ਧੋਖਾਧੜੀ ਕਰਨ ਵਾਲੇ 5 ਲੋਕਾਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ
Tuesday, Nov 04, 2025 - 11:26 AM (IST)
ਇੰਟਰਨੈਸ਼ਨਲ ਡੈਸਕ- ਚੀਨ ਦੀ ਇਕ ਅਦਾਲਤ ਨੇ ਧੋਖਾਧੜੀ ਕਰ ਕੇ ਲੋਕਾਂ ਨੂੰ ਨੁਕਸਾਨ ਪਹੁੰਚਾਉਣ 'ਚ ਸ਼ਾਮਲ 5 ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਗੁਆਂਗਦੋਂਗ ਸੂਬੇ ਦੇ ਸ਼ੇਨਜ਼ੇਨ ਇੰਟਰਮੀਡੀਏਟ ਪੀਪਲਜ਼ ਕੋਰਟ ਦੇ ਸੋਮਵਾਰ ਨੂੰ ਦਿੱਤੇ ਗਏ ਫ਼ੈਸਲੇ ਅਨੁਸਾਰ, ਇਹ ਗਿਰੋਹ ਧੋਖਾਧੜੀ ਕਰਨ ਤੋਂ ਇਲਾਵਾ ਜਾਣਬੁੱਝ ਕੇ ਕਤਲ ਕਰਨ ਅਤੇ ਸੱਟ ਪਹੁੰਚਾਉਣ ਵਰਗੇ ਗੰਭੀਰ ਅਪਰਾਧਾਂ 'ਚ ਸ਼ਾਮਲ ਸੀ।
ਇਸ ਗਿਰੋਹ ਦੀਆਂ ਅਪਰਾਧਕ ਗਤੀਵਿਧੀਆਂ ਕਾਰਨ 6 ਚੀਨੀ ਨਾਗਰਿਕਾਂ ਦੀ ਮੌਤ ਹੋਈ, ਜਦੋਂ ਕਿ ਇਕ ਵਿਅਕਤੀ ਨੇ ਇਨ੍ਹਾਂ ਲੋਕਾਂ ਕਾਰਨ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ। ਇਸ ਗਿਰੋਹ ਕਾਰਨ ਕਈ ਹੋਰ ਲੋਕ ਜ਼ਖ਼ਮੀ ਵੀ ਹੋਏ। ਇਹ ਗਿਰੋਹ ਉੱਤਰ ਮਿਆਂਮਾਰ ਤੋਂ ਆਪਣੀਆਂ ਗਤੀਵਿਧੀਆਂ ਚਲਾਉਂਦਾ ਸੀ। ਦੋਸ਼ੀਆਂ ਨੂੰ ਅਪਰਾਧ ਦੀ ਗੰਭੀਰਤਾ ਅਤੇ ਸਮਾਜ 'ਤੇ ਪਏ ਡੂੰਘੇ ਪ੍ਰਭਾਵ ਨੂੰ ਦੇਖਦੇ ਹੋਏ ਮੌਤ ਦੀ ਸਜ਼ਾ ਦਿੱਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
