ਕੋਵਿਡ-19: ਸ਼ੰਘਾਈ ''ਚ 4 ਲੱਖ ਲੋਕਾਂ ਨੂੰ ਆਪਣੇ ਘਰਾਂ ''ਚੋਂ ਬਾਹਰ ਨਿਕਲਣ ਦੀ ਮਿਲੀ ਇਜਾਜ਼ਤ

Wednesday, Apr 20, 2022 - 10:00 AM (IST)

ਬੀਜਿੰਗ (ਏਜੰਸੀ)- ਚੀਨ ਦੇ ਸ਼ੰਘਾਈ ਸ਼ਹਿਰ ਵਿਚ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਸਬੰਧੀ ਪਾਬੰਦੀਆਂ ਵਿਚ ਢਿੱਲ ਦਿੰਦੇ ਹੋਏ 40 ਲੱਖ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਦੀ ਇਜਾਜ਼ਤ ਦੇ ਦਿੱਤੀ ਹੈ। ਇਕ ਸੀਨੀਅਰ ਸਿਹਤ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸਿਹਤ ਅਧਿਕਾਰੀ ਵਾਂਗ ਗਾਂਯੂ ਨੇ ਬੁੱਧਵਾਰ ਨੂੰ ਦੱਸਿਆ ਕਿ ਚੀਨ ਦੇ ਸਭ ਤੋਂ ਜ਼ਿਆਦਾ ਆਬਾਦੀ ਵਾਲੇ ਸ਼ਹਿਰ ਵਿਚ ਸੰਕ੍ਰਮਣ ਦੇ ਘੱਟ ਹੁੰਦੇ ਮਾਮਲਿਆਂ ਦੇ ਮੱਦੇਨਜ਼ਰ ਹੁਣ ਤੱੱਕ ਕਰੀਬ 1.2 ਕਰੋੜ ਲੋਕਾਂ ਨੂੰ ਆਪਣੇ ਘਰੋਂ ਨਿਕਲਣ ਦੀ ਇਜਾਜ਼ਤ ਦਿੱਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ: ਕੰਗਾਲ ਪਾਕਿ ਸਿਰ ਚੜ੍ਹਿਆ 42,000 ਅਰਬ ਰੁਪਏ ਤੋਂ ਜ਼ਿਆਦਾ ਕਰਜ਼, ਮੁੜ 1 ਅਰਬ ਦਾ ਕਰਜ਼ਾ ਲੈਣ ਦੀ ਤਿਆਰੀ

ਅਧਿਕਾਰੀਆਂ ਨੇ ਸੰਕ੍ਰਮਣ ਦੇ ਮਾਮਲੇ ਵਧਣ ਦੇ ਬਾਅਦ 28 ਮਾਰਚ ਤੋਂ ਸ਼ੰਘਾਈ ਦੇ ਢਾਈ ਕਰੋੜ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿਚ ਰਹਿਣ ਦਾ ਹੁਕਮ ਦਿੱਤਾ ਸੀ। ਚੀਨ ਵਿਚ ਮੌਜੂਦਾ ਲਹਿਰ ਵਿਚ ਸੰਕ੍ਰਮਣ ਦੇ ਮਾਮਲੇ ਤੁਲਨਾਤਮਕ ਰੂਪ ਨਾਲ ਘੱਟ ਸਾਹਮਣੇ ਆ ਰਹੇ ਹਨ ਪਰ ਸੱਤਾਧਾਰੀ ਕਮਿਊਨਿਸਟ ਪਾਰਟੀ ਨੇ ਵਿਸ਼ਵਵਿਆਪੀ ਮਹਾਮਾਰੀ ਖ਼ਿਲਾਫ਼ 'ਜ਼ੀਰੋ ਟੋਲਰੈਂਸ' ਦੀ ਰਣਨੀਤੀ ਅਪਣਾਈ ਹੈ, ਜਿਸ ਤਹਿਤ ਮੁੱਖ ਸ਼ਹਿਰਾਂ ਵਿਚ ਮਾਮਲੇ ਸਾਹਮਣੇ ਆਉਂਦੇ ਹੀ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ: ਪੰਜਾਬੀ ਜੋੜੇ ’ਤੇ ਲੱਗਾ ਕੋਕੀਨ ਸਮੱਗਲਿੰਗ ਦਾ ਦੋਸ਼, ਪਤੀ ਨੂੰ 10 ਤੇ ਪਤਨੀ ਨੂੰ 9 ਸਾਲ ਦੀ ਸ਼ਜਾ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News