ਕੋਰੋਨਾ ਆਫ਼ਤ ਦਰਮਿਆਨ ਅਮਰੀਕਾ ਦੀ ਆਪਣੇ ਨਾਗਰਿਕਾਂ ਨੂੰ ਚਿਤਾਵਨੀ, ਭਾਰਤ ਯਾਤਰਾ ਕਰਨ ਤੋਂ ਵਰਜਿਆ

04/20/2021 11:45:52 AM

ਵਾਸ਼ਿੰਗਟਨ : ਭਾਰਤ ਵਿਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਅਮਰੀਕਾ ਨੇ ਵੀ ਆਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਨਾ ਕਰਨ ਨੂੰ ਕਿਹਾ ਹੈ। ਅਮਰੀਕਾ ਦੇ ਰੋਗ ਕਾਬੂ ਅਤੇ ਰੋਕਥਾਮ ਕੇਂਦਰ (ਸੀ.ਡੀ.ਸੀ.) ਨੇ ਕਿਹਾ ਕਿ ਕੋਵਿਡ-19 ਮਾਮਲਿਆਂ ਵਿਚ ਵਾਧੇ ਦਰਮਿਆਨ ਯਾਤਰੀਆ ਨੂੰ ਭਾਰਤ ਵਿਚ ਕਿਸੇ ਤਰ੍ਹਾਂ ਦੀ ਯਾਤਰਾ ਤੋਂ ਬਚਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਕੈਨੇਡਾ ਪੁਲਸ ਨੇ ਕੀਤਾ ਅੰਤਰ-ਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼, ਵੱਡੀ ਗਿਣਤੀ 'ਚ ਪੰਜਾਬੀ ਗ੍ਰਿਫ਼ਤਾਰ
 

PunjabKesari

ਸੀ.ਡੀ.ਸੀ. ਨੇ ਹੁਕਮ ਦੇ ਨਾਲ ਹੀ ਕਿਹਾ ਹੈ, ‘ਪੂਰੀ ਤਰ੍ਹਾਂ ਨਾਲ ਟੀਕਾ ਲਗਾਏ ਗਏ ਯਾਤਰੀਆਂ ਨੂੰ ਵੀ ਕੋਰੋਨਾ ਦੇ ਨਵੇਂ ਵੈਰੀਐਂਟ ਅਤੇ ਇੰਫੈਕਸ਼ਨ ਦੇ ਪ੍ਰਸਾਰ ਦਾ ਜੋਖ਼ਮ ਹੋ ਸਕਦਾ ਹੈ। ਇਸ ਲਈ ਭਾਰਤ ਵਿਚ ਕਿਸੇ ਤਰ੍ਹਾਂ ਦੀ ਯਾਤਰਾ ਕਰਨ ਤੋਂ ਬਚਣਾ ਚਾਹੀਦਾ ਹੈ। ਜੇਕਰ ਤੁਹਾਨੂੰ ਭਾਰਤ ਦੀ ਯਾਤਰਾ ਕਰਨੀ ਜ਼ਿਆਦਾ ਜ਼ਰੂਰੀ ਹੈ ਤਾਂ ਯਾਤਰਾ ਤੋਂ ਪਹਿਲਾਂ ਪੂਰੀ ਤਰ੍ਹਾਂ ਨਾਲ ਟੀਕਾ ਲਗਵਾਓ।’

ਇਹ ਵੀ ਪੜ੍ਹੋ : ਇਜ਼ਰਾਇਲ ਨੇ 80 ਫ਼ੀਸਦੀ ਜਨਤਾ ਨੂੰ ਲਗਾਇਆ ਕੋਰੋਨਾ ਟੀਕਾ, ਲੋਕਾਂ ਨੂੰ ਮਾਸਕ ਤੋਂ ਮਿਲੀ ਮੁਕਤੀ

ਇਸ ਤੋਂ ਪਹਿਲਾਂ ਬ੍ਰਿਟੇਨ ਅਤੇ ਪਾਕਿਸਤਾਨ ਨੇ ਭਾਰਤ ਦੇ ਨਾਗਰਿਕਾਂ ਦੀ ਐਂਟਰੀ ’ਤੇ ਰੋਕ ਲਗਾ ਦਿੱਤੀ ਹੈ। ਦੇਸ਼ ਭਰ ਵਿਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਦੇ ਚੱਲਦੇ ਬ੍ਰਿਟੇਨ ਨੇ ਭਾਰਤ ਨੂੰ ‘ਰੈਡ ਲਿਸਟ’ ਵਿਚ ਪਾ ਦਿੱਤਾ ਹੈ। ਉਥੇ ਹੀ ਪਾਕਿਸਤਾਨ ਨੇ ਭਾਰਤ ਤੋਂ ਯਾਤਰੀਆਂ ਦੇ ਆਉਣ ’ਤੇ 2 ਹਫ਼ਤੇ ਲਈ ਰੋਕ ਲਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿਚ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਐਨ.ਸੀ.ਓ.ਸੀ. ਨੇ ਭਾਰਤ ਨੂੰ 2 ਹਫ਼ਤੇ ਲਈ ਕਲਾਸ ‘ਸੀ’ ਮੁਲਕਾਂ ਦੀ ਲਿਸਟ ਵਿਚ ਰੱਖਣ ਦਾ ਫ਼ੈਸਲਾ ਕੀਤਾ ਹੈ। ਹਵਾਈ ਅਤੇ ਜ਼ਮੀਨੀ ਮਾਰਗ ਰਾਹੀਂ ਭਾਰਤ ਤੋਂ ਆਉਣ ਵਾਲੇ ਯਾਤਰੀਆਂ ’ਤੇ ਇਹ ਰੋਕ ਰਹੇਗੀ।

ਇਹ ਵੀ ਪੜ੍ਹੋ : ਏਅਰਪੋਰਟ ’ਤੇ ਸਪਾਟ ਹੋਏ ਅਨੁਸ਼ਕਾ ਅਤੇ ਵਿਰਾਟ, ਮਾਂ ਦੀ ਗੋਦ ’ਚ ਨਜ਼ਰ ਆਈ ਵਾਮਿਕਾ, ਵੇਖੋ ਤਸਵੀਰਾਂ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News