋਂ ਵੱਧ ਲੋਕ ਹਨ ਪੀੜਤ

06/15/2020 10:43:18 AM

ਅੰਕਾਰਾ- ਘਾਨਾ ਦੇ ਰਾਸ਼ਟਰਪਤੀ ਨੇ ਘੋਸ਼ਣਾ ਕੀਤੀ ਹੈ ਕਿ ਦੇਸ਼ ਦੇ ਸਿਹਤ ਮੰਤਰੀ ਕਵਾਕੂ ਅਗਏਮਾਂਗ ਮਾਨੂ ਵੀ ਕੋਵਿਡ-19 ਨਾਲ ਪੀੜਤ ਹੋ ਗਏ ਹਨ। ਸਰਕਾਰੀ ਸੂਤਰਾਂ ਮੁਤਾਬਕ ਐਤਵਾਰ ਰਾਤ ਨੂੰ ਰਾਸ਼ਟਰਪਤੀ ਨਾਨਾ ਅਕੁਫੋ ਏਡੋ ਨੇ ਕਿਹਾ ਕਿ ਪੱਛਮੀ ਅਫਰੀਕਾ ਵਿਚ ਕੋਵਿਡ-19 ਨਾਲ ਨਜਿੱਠਣ ਦੀ ਲੜਾਈ ਦੀ ਅਗਵਾਈ ਕਰਦੇ ਹੋਏ ਸਿਹਤ ਮੰਤਰੀ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ।

ਅਫਰੀਕਾ ਵਿਚ ਘਾਨਾ ਅਜਿਹਾ ਦੇਸ਼ ਹੈ, ਜਿੱਥੇ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਮਾਮਲੇ ਹਨ, ਜਿਸ ਦਾ ਕਾਰਨ ਉੱਥੇ ਹੋਣ ਵਾਲੀ ਹੋਰ ਜਾਂਚ ਵੀ ਹੈ। ਸਿਹਤ ਅਧਿਕਾਰੀਆਂ ਮੁਤਾਬਕ ਘਾਨਾ ਵਿਚ 11,400 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ 51 ਲੋਕਾਂ ਦੀ ਕੋਰੋਨਾ ਵਾਇਰਸ ਨਾਲ ਜਾਨ ਜਾ ਚੁੱਕੀ ਹੈ। 
ਲੋਕਾਂ ਨੂੰ ਕੋਰੋਨਾ ਦੀ ਮਾਰ ਤੋਂ ਬਚਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਅਜੇ ਇਸ ਦਾ ਕੋਈ ਹੱਲ ਨਹੀਂ ਨਿਕਲਿਆ ਤੇ ਰੋਜ਼ਾਨਾ ਹੋਣ ਵਾਲੇ ਟੈਸਟਾਂ ਵਿਚ ਪੀੜਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। 

Lalita Mam

This news is Content Editor Lalita Mam