ਕੋਵਿਡ-19: ਪਾਕਿਸਤਾਨ ਨੇ 28 ਮਾਰਚ ਤੱਕ ਰੋਕੀਆਂ ਅੰਤਰਰਾਸ਼ਟਰੀ ਉਡਾਣਾਂ

Saturday, Mar 21, 2020 - 04:22 PM (IST)

ਕੋਵਿਡ-19: ਪਾਕਿਸਤਾਨ ਨੇ 28 ਮਾਰਚ ਤੱਕ ਰੋਕੀਆਂ ਅੰਤਰਰਾਸ਼ਟਰੀ ਉਡਾਣਾਂ

ਇਸਲਾਮਾਬਾਦ- ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਸ ਦੇ ਬੁਲਾਰੇ ਅਬਦੁੱਲਾ ਖਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਪੀ.ਆਈ.ਏ. ਨੇ 28 ਮਾਰਚ ਤੱਕ ਸਾਰੀਆਂ ਅੰਤਰਰਾਸ਼ਟਰੀ ਫਲਾਈਟਾਂ ਨੂੰ ਰੱਦ ਕਰ ਦਿੱਤਾ ਹੈ। ਇਹ ਫੈਸਲਾ ਐਤਵਾਰ 8 ਵਜੇ ਤੋਂ ਲਾਗੂ ਹੋ ਜਾਵੇਗਾ। ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿਚ ਕੋਰੋਨਾਵਾਇਰਸ ਦੇ ਹੁਣ ਤੱਕ 500 ਤੋਂ ਵਧੇਰੇ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਚਾਰ ਲੋਕ ਇਸ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।

ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਕੋਰੋਨਾਵਾਇਰਸ ਦੇ ਇਨਫੈਕਸ਼ਨ ਨੂੰ ਰੋਕਣ ਦੇ ਲਈ ਲਿਆ ਗਿਆ ਹੈ। ਪਾਕਿਸਤਾਨ ਵਿਚ ਵਧੇਰੇ ਮਾਮਲੇ ਅਜਿਹੇ ਲੋਕਾਂ ਦੇ ਹਨ, ਜਿਹਨਾਂ ਨੇ ਵਿਦੇਸ਼ ਯਾਤਰਾ ਕੀਤੀ ਸੀ। ਬੁਲਾਰੇ ਨੇ ਦੱਸਿਆ ਕਿ ਸਾਰੀਆਂ ਉਡਾਣਾਂ ਨੂੰ ਰੱਦ ਕੀਤਾ ਜਾ ਰਿਹਾ ਹੈ ਤੇ ਟਿਕਟ ਨੂੰ ਬਦਲ ਕੇ 28 ਮਾਰਚ ਤੋਂ ਬਾਅਦ ਦਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸੇ ਤਰ੍ਹਾਂ ਦਾ ਚਾਰਜ ਨਹੀਂ ਵਸੂਲਿਆ ਜਾਵੇਗਾ। 28 ਮਾਰਚ ਤੋਂ ਬਾਅਦ ਅਗਲਾ ਫੈਸਲਾ ਲਿਆ ਜਾਵੇਗਾ ਕਿ ਇਸ ਮਿਆਦ ਨੂੰ ਵਧਾਇਆ ਜਾਵੇ ਜਾਂ ਨਾ। ਫਿਲਹਾਲ ਯਾਤਰੀਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤੇ ਉਹਨਾਂ ਨੂੰ ਕੈਂਸਲ ਦੀ ਸੂਚਨਾ ਦੇ ਸੰਦੇਸ਼ ਭੇਜੇ ਜਾ ਰਹੇ ਹਨ।


author

Baljit Singh

Content Editor

Related News