ਬ੍ਰਾਜ਼ੀਲ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 3 ਲੱਖ 30 ਹਜ਼ਾਰ ਤੋਂ ਪਾਰ

05/23/2020 10:44:06 AM

ਰੀਓ ਡੀ ਜਨੇਰੀਓ- ਬ੍ਰਾਜ਼ੀਲ ਵਿਚ ਕੋਵਿਡ-19 ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ, ਇਸ ਕਾਰਨ ਕੁੱਲ 3,30,890 ਲੋਕ ਪੀੜਤ ਹੋ ਚੁੱਕੇ ਹਨ । ਬ੍ਰਾਜ਼ੀਲ ਦੇ ਸਿਹਤ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਇੱਥੇ ਪੀੜਤਾਂ ਦੀ ਗਿਣਤੀ ਰੂਸ ਤੋਂ ਵਧੇਰੇ ਹੈ, ਜੋ ਕਿ ਜੌਹਨ ਹਾਪਿੰਕਸ ਯੂਨੀਵਰਸਿਟੀ ਮੁਤਾਬਕ ਵਿਸ਼ਵ ਵਿਚ ਵਾਇਰਸ ਦੇ ਸਭ ਤੋਂ ਵੱਧ ਮਾਮਲਿਆਂ ਵਾਲਾ ਦੂਜਾ ਦੇਸ਼ ਹੈ। ਬ੍ਰਾਜ਼ੀਲ ਵਿਚ ਬੀਤੇ 24 ਘੰਟਿਆਂ ਦੌਰਾਨ 1,001 ਪੀੜਤਾਂ ਦੀ ਮੌਤ ਹੋਈ ਤੇ ਮ੍ਰਿਤਕਾਂ ਦੀ ਕੁੱਲ ਗਿਣਤੀ 21,000 ਹੋ ਗਈ ਹੈ।

ਇਸ ਲਾਤੀਨੀ ਅਮਰੀਕੀ ਦੇਸ਼ ਵਿਚ ਵਾਇਰਸ ਦਾ ਪ੍ਰਕੋਪ ਬਹੁਤ ਜ਼ਿਆਦਾ ਹੈ। ਇਸ ਵਿਚਕਾਰ ਇੱਥੇ ਇਹ ਬਹਿਸ ਚੱਲ ਰਹੀ ਹੈ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਲਾਕਡਾਊਨ ਵਿਚ ਢਿੱਲ ਦਿੱਤੀ ਜਾਵੇ ਜਾਂ ਨਾ ਜਾਂ ਫਿਰ ਹੋਰ ਸਖਤ ਪਾਬੰਦੀਆਂ ਲਗਾਈਆਂ ਗਈਆਂ ਹਨ। ਰੀਓ ਡੀ ਜਨੇਰੀਓ ਦੇ ਮੇਅਰ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਅਗਲੇ ਕੁਝ ਦਿਨਾਂ ਵਿਚ ਗੈਰ-ਜ਼ਰੂਰੀ ਸਮਾਨ ਦੀਆਂ ਦੁਕਾਨਾਂ ਨੂੰ ਹੌਲੀ-ਹੌਲੀ ਖੋਲ੍ਹਿਆ ਜਾਵੇ। 


Lalita Mam

Content Editor

Related News