ਇਟਲੀ: ਬੱਸ ਤੇ ਕੂੜੇ ਵਾਲੇ ਟਰੱਕ ਵਿਚਾਲੇ ਭਿਆਨਕ ਟੱਕਰ

Saturday, Dec 07, 2019 - 07:25 PM (IST)

ਇਟਲੀ: ਬੱਸ ਤੇ ਕੂੜੇ ਵਾਲੇ ਟਰੱਕ ਵਿਚਾਲੇ ਭਿਆਨਕ ਟੱਕਰ

ਰੋਮ(ਏਜੰਸੀ)- ਇਟਲੀ ਦੇ ਬਚਾਅ ਕਰਮਚਾਰੀਆਂ ਨੇ ਦੱਸਿਆ ਕਿ ਮਿਲਾਨ ਵਿਚ ਸ਼ਨੀਵਾਰ ਨੂੰ ਬੱਸ ਤੇ ਇਕ ਰਹਿੰਦ-ਖੂੰਹਦ ਇਕੱਠੀ ਕਰਨ ਵਾਲੇ ਟਰੱਕ ਵਿਚਾਲੇ ਟੱਕਰ ਹੋ ਗਈ, ਜਿਸ ਦੌਰਾਨ 12 ਵਿਅਕਤੀ ਜ਼ਖਮੀ ਹੋ ਗਏ। ਇਸ ਦੌਰਾਨ ਇਕ ਔਰਤ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬੱਸ ਵਿਚ 15 ਲੋਕ ਤੇ ਟਰੱਕ ਵਿਚ ਤਿੰਨ ਲੋਕ ਸਵਾਰ ਸਨ। ਹਾਦਸੇ ਤੋਂ ਬਾਅਦ ਬੱਸ ਚਾਲਕ ਵਾਹਨ ਵਿਚ ਫਸ ਗਿਆ ਤੇ ਉਸ ਨੂੰ ਬੇਹੋਸ਼ੀ ਦੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ। ਘਟਨਾ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ।


author

Baljit Singh

Content Editor

Related News