ਓਂਟਾਰੀਓ ''ਚ ਇਕ ਵਾਰ ਫਿਰ ਕੋਰੋਨਾ ਦਾ ਧਮਾਕਾ, ਇਕੋ ਦਿਨ ਆਏ 100 ਤੋਂ ਵੱਧ ਨਵੇਂ ਮਾਮਲੇ

08/23/2020 2:10:55 PM

ਟੋਰਾਂਟੋ- ਕੈਨੇਡਾ ਦੇ ਸੂਬੇ ਓਂਟਾਰੀਓ ਵਿਚ ਕੋਰੋਨਾ ਵਾਇਰਸ ਦਾ ਇਕ ਵਾਰ ਫਿਰ ਧਮਾਕਾ ਹੋਇਆ ਹੈ ਤੇ ਇੱਥੇ ਇਕੋ ਦਿਨ 100 ਤੋਂ ਵੱਧ ਨਵੇਂ ਮਾਮਲੇ ਦਰਜ ਕੀਤੇ ਗਏ। ਓਂਟਾਰੀਓ ਸਿਹਤ ਅਧਿਕਾਰੀਆਂ ਮੁਤਾਬਕ ਸੂਬੇ ਵਿਚ 108 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਹਾਲਾਂਕਿ ਇਸ ਤੋਂ ਪਹਿਲਾਂ ਇੱਥੇ 131 ਨਵੇਂ ਮਾਮਲੇ ਦਰਜ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਇਸ ਸੂਚੀ ਵਿਚ ਬੀਤੇ ਦਿਨ ਦੇ ਕੁਝ ਮਾਮਲੇ ਵੀ ਜੋੜੇ ਗਏ ਹਨ। 

ਓਂਟਾਰੀਓ ਦੇ ਸਿਹਤ ਮੰਤਰੀ ਕ੍ਰਿਸਟੀਨ ਇਲੀਓਟ ਨੇ ਪੁਸ਼ਟੀ ਕੀਤੀ ਹੈ ਕਿ ਸੂਬੇ ਦੇ 34 ਲੋਕਲ ਪਬਲਿਕ ਸਿਹਤ ਯੂਨਿਟ ਵਿਚੋਂ 27 ਵਿਚ 5 ਜਾਂ ਇਸ ਤੋਂ ਘੱਟ ਮਾਮਲੇ ਦਰਜ ਕੀਤੇ ਗਏ ਹਨ ਅਤੇ 16 ਵਿਚ ਕੋਈ ਨਵਾਂ ਮਾਮਲਾ ਦਰਜ ਨਹੀਂ ਹੋਇਆ। ਪੀਲ ਰੀਜਨ ਵਿਚ 25 ਅਤੇ ਟੋਰਾਂਟੋ ਵਿਚ 15 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਸੂਬੇ ਵਿਚ 90 ਲੋਕਾਂ ਨੂੰ ਸਿਹਤਯਾਬ ਹੋਣ ਮਗਰੋਂ ਛੁੱਟੀ ਦੇ ਦਿੱਤੀ ਗਈ ਹੈ। ਫਿਲਹਾਲ ਸੂਬੇ ਵਿਚ 1,003 ਕਿਰਿਆਸ਼ੀਲ ਮਾਮਲੇ ਹਨ ਤੇ ਇਸ ਤੋਂ ਪਹਿਲਾਂ 986 ਮਾਮਲੇ ਦਰਜ ਕੀਤੇ ਗਏ ਸਨ। 


ਦੱਸਿਆ ਜਾ ਰਿਹਾ ਹੈ ਕਿ 24 ਘੰਟਿਆਂ ਦੌਰਾਨ 28,000 ਟੈਸਟ ਕੀਤੇ ਗਏ । ਹਾਲਤ ਗੰਭੀਰ ਹੋਣ ਕਾਰਨ 13 ਲੋਕਾਂ ਨੂੰ ਆਈ. ਸੀ. ਯੂ. ਵਿਚ ਰੱਖਿਆ ਗਿਆ ਹੈ। ਦੱਸ ਦਈਏ ਕਿ ਓਂਟਾਰੀਓ ਵਿਚ 41,287 ਲੋਕ ਕੋਰੋਨਾ ਦੇ ਸ਼ਿਕਾਰ ਹੋ ਚੁੱਕੇ ਹਨ ਤੇ 37,484 ਲੋਕ ਸਿਹਤਯਾਬ ਹੋ ਚੁੱਕੇ ਹਨ। ਸੂਬੇ ਵਿਚ ਹੁਣ ਤਕ 2,797 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ। 


Lalita Mam

Content Editor

Related News