ਅਦਾਲਤ ਨੇ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ’ਚ ਤਬਦੀਲੀ ਬਹਾਲ ਕਰਨ ਦਾ ਸੁਣਾਇਆ ਫੈਸਲਾ

Friday, Sep 06, 2024 - 01:22 PM (IST)

ਅਦਾਲਤ ਨੇ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ’ਚ ਤਬਦੀਲੀ ਬਹਾਲ ਕਰਨ ਦਾ ਸੁਣਾਇਆ ਫੈਸਲਾ

ਇਸਲਾਮਾਬਾਦ - ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਵਾਲੀ ਸਰਕਾਰ ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਰਬਸੰਮਤੀ ਨਾਲ ਦੇਸ਼ ਦੇ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ’ਚ ਤਬਦੀਲੀਆਂ ਨੂੰ ਬਹਾਲ ਕਰ ਦਿੱਤਾ, ਜਿਸ ਨਾਲ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਵੱਡੇ ਭਰਾ ਨਵਾਜ਼ ਸ਼ਰੀਫ ਸਮੇਤ ਕਈ ਸੀਨੀਅਰ ਆਗੂਆਂ  ਨੂੰ ਫਾਇਦਾ ਹੋਇਆ ਸੀ। ਦੱਸ ਦਈਏ ਕਿ ਪਾਕਿਸਤਾਨ ਦੇ ਚੀਫ਼ ਜਸਟਿਸ (ਸੀ.ਜੇ.ਪੀ.) ਕਾਜ਼ੀ ਫੈਜ਼ ਈਸਾ ਨੇ ਸੰਘੀ ਸਰਕਾਰ ਅਤੇ ਹੋਰ ਧਿਰਾਂ ਵੱਲੋਂ  ਦਾਇਰ ਅੰਤਰ-ਅਦਾਲਤ ਅਪੀਲਾਂ (ਆਈ.ਸੀ.ਏ.) ਦੀ ਸੁਣਵਾਈ ਤੋਂ ਬਾਅਦ 6 ਜੂਨ ਨੂੰ 5 ਜੱਜਾਂ ਦੀ ਬੈਂਚ ਵੱਲੋਂ  ਰਾਖਵਾਂ ਫੈਸਲਾ ਸੁਣਾਇਆ ਦੇਸ਼ ਦੀ ਸਿਖਰਲੀ ਅਦਾਲਤ ਨੇ ਰਾਸ਼ਟਰੀ ਜਵਾਬਦੇਹੀ ਬਿਊਰੋ (ਐੱਨ.ਏ.ਬੀ.) ਦੇ ਕਾਨੂੰਨਾਂ ’ਚ ਸੋਧਾਂ ਨੂੰ ਰੱਦ ਕਰਨ ਵਾਲੇ ਇਕ ਪੁਰਾਣੇ ਫੈਸਲੇ ਨੂੰ ਉਲਟਾ ਦਿੱਤਾ ਅਤੇ ਸੰਘੀ ਸਰਕਾਰ ਅਤੇ ਹੋਰ ਪ੍ਰਭਾਵਿਤ ਧਿਰਾਂ ਵੱਲੋਂ ਦਾਇਰ ਅੰਤਰ-ਅਦਾਲਤ ਅਪੀਲਾਂ ਨੂੰ ਮਨਜ਼ੂਰੀ ਦੇ ਦਿੱਤੀ।

ਪੜ੍ਹੋ ਇਹ ਅਹਿਮ ਖ਼ਬ-ਮੋਦੀ ਨੇ ਸਿੰਗਾਪੁਰ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਪਿੱਛੋਂ ਦੁਵੱਲੇ ਸਹਿਯੋਗ ਵਧਾਉਣ ’ਤੇ ਕੀਤੀ ਚਰਚਾ

