ਕੋਵਿਡ-19: ਰੂਸ ''ਚ ਅਕਤੂਬਰ ''ਚ ਤੀਜੀ ਵਾਰ ਇੱਕ ਦਿਨ ''ਚ ਸਭ ਤੋਂ ਵੱਧ ਮਰੀਜ਼ਾਂ ਦੀ ਮੌਤ

10/05/2021 6:08:24 PM

ਮਾਸਕੋ (ਏਪੀ)  ਕੋਰੋਨਾ ਵਾਇਰਸ ਮਹਾਮਾਰੀ ਦੇ ਕਹਿਰ ਕਾਰਨ ਰੂਸ ਵਿੱਚ ਅਕਤੂਬਰ ਵਿੱਚ ਤੀਜੀ ਵਾਰ ਮੰਗਲਵਾਰ ਨੂੰ ਇੱਕ ਦਿਨ ਵਿੱਚ ਰਿਕਾਰਡ ਮਰੀਜ਼ਾਂ ਦੀ ਮੌਤ ਹੋ ਗਈ। ਇੱਥੇ ਇੱਕ ਦਿਨ ਵਿੱਚ ਲਾਗ ਦੇ ਮਾਮਲੇ 25,000 ਦੀ ਗਿਣਤੀ ਨੂੰ ਪਾਰ ਕਰ ਗਏ। ਲਾਗ ਦੇ ਮਾਮਲਿਆਂ ਵਿੱਚ ਵਾਧਾ ਅਜਿਹੇ ਸਮੇਂ ਆਇਆ ਹੈ ਜਦੋਂ ਦੇਸ਼ ਵਿੱਚ ਟੀਕਾਕਰਣ ਦੀਆਂ ਦਰ ਘੱਟ ਹੈ ਅਤੇ ਸਰਕਾਰ ਮਹਾਮਾਰੀ ਦੇ ਫੈਲਣ ਨੂੰ ਰੋਕਣ ਲਈ ਸਖ਼ਤ ਪਾਬੰਦੀਆਂ ਲਗਾਉਣ ਤੋਂ ਬਚ ਰਹੀ ਹੈ। 

ਪੜ੍ਹੋ ਇਹ ਅਹਿਮ ਖਬਰ - 'ਟਰਬਨ ਫਾਰ ਆਸਟ੍ਰੇਲੀਆ' ਵੱਲੋਂ ਤਾਲਾਬੰਦੀ ਦੌਰਾਨ ਕੀਤੀ ਜਾ ਰਹੀ ਲੋਕਾਂ ਦੀ ਮਦਦ ਦੀ ਹਰ ਕੋਈ ਕਰ ਰਿਹਾ ਸ਼ਲਾਘਾ

ਰੂਸ ਦੀ ਰਾਸ਼ਟਰੀ ਕੋਰੋਨਾ ਵਾਇਰਸ ਟਾਸਕ ਫੋਰਸ ਨੇ ਦੱਸਿਆ ਕਿ ਮੰਗਲਵਾਰ ਨੂੰ ਲਾਗ ਦੇ 25,110 ਨਵੇਂ ਮਾਮਲੇ ਸਾਹਮਣੇ ਆਏ ਅਤੇ 895 ਮਰੀਜ਼ਾਂ ਦੀ ਮੌਤ ਹੋ ਗਈ। ਇਹ ਮਹਾਮਾਰੀ ਵਿੱਚ ਇੱਕ ਦਿਨ ਵਿੱਚ ਮਰਨ ਵਾਲੇ ਲੋਕਾਂ ਦੀ ਸਭ ਤੋਂ ਵੱਡੀ ਸੰਖਿਆ ਹੈ। ਇਸ ਮਹੀਨੇ ਇਨਫੈਕਸ਼ਨ ਕਾਰਨ ਆਪਣੀ ਜਾਨ ਗੁਆਉਣ ਵਾਲੇ ਮਰੀਜ਼ਾਂ ਦੀ ਮੌਤ ਦੇ ਹਰ ਦਿਨ ਰਿਕਾਰਡ ਬਣ ਰਹੇ ਹਨ। ਇਸ ਤੋਂ ਪਹਿਲਾਂ ਐਤਵਾਰ ਨੂੰ 890 ਮਰੀਜ਼ਾਂ ਦੀ ਮੌਤ ਹੋਈ ਸੀ ਅਤੇ ਉਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ 887 ਲੋਕਾਂ ਨੇ ਆਪਣੀ ਜਾਨ ਗੁਆਈ ਸੀ। ਕ੍ਰੇਮਲਿਨ ਨੇ ਕਿਹਾ ਕਿ ਸਥਿਤੀ ਚਿੰਤਾ ਪੈਦਾ ਕਰਦੀ ਹੈ ਪਰ ਉਹ ਅਜੇ ਵੀ ਦੇਸ਼ ਵਿਆਪੀ ਤਾਲਾਬੰਦੀ ਲਗਾਉਣ ਬਾਰੇ ਵਿਚਾਰ ਨਹੀਂ ਕਰ ਰਹੇ ਹਨ।


Vandana

Content Editor

Related News