ਕੋਵਿਡ-19 ਕਾਰਨ ਈਰਾਨ ''ਚ 11 ਹੋਰ ਮੌਤਾਂ, ਮਰਨ ਵਾਲਿਆਂ ਦੀ ਗਿਣਤੀ ਹੋਈ 54

03/01/2020 5:47:47 PM

ਤਹਿਰਾਨ- ਈਰਾਨ ਵਿਚ ਕੋਰੋਨਾਵਾਇਰਸ ਕਾਰਨ 11 ਹੋਰ ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਇਸ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 54 ਹੋ ਗਈ ਹੈ। ਸਿਹਤ ਮੰਤਰਾਲਾ ਨੇ ਐਤਵਾਰ ਨੂੰ ਦੱਸਿਆ ਕਿ ਇਸ ਵਾਇਰਸ ਦੇ 385 ਨਵੇ ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿਚ ਪ੍ਰਭਾਵਿਤ ਮਾਮਲਿਆਂ ਦੀ ਗਿਣਤੀ ਵਧ ਕੇ 978 ਹੋ ਗਈ ਹੈ। ਮੰਤਰਾਲਾ ਦੇ ਬੁਲਾਰੇ ਕਿਯਾਨੋਸ਼ ਜਹਾਂਪੋਰ ਨੇ ਟੈਲੀਵਿਜ਼ਨ 'ਤੇ ਪ੍ਰਸਾਰਿਤ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਪਿਛਲੇ 24 ਘੰਟਿਆਂ ਵਿਚ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। 

Baljit Singh

This news is Content Editor Baljit Singh