ਕੋਵਿਡ-19 : ਓਮਾਨ ਨੇ ਟੀਕਾਕਰਣ ਮੁਹਿੰਮ ਕੀਤੀ ਸ਼ੁਰੂ

12/27/2020 6:58:24 PM

ਦੁਬਈ-ਓਮਾਨ ਨੇ ਕੋਵਿਡ-19 ਮਹਾਮਾਰੀ ’ਤੇ ਰੋਕ ਲਾਉਣ ਲਈ ਟੀਕਾਕਰਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਅਤੇ ਦੇਸ਼ ਦੇ ਸਿਹਤ ਮੰਤਰੀ ਅਹਿਮਦ ਅਲ ਸੈਦੀ ਨੂੰ ਫਾਈਜ਼ਰ ਟੀਕੇ ਦੀ ਪਹਿਲੀ ਖੁਰਾਕ ਦਿੱਤੀ ਗਈ। ਸਰਕਾਰੀ ਮੀਡੀਆ ਦੀ ਖਬਰ ਮੁਤਾਬਕ ਪਿਛਲੇ ਹਫਤੇ ਮਸਕਟ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ 15,600 ਖੁਰਾਕਾਂ ਦੀ ਪਹਿਲੀ ਖੇਪ ਪਹੁੰਚੀ ਅਤੇ ਪਹਿਲ ਦੇ ਆਧਾਰ ’ਤੇ ਬਜ਼ੁਰਗਾਂ, ਸਿਹਤ ਮੁਲਾਜ਼ਮਾਂ ਅਤੇ ਸਿਹਤ ਸੰਬੰਧੀ ਦਿੱਕਤਾਂ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਐਤਵਾ ਨੂੰ ਟੀਕਾ ਲਾਉਣ ਦੀ ਸ਼ੁਰੂਆਤ ਕੀਤੀ ਗਈ।

ਇਹ ਵੀ ਪੜ੍ਹੋ -ਅਮਰੀਕਾ 'ਚ ਮੁੜ ਇਕ ਹੋਰ ਕਾਲੇ ਵਿਅਕਤੀ ਦੀ ਹੱਤਿਆ, ਨਾਰਾਜ਼ ਲੋਕਾਂ ਨੇ ਕੀਤਾ ਵਿਖਾਵਾ

ਅਗਲੇ ਮਹੀਨੇ ਇਥੇ ਫਾਈਜ਼ਰ-ਬਾਇਓਨਟੈੱਕ ਟੀਕੇ ਦੀਆਂ 28,000 ਖੁਰਾਕਾਂ ਦੀ ਦੂਜੀ ਖੇਪ ਪਹੁੰਚਣ ਦੀ ਸੰਭਾਵਨਾ ਹੈ। ਓਮਾਨ ਦਾ ਕਹਿਣਾ ਹੈ ਕਿ ਉਸ ਦਾ ਟੀਚਾ ਕਰੀਬ 50 ਲੱਖ ਦੀ ਆਬਾਦੀ ’ਚੋਂ 60 ਫੀਸਦੀ ਲੋਕਾਂ ਨੂੰ ਟੀਕੇ ਲਾਉਣ ਦਾ ਹੈ। ਸਿਹਤ ਮੰਤਰਾਲਾ ਨੇ ਦੱਸਿਆ ਕਿ ਸੀਮਿਤ ਸਪਲਾਈ ਕਾਰਣ ਸ਼ੁਰੂਆਤੀ ਪੜਾਅ ’ਚ ਸਿਰਫ 20 ਫੀਸਦੀ ਲੋਕਾਂ ਨੂੰ ਹੀ ਟੀਕਾ ਲੱਗ ਸਕੇਗਾ। ਓਮਾਨ ’ਚ ਹੁਣ ਤੱਕ 1,28,000 ਤੋਂ ਜ਼ਿਆਦਾ ਲੋਕ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਹੋ ਚੁੱਕ ਹਨ ਅਤੇ 1,400 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ -ਇਹ ਹੈ ਦੁਨੀਆ ਦਾ ਸਭ ਤੋਂ ਠੰਡਾ ਪਿੰਡ, -71 ਡਿਗਰੀ ਤੱਕ ਪਹੁੰਚ ਜਾਂਦੈ ਤਾਪਮਾਨ (ਤਸਵੀਰਾਂ)

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।


Karan Kumar

Content Editor

Related News