ਕੈਨੇਡਾ ਦੇ ਇਸ ਸੂਬੇ ''ਚ ਘਟਣ ਲੱਗੀ ਕੋਰੋਨਾ ਵਾਇਰਸ ਦੀ ਰਫਤਾਰ

Tuesday, Jun 09, 2020 - 08:42 PM (IST)

ਕੈਨੇਡਾ ਦੇ ਇਸ ਸੂਬੇ ''ਚ ਘਟਣ ਲੱਗੀ ਕੋਰੋਨਾ ਵਾਇਰਸ ਦੀ ਰਫਤਾਰ

ਓਂਟਾਰੀਓ- ਕੋਰੋਨਾ ਵਾਇਰਸ ਦੀ ਮਾਰ ਝੱਲ ਰਹੇ ਕੈਨੇਡਾ ਦੇ ਸੂਬੇ ਓਂਟਾਰੀਓ ਵਿਚ ਬੀਤੇ ਦਿਨ ਪੀੜਤਾਂ ਦੀ ਗਿਣਤੀ ਵਿਚ ਕਮੀ ਦਰਜ ਕੀਤੀ ਗਈ ਹੈ। ਇੱਥੇ ਬੀਤੇ 24 ਘੰਟਿਆਂ ਦੌਰਾਨ 230 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਇਸ ਤੋਂ ਇਕ ਦਿਨ ਪਹਿਲਾਂ 243 ਨਵੇਂ ਮਾਮਲੇ ਦਰਜ ਕੀਤੇ ਗਏ ਸਨ ਜੋ ਕਿ ਮਾਰਚ ਦੇ ਅਖੀਰ ਤੋਂ ਬਾਅਦ ਕਾਫੀ ਘੱਟ ਅੰਕੜੇ ਮੰਨੇ ਜਾ ਰਹੇ ਹਨ।
ਸੂਬੇ ਵਿਚ ਮੰਗਲਵਾਰ ਨੂੰ ਪੇਸ਼ ਕੀਤੇ ਗਏ ਡਾਟਾ ਮੁਤਾਬਕ ਇਸ ਸਮੇਂ ਦੌਰਾਨ 337 ਹੋਰ ਲੋਕਾਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੱਤੀ ਹੈ ਤੇ ਉਹ ਠੀਕ ਹੋ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਹੁਣ ਤੱਕ ਸੂਬੇ ਵਿਚ ਕੁੱਲ 31,090 ਲੋਕਾਂ ਦਾ ਕੋਰੋਨਾ ਟੈਸਟ ਪਾਜ਼ੀਟਿਵ ਪਾਈ ਗਈ ਹੈ, ਜਿਨ੍ਹਾਂ ਵਿਚੋਂ 24,829 ਲੋਕ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਤੇ 2,646 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿਚ 14 ਹੋਰ ਮੌਤਾਂ ਦਰਜ ਕੀਤੀਆਂ ਗਈਆਂ ਹਨ ਜਦਕਿ ਬੀਤੇ ਦਿਨ 24 ਲੋਕਾਂ ਦੀ ਮੌਤ ਹੋਈ ਸੀ। 
ਕਿਹਾ ਜਾ ਰਿਹਾ ਸੀ ਕਿ ਇਕ ਦਿਨ ਵਿਚ 20 ਹਜ਼ਾਰ ਲੋਕਾਂ ਦਾ ਟੈਸਟ ਕੀਤਾ ਜਾਵੇਗਾ ਪਰ ਬੀਤੇ 24 ਘੰਟਿਆਂ ਵਿਚ ਸਿਰਫ 13,509 ਲੋਕਾਂ ਦਾ ਹੀ ਟੈਸਟ ਕੀਤਾ ਜਾ ਸਕਿਆ ਹੈ, ਜਦਕਿ ਇਸ ਤੋਂ ਪਹਿਲਾਂ ਲਗਭਗ 15 ਹਜ਼ਾਰ ਲੋਕਾਂ ਦਾ ਟੈਸਟ ਕੀਤਾ ਗਿਆ ਸੀ।ਇਸ ਸਮੇਂ 600 ਲੋਕ ਹਸਪਤਾਲਾਂ ਵਿਚ ਭਰਤੀ ਹਨ ਤੇ ਕੋਰੋਨਾ ਦਾ ਇਲਾਜ ਕਰਵਾ ਰਹੇ ਹਨ। ਹਾਲਾਂਕਿ ਬੀਤੇ ਦਿਨ ਇਨ੍ਹਾਂ ਦੀ ਗਿਣਤੀ 641 ਦਰਜ ਕੀਤੀ ਗਈ ਸੀ। 


author

Sanjeev

Content Editor

Related News