ਕੋਰੋਨਾ ਦੇ ਨਵੇਂ ਵੈਰੀਐਂਟ ਦਾ ਕਹਿਰ, ਬ੍ਰਿਟੇਨ ਨੇ 6 ਦੱਖਣੀ ਅਫਰੀਕੀ ਦੇਸ਼ਾਂ ਦੀਆਂ ਉਡਾਣਾਂ ’ਤੇ ਲਗਾਈ ਪਾਬੰਦੀ

11/26/2021 1:23:32 PM

ਲੰਡਨ (ਵਾਰਤਾ) : ਬ੍ਰਿਟੇਨ ਨੇ ਦੱਖਣੀ ਅਫਰੀਕੀ ਦੇਸ਼ਾਂ ਵਿਚ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਦੇ ਪ੍ਰਸਾਰ ਨੂੰ ਦੇਖਦੇ ਹੋਏ ਦੱਖਣੀ ਅਫਰੀਕਾ, ਬੋਤਸਵਾਨ, ਲੋਸੋਥੋ, ਇਸਵਾਤਿਨੀ, ਜਿੰਬਾਬਵੇ ਅਤੇ ਨਾਮੀਬੀਆ ਲਈ 28 ਨਵੰਬਰ ਤੱਕ ਉਡਾਣਾਂ ’ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਇੱਥੇ ਜਾਰੀ ਇਕ ਬਿਆਨ ਵਿਚ ਕਿਹਾ, ‘ਸ਼ੁੱਕਰਵਾਰ 26 ਨਵੰਬਰ ਤੋਂ ਦੱਖਣੀ ਅਫਰੀਕਾ, ਬੋਤਸਵਾਨਾ, ਲੋਸੋਥੋ, ਇਸਵਾਤਿਨੀ, ਜਿੰਬਾਬਵੇ ਅਤੇ ਨਾਮੀਬੀਆ ਨੂੰ ਬ੍ਰਿਟੇਨ ਦੀ ਯਾਤਰਾ ਲਾਲ ਸੂਚੀ ਵਿਚ ਸ਼ਾਮਲ ਕੀਤਾ ਜਾਏਗਾ। ਇਨ੍ਹਾਂ 6 ਦੇਸ਼ਾਂ ਤੋਂ ਸਿੱਧੀਆਂ ਉਡਾਣਾਂ ’ਤੇ ਸ਼ੁੱਕਰਵਾਰ ਦੁਪਹਿਰ ਤੋਂ 28 ਨਵੰਬਰ ਤੱਕ ਪਾਬੰਦੀ ਰਹੇਗੀ। 

ਇਹ ਵੀ ਪੜ੍ਹੋ : ਲੰਡਨ ਤੋਂ ਆਈ ਦੁਖਦਾਇਕ ਖ਼ਬਰ, 16 ਸਾਲਾ ਬ੍ਰਿਟਿਸ਼ ਸਿੱਖ ਮੁੰਡੇ ਦਾ ਕਤਲ

ਬਿਆਨ ਮੁਤਾਬਕ ਸ਼ੁੱਕਰਵਾਰ ਤੋਂ ਗੈਰ ਬ੍ਰਿਟੇਨ ਅਤੇ ਆਇਰਿਸ਼ ਨਾਗਰਿਕ, ਜਿਨ੍ਹਾਂ ਨੇ ਪਿਛਲੇ 10 ਦਿਨਾਂ ਵਿਚ ਇਨ੍ਹਾਂ 6 ਅਫਰੀਕੀ ਦੇਸ਼ਾਂ ਦੀ ਯਾਤਰਾ ਕੀਤੀ ਹੈ, ਦੇ ਬ੍ਰਿਟੇਨ ਵਿਚ ਪ੍ਰਵੇਸ਼ ਦੀ ਮਨਾਹੀ ਹੋਵੇਗੀ। ਜਦੋਂਕਿ ਬ੍ਰਿਟੇਨ ਅਤੇ ਆਇਰਿਸ਼ ਨਾਗਰਿਕਾਂ ਨੂੰ 10 ਦਿਨਾਂ ਲਈ ਇਕਾਂਤਵਾਸ ਵਿਚ ਰਹਿਣਾ ਹੋਵੇਗਾ। ਜ਼ਿਕਰਯੋਗ ਹੈ ਕਿ ਇਸ ਹਫ਼ਤੇ ਦੀ ਸ਼ੁਰੂਆਤ ਵਿਚ ਬ੍ਰਿਟੇਨ ਦੇ ਵਿਗਿਆਨੀਆਂ ਨੇ ਬੋਤਸਵਾਨਾ ਵਿਚ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਦੇ ਪਾਏ ਜਾਣ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਸੀ। ਦੱਖਣੀ ਅਫਰੀਕਾ ਦੇ ਨੈਸ਼ਨਲ ਇੰਸਟੀਚਿਊਟ ਆਫ ਇਨਫੈਕਸ਼ਨਸ ਡਿਜ਼ੀਜ਼ਜ਼ ਨੇ ਬਾਅਦ ਵਿਚ 22 ਮਾਮਲਿਆਂ ਦੀ ਪੁਸ਼ਟੀ ਕੀਤੀ।

ਇਹ ਵੀ ਪੜ੍ਹੋ : ਆਰਥਿਕ ਮੰਦਹਾਲੀ ਦੀ ਮਾਰ ਝੱਲ ਰਹੇ ਪਾਕਿ ਨੂੰ ਹੁਣ ਕੌਮਾਂਤਰੀ ਮੁਦਰਾ ਫੰਡ ਨੇ ਕਰਜ਼ਾ ਦੇਣ ਤੋਂ ਕੀਤੀ ਨਾਂਹ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News