ਅਮਰੀਕਾ ਵਿਚ ਕੋਵਿਡ-19 ਮਹਾਮਾਰੀ ਰਾਸ਼ਟਰੀ ''ਐਮਰਜੈਂਸੀ ਵਧਾਉਣ ਦਾ ਐਲਾਨ
Friday, Feb 26, 2021 - 12:33 AM (IST)
ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਨੇ ਦੇਸ਼ ਵਿਚ ਲੱਗੇ ਕੋਵਿਡ-19 ਮਹਾਮਾਰੀ ਰਾਸ਼ਟਰੀ ਐਮਰਜੈਂਸੀ ਨੂੰ ਫਿਰ ਤੋਂ ਵਧਾਉਣ ਦਾ ਐਲਾਨ ਕੀਤਾ ਹੈ। ਸ਼੍ਰੀ ਬਾਈਡੇਨ ਨੇ ਬੁੱਧਵਾਰ ਨੂੰ ਵ੍ਹਾਈਟ ਹਾਊਸ ਵਿਚ ਕਿਹਾ ਕਿ ਮੈਂ 13 ਮਾਰਚ 2020 ਐਲਾਨ ਮਹਾਮਾਰੀ ਦੇ ਨੋਟਿਸ ਨੂੰ ਪ੍ਰਕਾਸ਼ਿਤ ਕਰਨ ਲਈ ਫੈਡਰਲ ਰਜਿਸਟਰ ਨੂੰ ਭੇਜ ਦਿੱਤਾ ਹੈ। ਜੋ ਕਿ 1 ਮਾਰਚ 2020 ਤੋਂ ਦੇਸ਼ ਵਿਚ ਕੋਰੋਨਾ ਵਾਇਰਸ (ਕੋਵਿਡ-19) ਮਹਾਮਾਰੀ ਦੇ ਵਿਸ਼ੇ ਵਿਚ ਇਕ ਮਾਰਚ 2021 ਤੱਕ ਪ੍ਰਭਾਵੀ ਹੈ।
ਇਹ ਵੀ ਪੜ੍ਹੋ -ਪਾਕਿ ਨੂੰ FATF ਤੋਂ ਫਿਰ ਲੱਗਿਆ ਝਟਕਾ, ਗ੍ਰੇ ਲਿਸਟ 'ਚ ਹੀ ਰਹੇਗਾ ਬਰਕਰਾਰ
ਉਨ੍ਹਾਂ ਨੇ ਕਿਹਾ ਕਿ ਇਸ ਰਾਸ਼ਟਰੀ ਐਮਰਜੈਂਸੀ ਨੂੰ ਜਾਰੀ ਰੱਖਣ ਦੀ ਲੋੜ ਹੈ ਅਤੇ ਫੈਡਰਲ ਸਰਕਾਰ ਨੂੰ ਪੂਰੀ ਸਮਰੱਥਾ ਅਤੇ ਸਮਰੱਥ ਦੇ ਨਾਲ ਕੋਵਿਡ-19 ਦਾ ਮੁਕਾਬਲਾ ਕਰਨਾ ਅਤੇ ਜਵਾਬ ਦੇਣਾ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਕਾਰਣ 5 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ਼ ਦੇਈਏ ਕਿ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਕੋਰੋਨਾ ਵਾਇਰਸ ਲਾਗ ਦੀ ਬੀਮਾਰੀ ਦੌਰਾਨ ਗ੍ਰੀਨ ਕਾਰਡ ਜਾਰੀ ਕਰਨ 'ਤੇ ਲਗਾਈ ਰੋਕ ਨੂੰ ਹਟਾ ਦਿੱਤਾ ਹੈ।
ਇਹ ਵੀ ਪੜ੍ਹੋ -PAK ਫੌਜ ਨੇ ਕਬੂਲਿਆ-ਉਸ ਦੇ ਅਧਿਕਾਰੀਆਂ ਨੇ ਫਰਾਰ ਕੀਤਾ ਤਾਲਿਬਾਨ ਦਾ ਖਤਰਨਾਕ ਅੱਤਵਾਦੀ
ਵਕੀਲਾਂ ਦਾ ਕਹਿਣਾ ਸੀ ਕਿ ਇਹ ਫ਼ੈਸਲਾ ਅਮਰੀਕਾ ਵਿਚ ਜਾਇਜ਼ ਇਮੀਗ੍ਰੇਸ਼ਨ ਨੂੰ ਰੋਕ ਰਿਹਾ ਸੀ। ਅਮਰੀਕੀ ਰਾਸ਼ਟਰਪਤੀ ਦਫਤਰ 'ਵ੍ਹਾਈਟ ਹਾਊਸ' ਵੱਲੋਂ ਬੁੱਧਵਾਰ ਨੂੰ ਜਾਰੀ ਬਿਆਨ ਵਿਚ ਬਾਈਡੇਨ ਨੇ ਕਿਹਾ,''ਇਹ ਫ਼ੈਸਲਾ ਅਮਰੀਕਾ ਦੇ ਹਿੱਤ ਵਿਚ ਨਹੀਂ ਸੀ। ਇਸ ਦੇ ਉਲਟ ਇਹ ਅਮਰੀਕੀ ਲੋਕਾਂ ਲਈ ਮੁਸ਼ਕਲਾਂ ਪੈਦਾ ਕਰਨ ਵਾਲਾ ਫ਼ੈਸਲਾ ਸੀ। ਇਸ ਨੇ ਅਮਰੀਕਾ ਦੇ ਨਾਗਰਿਕਾਂ ਅਤੇ ਵੈਧ ਸਥਾਨਕ ਵਸਨੀਕਾਂ ਨੂੰ ਉਹਨਾਂ ਦੇ ਪਰਿਵਾਰਾਂ ਨਾਲ ਮਿਲਣ ਤੋਂ ਰੋਕਿਆ ਅਤੇ ਅਮਰੀਕੀ ਕਾਰੋਬਾਰਾਂ ਨੂੰ ਨੁਕਸਾਨ ਪਹੁੰਚਾਇਆ।''
ਇਹ ਵੀ ਪੜ੍ਹੋ -ਚੀਨ ਦਾ ਮੁਕਾਬਲਾ ਕਰਨ ਲਈ ਅਮਰੀਕੀ ਕਾਂਗਰਸ 'ਚ ਬਿੱਲ ਪੇਸ਼
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।