ਇਜ਼ਰਾਈਲ ''ਚ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ''ਕੋਵਿਡ ਟੀਕਾਕਰਨ'' ਸ਼ੁਰੂ

08/01/2022 11:34:27 AM

ਯੇਰੂਸ਼ਲਮ (ਵਾਰਤਾ): ਇਜ਼ਰਾਈਲ ਨੇ ਛੇ ਮਹੀਨੇ ਤੋਂ ਪੰਜ ਸਾਲ ਦੀ ਉਮਰ ਦੇ ਬੱਚਿਆਂ ਲਈ ਦੇਸ਼ ਵਿਆਪੀ ਕੋਵਿਡ-19 ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਹੈ। ਮੰਤਰਾਲੇ ਨੇ ਕਿਹਾ ਕਿ ਟੀਕਾਕਰਨ ਜਾਂ ਤਾਂ ਫਾਈਜ਼ਰ ਵੈਕਸੀਨ ਦੀਆਂ ਤਿੰਨ ਖੁਰਾਕਾਂ ਜਾਂ ਮਾਡਰਨਾ ਵੈਕਸੀਨ ਦੀਆਂ ਦੋ ਖੁਰਾਕਾਂ ਹੋਣਗੀਆਂ। ਇਜ਼ਰਾਈਲ ਦੇ ਸਿਹਤ ਮੰਤਰਾਲੇ ਵੱਲੋਂ ਜਾਰੀ ਬਿਆਨ ਮੁਤਾਬਕ ਇਸ ਉਮਰ ਵਰਗ ਦੇ ਬੱਚਿਆਂ ਨੂੰ ਫਾਈਜ਼ਰ ਵੈਕਸੀਨ ਦੀਆਂ ਤਿੰਨ ਖੁਰਾਕਾਂ ਜਾਂ ਮਾਡਰਨਾ ਵੈਕਸੀਨ ਦੀਆਂ ਦੋ ਖੁਰਾਕਾਂ ਦਿੱਤੀਆਂ ਜਾਣਗੀਆਂ। 

ਪੜ੍ਹੋ ਇਹ ਅਹਿਮ ਖ਼ਬਰ- ਅਹਿਮ ਖ਼ਬਰ : ਨਿਊਜ਼ੀਲੈਂਡ ਨੇ ਅੰਤਰਰਾਸ਼ਟਰੀ ਸੈਲਾਨੀਆਂ ਲਈ ਖੋਲ੍ਹੇ ਦਰਵਾਜੇ

ਬਿਆਨ ਵਿੱਚ ਕਿਹਾ ਗਿਆ ਹੈ ਕਿ ਟੀਕਾਕਰਨ ਬੱਚਿਆਂ ਨੂੰ ਗੰਭੀਰ ਬੀਮਾਰੀਆਂ ਅਤੇ ਕੋਵਿਡ ਤੋਂ ਬਾਅਦ ਦੇ ਲੱਛਣਾਂ ਦੇ ਵਿਰੁੱਧ ਇੱਕ ਨਾਜ਼ੁਕ ਸੁਰੱਖਿਆ ਪਰਤ ਪ੍ਰਦਾਨ ਕਰੇਗਾ। ਮੰਤਰਾਲੇ ਦੇ ਡਾਇਰੈਕਟਰ ਜਨਰਲ ਨਚਮਨ ਐਸ਼ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਮਾਹਿਰਾਂ ਦੇ ਇੱਕ ਪੈਨਲ ਦੀ ਸਿਫ਼ਾਰਸ਼ ਤੋਂ ਬਾਅਦ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਟੀਕਾਕਰਨ ਨੂੰ ਮਨਜ਼ੂਰੀ ਦਿੱਤੀ ਸੀ।


Vandana

Content Editor

Related News