 ਇਸ ਦੌਰਾਨ ਸ਼ਹਿਬਾਜ਼ ਸ਼ਰੀਫ ਦੀ ਅਗਵਾਈ ਵਾਲੀ ਪਿਛਲੀ ਸਰਕਾਰ ਨੇ ਮਈ 2023 ’ਚ ਰਾਸ਼ਟਰੀ ਜਵਾਬਦੇਹੀ ਬਿਊਰੋ (ਐੱਨ.ਏ.ਬੀ.) ਦੇ ਕਾਨੂੰਨਾਂ ’ਚ ਸੋਧ ਕੀਤੀ ਸੀ ਅਤੇ ਇਮਰਾਨ ਖਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਨੇ ਕਾਨੂੰਨ ਦੀ ਆਲੋਚਨਾ ਕੀਤੀ ਸੀ ਕਿਉਂਕਿ ਇਸ ਨੇ ਆਸਿਫ ਅਲੀ ਜ਼ਰਦਾਰੀ, ਸ਼ਾਹਬਾਜ਼ ਸ਼ਰੀਫ ਅਤੇ ਉਨ੍ਹਾਂ ਦੇ ਭਰਾ ਨਵਾਜ਼ ਸ਼ਰੀਫ ਵਰਗੇ ਆਗੂਆਂ ਵਿਰੁੱਧ  ਭ੍ਰਿਸ਼ਟਾਚਾਰ ਦੇ ਕੇਸ ਵਾਪਸ ਲਏ ਸਨ। ਸਾਬਕਾ ਪ੍ਰਧਾਨ ਮੰਤਰੀ ਖਾਨ ਨੇ ਇਨ੍ਹਾਂ ਸੋਧਾਂ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਸੀ, ਜਿਸ ਨੇ ਪਿਛਲੇ ਸਾਲ ਸਤੰਬਰ ’ਚ ਇਨ੍ਹਾਂ ਸੋਧਾਂ ਨੂੰ ਰੱਦ ਕਰ ਦਿੱਤਾ ਸੀ।

ਪੜ੍ਹੋ ਇਹ ਅਹਿਮ ਖ਼ਬਯੂਨਸ ਨੇ ਭਾਰਤ ਨਾਲ ਤੀਸਤਾ ਜਲ ਵੰਡ ਸੰਧੀ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਸੱਦਾ ਦਿੱਤਾ

ਅਦਾਲਤ ਦੇ ਹਾਲ ਹੀ ਦੇ ਫੈਸਲੇ ਅਨੁਸਾਰ  ਇਸ ਨੇ ਅਪੀਲ ਦੇ ਹੱਕ ’ਚ ਸਰਬਸੰਮਤੀ ਨਾਲ ਫੈਸਲਾ ਸੁਣਾਇਆ ਅਤੇ ਉਨ੍ਹਾਂ ਸੋਧਾਂ ਨੂੰ ਬਹਾਲ ਕਰ ਦਿੱਤਾ ਜੋ ਪਹਿਲਾਂ ਗੈਰ-ਸੰਵਿਧਾਨਕ ਐਲਾਨੇ ਗਏ  ਸਨ। ਅਦਾਲਤ ਨੇ ਕਿਹਾ ਕਿ ਚੀਫ਼ ਜਸਟਿਸ ਅਤੇ ਹੋਰ ਜੱਜ "ਸੰਸਦ ਦੇ ਗੇਟਕੀਪਰ ਨਹੀਂ ਹੋ ਸਕਦੇ।’’ ਉਨ੍ਹਾਂ ਕਿਹਾ, "ਜਦੋਂ ਵੀ ਸੰਭਵ ਹੋਵੇ, ਸੁਪਰੀਮ ਕੋਰਟ ਨੂੰ ਸੰਸਦ ਵੱਲੋਂ ਬਣਾਏ ਗਏ ਕਾਨੂੰਨ ਨੂੰ ਕਾਇਮ ਰੱਖਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਸੁਣਵਾਈ ਦੌਰਾਨ ਖਾਨ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਤੋਂ ਵੀਡੀਓ ਲਿੰਕ ਰਾਹੀਂ ਅਦਾਲਤ ’ਚ ਪੇਸ਼ ਹੋਏ, ਜਿੱਥੇ ਉਹ ਪਿਛਲੇ ਸਾਲ ਸਤੰਬਰ ਤੋਂ ਬੰਦ ਸੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOSs:-  https://itune.apple.com/in/app/id53832 3711?mt=8


author

Sunaina

Content Editor

Related News