ਕੱਟੜਪੰਥੀ ਕੈਨੇਡਾ ਦੀ ਸੁਰੱਖਿਆ ਲਈ ਵੱਡਾ ਖ਼ਤਰਾ ! CSIS ਨੇ ਜਾਰੀ ਕੀਤੀ ਚਿਤਾਵਨੀ
Tuesday, Jul 01, 2025 - 02:08 PM (IST)

ਇੰਟਰਨੈਸ਼ਨਲ ਡੈਸਕ- ਕੈਨੇਡੀਅਨ ਇੰਟੈਲੀਜੈਂਸ ਏਜੰਸੀ CSIS (Canadian Security Intelligence Service) ਨੇ ਖਾਲਿਸਤਾਨੀ ਵੱਖਵਾਦੀਆਂ ਨੂੰ ਲੈ ਕੇ ਨਵੀਂ ਚਿਤਾਵਨੀ ਜਾਰੀ ਕੀਤੀ ਹੈ।ਜਾਣਕਾਰੀ ਅਨੁਸਾਰ, ਏਜੰਸੀ ਨੇ ਕਿਹਾ ਹੈ ਕਿ ਖਾਲਿਸਤਾਨੀ ਸਰਗਰਮੀਆਂ ਕੈਨੇਡਾ ਦੀ ਘਰੇਲੂ ਸੁਰੱਖਿਆ ਲਈ ਇੱਕ ਗੰਭੀਰ ਚੁਣੌਤੀ ਬਣ ਰਹੀਆਂ ਹਨ। ਇਹ ਸਾਲ 2018 ਤੋਂ ਬਾਅਦ ਪਹਿਲੀ ਵਾਰ ਹੈ, ਜਦੋਂ ਏਜੰਸੀ ਨੇ ਖਾਲਿਸਤਾਨੀ ਸਮਰਥਕਾਂ ਬਾਰੇ ਖੁੱਲ੍ਹ ਕੇ ਗੱਲਬਾਤ ਕੀਤੀ ਹੈ।
CSIS ਦੇ ਮੁਤਾਬਕ ਖਾਲਿਸਤਾਨੀ ਲਹਿਰ ਇੱਕ ਨੈਤਿਕ ਅਤੇ ਆਵਾਜ਼ ਉਠਾਉਣ ਦੀ ਚਾਲ ਹੋ ਸਕਦੀ ਹੈ, ਪਰ ਇਸ ਦੀ ਆੜ ਹੇਠ ਕਈ ਹਿੰਸਕ ਅਤੇ ਉਕਸਾਊ ਗਤਿਵਿਧੀਆਂ ਵੀ ਹੋ ਰਹੀਆਂ ਹਨ। ਇਹ ਗਤਿਵਿਧੀਆਂ ਨਾ ਸਿਰਫ਼ ਕੈਨੇਡਾ ਦੀ ਅੰਦਰੂਨੀ ਸੁਰੱਖਿਆ ਨੂੰ ਖ਼ਤਰਾ ਪਹੁੰਚਾ ਰਹੀਆਂ ਹਨ, ਸਗੋਂ ਕਨੇਡਾ ਦੇ ਭਾਰਤ ਸਣੇ ਦੂਜੇ ਦੇਸ਼ਾਂ ਨਾਲ ਰਿਸ਼ਤਿਆਂ 'ਤੇ ਵੀ ਅਸਰ ਪਾ ਰਹੀਆਂ ਹਨ।
ਇਹ ਵੀ ਪੜ੍ਹੋ- ਹਵਾਈ ਯਾਤਰੀ ਦੇਣ ਧਿਆਨ ! ਜਾਰੀ ਹੋ ਗਈ ਐਡਵਾਈਜ਼ਰੀ, ਏਅਰਪੋਰਟ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਇਹ ਚਿਤਾਵਨੀ ਅਜਿਹੇ ਸਮੇਂ ਆਈ ਹੈ ਜਦੋਂ ਭਾਰਤ ਨੇ ਕੈਨੇਡਾ 'ਤੇ ਇਲਜ਼ਾਮ ਲਾਏ ਸਨ ਕਿ ਉਥੇ ਖਾਲਿਸਤਾਨੀ ਸਮਰਥਕਾਂ 'ਤੇ ਸਰਕਾਰ ਨੇ ਨਰਮ ਰੁਖ਼ ਅਪਣਾਇਆ ਹੋਇਆ ਹੈ। CSIS ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਉਹ ਅਜਿਹੀਆਂ ਗਤੀਵਿਧੀਆਂ 'ਤੇ ਨਿਗਰਾਨੀ ਰੱਖ ਰਹੀ ਹੈ ਜੋ ਕਿ ਅੱਗੇ ਜਾ ਕੇ ਹਿੰਸਕ ਹੋ ਸਕਦੀਆਂ ਹਨ। ਇਸ ਤਾਜ਼ਾ ਚਿਤਾਵਨੀ ਨਾਲ ਕੈਨੇਡਾ ਸਰਕਾਰ 'ਤੇ ਦਬਾਅ ਵਧ ਸਕਦਾ ਹੈ ਕਿ ਉਹ ਖਾਲਿਸਤਾਨੀ ਸਮਰਥਕ ਗਰੁੱਪਾਂ ਖ਼ਿਲਾਫ਼ ਹੋਰ ਠੋਸ ਕਦਮ ਚੁੱਕੇ।
ਜ਼ਿਕਰਯੋਗ ਹੈ ਕਿ ਸਾਲ 2023 'ਚ ਉਸ ਸਮੇਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਇਲ਼ਜ਼ਾਮ ਲਗਾਏ ਸਨ ਕਿ ਨਿੱਝਰ ਕਤਲਕਾਂਡ 'ਚ ਭਾਰਤ ਸਰਕਾਰ ਤੇ ਭਾਰਤੀ ਏਜੰਸੀਆਂ ਦਾ ਹੱਥ ਹੈ, ਜਿਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਸਬੰਧ ਕਾਫ਼ੀ ਖ਼ਰਾਬ ਹੋ ਗਏ ਹਨ। ਹੁਣ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਭਾਰਤ ਨਾਲ ਕੈਨੇਡਾ ਦੇ ਰਿਸ਼ਤੇ ਸੁਧਾਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ ਤੇ ਪਿਛਲੇ ਦਿਨੀਂ ਦੋਵਾਂ ਦੇਸ਼ਾਂ ਵਿਚਾਲੇ ਅੰਤਰਰਾਸ਼ਟਰੀ ਅਪਰਾਧ ਘੱਟ ਕਰਨ ਲਈ ਮੁਲਜ਼ਮਾਂ ਦੀ ਜਾਣਕਾਰੀ ਸਾਂਝਾ ਕੀਤੇ ਜਾਣ ਬਾਰੇ ਵੀ ਗੱਲਬਾਤ ਚੱਲੀ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ ; BJP ਨੇ ਨਵੇਂ ਸੂਬਾ ਪ੍ਰਧਾਨ ਦਾ ਕੀਤਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e