ਕੋਵਿਡ-19 ਟੀਕਾਕਰਨ : ਪਾਕਿ ਨੇ ਪੰਜ ਕਰੋੜ ਖੁਰਾਕ ਦਾ ਅੰਕੜਾ ਕੀਤਾ ਪਾਰ
Friday, Aug 27, 2021 - 08:36 PM (IST)
ਇਸਲਾਮਾਬਾਦ-ਪਾਕਿਸਤਾਨ ਨੇ ਕੋਵਿਡ-19 ਰੋਕੂ ਟੀਕੇ ਦੀਆਂ ਪੰਜ ਕਰੋੜ ਖੁਰਾਕ ਦੇਣ ਦੀ ਉਪਲੱਬਧੀ ਹਾਸਲ ਕਰ ਲਈ ਹੈ। ਪਾਕਿਸਤਾਨ ਦੇ ਸਿਹਤ ਮੰਤਰਾਲਾ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ 'ਚ ਬੀਤੇ 24 ਘੰਟਿਆਂ ਦੌਰਾਨ ਟੀਕੇ ਦੀਆਂ 11,01,973 ਖੁਰਾਕਾਂ ਦਿੱਤੀਆਂ ਗਈਆਂ। ਹੁਣ ਤੱਕ ਕੁੱਲ 5,09,85,184 ਖੁਰਾਕਾਂ ਲਾਈਆਂ ਜਾ ਚੁੱਕੀਆਂ ਹਨ। ਪਾਕਿਸਤਾਨ 'ਚ ਹੁਣ ਤੱਕ 1,52,69,699 ਲੋਕਾਂ ਦਾ ਟੀਕੇ ਦੀਆਂ ਦੋਵੇਂ ਖੁਰਾਕਾਂ ਨਾਲ ਪੂਰੀ ਤਰ੍ਹਾਂ ਟੀਕਾਕਰਨ ਕੀਤਾ ਜਾ ਚੁੱਕਿਆ ਹੈ।
ਇਹ ਵੀ ਪੜ੍ਹੋ : ਅਫਗਾਨਿਸਤਾਨ ਤੋਂ ਲੋਕਾਂ ਨੂੰ ਵਾਪਸ ਲਿਆਉਣ ਦੀ ਮੁਹਿੰਮ ਪੂਰੀ : ਸਵੀਡਨ
ਇਹ ਅੰਕੜਾ ਦੇਸ਼ ਦੀ ਕੁੱਲ ਆਬਾਦੀ ਦੇ 6 ਫੀਸਦੀ ਤੋਂ ਜ਼ਿਆਦਾ ਹੈ। ਪਾਕਿਸਤਾਨ ਨੇ ਇਸ ਸਾਲ ਦੇ ਆਖਿਰ ਤੱਕ ਦੇਸ਼ ਦੇ ਸੱਤ ਕਰੋੜ ਲੋਕਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਕਰਨ ਦਾ ਟੀਚਾ ਰੱਖਿਆ ਹੈ। ਇਸ ਦਰਮਿਆਨ, ਪਾਕਿਸਤਾਨ 'ਚ ਸ਼ੁੱਕਰਵਾਰ ਨੂੰ ਕੋਵਿਡ-19 ਦੇ 4,016 ਨਵੇਂ ਮਾਮਲੇ ਸਾਹਮਣੇ ਆਏ ਜਿਸ ਤੋਂ ਬਾਅਦ ਇਨਫੈਕਟਿਡ ਲੋਕਾਂ ਦੀ ਕੁੱਲ ਗਿਣਤੀ ਵਧ ਕੇ 1,144,341 ਹੋ ਗਈ। ਪਾਕਿਸਤਾਨ 'ਚ ਕੋਵਿਡ-19 ਦੇ 95 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 25,415 'ਤੇ ਪਹੁੰਚ ਗਈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।