ਕੋਵਿਡ-19 : ਇਟਲੀ 'ਚ ਮੱਧਮ ਪਈ ਮੌਤਾਂ ਦੀ ਰਫਤਾਰ, 24 ਘੰਟਿਆਂ 'ਚ ਹੋਈਆਂ 542 ਮੌਤਾਂ
Wednesday, Apr 08, 2020 - 10:16 PM (IST)
ਰੋਮ - ਕੋਰੋਨਾਵਾਇਰਸ ਮਹਾਮਾਰੀ ਨੇ ਬੁਰੀ ਤਰ੍ਹਾਂ ਨਾਲ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਹੈ ਅਤੇ ਜਿਸ ਦਾ ਖਾਸਾ ਅਮਰੀਕਾ ਅਤੇ ਯੂਰਪ ਵਿਚ ਸਭ ਤੋਂ ਜ਼ਿਆਦਾ ਦੇਖਣ ਨੂੰ ਮਿਲ ਰਿਹਾ ਹੈ, ਜਿਥੇ ਬੀਤੇ ਕੁਝ ਦਿਨਾਂ ਤੋਂ ਮੌਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।
ਉਥੇ ਹੀ ਇਟਲੀ ਵਿਚ ਅੱਜ ਨਵੇਂ ਅੰਕੜੇ ਸਾਹਮਣੇ ਆਉਣ ਤੋਂ ਬਾਅਦ ਇਥੇ 542 ਹੋਰ ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ ਅਤੇ 3,836 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ ਪਰ ਚੰਗੀ ਖਬਰ ਇਹ ਵੀ ਹੈ ਕਿ ਬੀਤੇ ਦਿਨਾਂ ਤੋਂ ਇਟਲੀ ਵਿਚ ਕੋਰੋਨਾ ਮਰੀਜ਼ਾਂ ਦੇ ਠੀਕ ਹੋਣ ਦੀ ਗਿਣਤੀ ਵਿਚ ਵਾਧਾ ਦਰਜ ਕੀਤਾ ਗਿਆ ਹੈ ਅਤੇ ਮੌਤਾਂ ਦੀ ਗਿਣਤੀ ਵੀ ਮੱਧਮ ਪੈ ਗਈ ਹੈ।
ਦੱਸ ਦਈਏ ਕਿ ਹੁਣ ਤੱਕ ਪੂਰੇ ਇਟਲੀ ਵਿਚ 1,39,422 ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 26,491 ਕੋਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ 17,669 ਲੋਕਾਂ ਦੀ ਮੌਤ ਹੋ ਚੁੱਕੀ ਹੈ।