ਕੁਵੈਤ ’ਚ ਕੋਵਿਡ-19 ਟੀਕਾਕਰਣ ਮੁਹਿੰਮ ਹੋਈ ਸ਼ੁਰੂ

12/24/2020 9:17:49 PM

ਕੁਵੈਤ ਸਿਟੀ-ਕੁਵੈਤ ਦੇ ਪ੍ਰਧਾਨ ਮੰਤਰੀ ਸਬਾ ਖਾਲਿਦ ਅਲ-ਹਮਦ ਅਲ-ਸਬਾਹ ਨੇ ਵੀਰਵਾਰ ਨੂੰ ਕੋਰੋਨਾ ਵਾਇਰਸ (ਕੋਵਿਡ-19) ਮਹਾਮਾਰੀ ਦਾ ਟੀਕਾ ਲਵਾ ਕੇ ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦੀ ਸ਼ੁਰੂਆਤ ਕੀਤੀ। ਕੁਨਾ ਸਟੇਟ ਨਿਊਜ਼ ਏਜੰਸੀ ਨੇ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਲ੍ਹਾ ਦੀ ਮਦਦ ਨਾਲ ਅਸੀਂ ਵੀਰਵਾਰ ਨੂੰ ਕੋਵਿਡ-19 ਟੀਕਾਕਰਣ ਮੁਹਿੰਮ ਸ਼ੁਰੂ ਕੀਤੀ।

ਇਹ ਵੀ ਪੜ੍ਹੋ -ਇਹ ਹੈ ਦੁਨੀਆ ਦਾ ਸਭ ਤੋਂ ਠੰਡਾ ਪਿੰਡ, -71 ਡਿਗਰੀ ਤੱਕ ਪਹੁੰਚ ਜਾਂਦੈ ਤਾਪਮਾਨ (ਤਸਵੀਰਾਂ)

ਇਸ ਸੰਬੰਧ ’ਚ ਸਰਕਾਰ ਅਤੇ ਸਿਹਤ ਮੰਤਰਾਲਾ ਦੇ ਸਾਹਮਣੇ ਕਮੇਟੀਆਂ ਦੇ ਪ੍ਰਤੀ ਧੰਨਵਾਦ ਅਤੇ ਪ੍ਰਸ਼ੰਸਾ ਵਿਅਕਤੀ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਨੇ ਪਿਛਲੇ ਛੇ ਮਹੀਨਿਆਂ ’ਚ ਸਾਰੇ ਵੇਰਵਿਆਂ ਦੀ ਜਾਣਕਾਰੀ ਲੈਣ ਲਈ ਬਹੁਤ ਕੋਸ਼ਿਸ਼ਾਂ ਕੀਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਵੈਤ ਨੂੰ ਬੁਧਵਾਰ ਨੂੰ ਫਾਈਜ਼ਰ/ਬਾਇਓਨਟੈੱਕ ਟੀਕੇ ਦੀ ਪਹਿਲੀ ਖੇਪ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੁਹਿੰਮ ਉਦੋਂ ਤੱਕ ਚੱਲੇਗੀ ਜਦੋਂ ਤੱਕ ਆਖਰੀ ਵਿਅਕਤੀ ਨੂੰ ਇਹ ਟੀਕਾ ਨਹੀਂ ਲਾਇਆ ਜਾਂਦਾ।

ਇਹ ਵੀ ਪੜ੍ਹੋ -‘ਪਾਕਿ ਵਿਦੇਸ਼ ਮੰਤਰੀ ਬੋਲੇ-ਮੌਜੂਦਾ ਹਾਲਾਤ ’ਚ ਭਾਰਤ ਨਾਲ ਗੱਲਬਾਤ ਨਹੀਂ’

ਉਨ੍ਹਾਂ ਨੇ ਪੁਸ਼ਟੀ ਕੀਤੀ ਹੈ ਕਿ ਅੰਤਰਰਾਸ਼ਟਰੀ ਸੰਗਠਨਾਂ ਨੇ ਕਿਹਾ ਕਿ ਟੀਕੇ ਦਾ ਕੋਈ ਮਾੜਾ ਪ੍ਰਭਾਵ ਨਹੀਂ ਹੈ ਅਤੇ ਲੋਕਾਂ ਲਈ ਸੁਰੱਖਿਅਤ ਹੈ। ਟੀਕਾਕਰਣ ਕਥਿਤ ਤੌਰ ’ਤੇ ਚਾਰ ਪੜਾਅ ’ਚ ਲਾਇਆ ਜਾਵੇਗਾ। ਸਭ ਤੋਂ ਪਹਿਲਾਂ ਸਿਹਤ ਮੁਲਾਜ਼ਮਾਂ, ਫਰੰਟਲਾਈਨ ਦੇ ਮੈਡੀਕਲ ਕਰਮਚਾਰੀ ਅਤੇ 65 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਨੂੰ ਲਾਇਆ ਜਾਵੇਗਾ। ਕੁਵੈਤ ਪ੍ਰਸ਼ਾਸਨ ਨੇ ਦਸੰਬਰ ਦੇ ਮੱਧ ’ਚ ਫਾਈਜ਼ਰ ਟੀਕੇ ਨੂੰ ਐਮਰਜੈਂਸੀ ਵਰਤੋਂ ਦੀ ਮਨਜ਼ੂਰੀ ਦਿੱਤੀ ਸੀ। 

ਇਹ ਵੀ ਪੜ੍ਹੋ -ਜਪਾਨ ’ਚ ਬਰਡ ਫਲੂ ਦਾ ਕਹਿਰ, ਜਲਦ ਮਾਰ ਦਿੱਤੀਆਂ ਜਾਣਗੀਆਂ 11 ਲੱਖ ਮੁਰਗੀਆਂ

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।


Karan Kumar

Content Editor

Related News