ਇਟਲੀ ‘ਚ ਔਰਤ ਦਿਵਸ ਨੂੰ ਸਮਰਪਿਤ ਕਰਵਾਇਆ ਵੱਖ-ਵੱਖ ਦੇਸ਼ਾਂ ਦੇ ਸੱਭਿਆਚਾਰਕ ਪਹਿਰਾਵੇ ਦਾ ਵਿਸ਼ੇਸ਼ ਪ੍ਰੋਗਰਾਮ
Monday, Mar 17, 2025 - 04:46 PM (IST)

ਰੋਮ (ਕੈਂਥ)- ਲਾਸੀਓ ਸੂਬੇ ਦੇ ਪ੍ਰਸਿੱਧ ਸ਼ਹਿਰ ਅਪ੍ਰੀਲੀਆ ਵਿਖੇ ਨਗਰ ਕੌਂਸਲ (ਕਮੂਨਾ) ਅਤੇ ਵੱਖ-ਵੱਖ ਸੰਸਥਾਵਾਂ ਵਲੋਂ ਸਾਂਝੇ ਤੌਰ 'ਤੇ ਅੰਤਰਰਾਸ਼ਟਰੀ ਔਰਤ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਵੱਖ-ਵੱਖ ਦੇਸ਼ਾਂ ਦੀਆਂ ਔਰਤਾਂ ਜੋ ਕਿ ਇਸ ਸ਼ਹਿਰ ਦੀਆਂ ਵਸਨੀਕ ਹਨ ਉਨ੍ਹਾਂ ਦੇ ਪਿਛੋਕੜ ਦੇਸ਼ਾਂ ਦੇ ਸੱਭਿਆਚਾਰ ਤੇ ਪਹਿਰਾਵੇ ਨੂੰ ਸਮਰਪਿਤ ਸੀ। ਇਸ ਪ੍ਰੋਗਰਾਮ ਵਿਚ 14 ਦੇਸ਼ਾਂ ਦੀਆਂ ਮਹਿਲਾਵਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚ ਬੋਲਵੀਨੀਅਨ ਪਹਿਰਾਵਾ, ਕੰਲੋਬੀਆ, ਮੈਕਸੀਕਨ, ਪੰਜਾਬੀ (ਭਾਰਤੀ) ਟਿਊਨੀਸ਼ੀਅਨ, ਮਰੋਕੋ, ਅਲਜੀਰੀਅਨ, ਜਾਰਡਨ, ਫਲਸਤੀਨੀ, ਸਰਦੈਨੀਆ (ਇਟਲੀ), ਅਫਰੀਕੀਅਨ, ਮਿਸਰ, ਗਿਨੀ (ਗਾਨਾ) ਅਤੇ ਰੋਮਾਨੀਅਨ ਆਦਿ ਦੇਸ਼ਾਂ ਦੇ ਪਹਿਰਾਵੇ ਤੇ ਸੰਗੀਤ ਦਾ ਅਗਾਜ਼ ਕੀਤਾ ਗਿਆ।
ਇਸ ਮੌਕੇ ਭਾਰਤੀ ਭਾਈਚਾਰੇ ਦੇ ਪੰਜਾਬੀ ਪਹਿਰਾਵੇ ਲਈ ਪੰਜਾਬੀ ਮੁਟਿਆਰਾਂ ਵੱਲੋਂ ਪੰਜਾਬੀ ਤੇ ਭਾਰਤੀ ਸੱਭਿਆਚਾਰ ਨੂੰ ਸਮਰਪਿਤ ਸੂਟ ਤੇ ਸਾੜੀ ਪਹਿਨ ਕੇ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ ਗਈ ਤੇ ਵੱਖ-ਵੱਖ ਦੇਸ਼ਾਂ ਦੇ ਕਲਚਰਲ ਸੰਗੀਤ ਦੀਆਂ ਧੂਨ੍ਹਾ ਵੀ ਵਿਸ਼ੇਸ਼ ਤੌਰ 'ਤੇ ਚਲਾਈਆਂ ਗਈਆਂ। ਪੰਜਾਬੀ ਮੁਟਿਆਰਾਂ ਵੱਲੋਂ ਵਿਸ਼ੇਸ਼ ਤੌਰ 'ਤੇ ਫੁਲਕਾਰੀਆਂ ਪਹਿਨ ਕੇ ਢੌਲ ਦੇ ਡੱਗੇ 'ਤੇ ਗਿੱਧਾ ਪਾ ਕੇ ਦੂਜੇ ਦੇਸ਼ਾਂ ਦੀਆਂ ਔਰਤਾਂ ਨੂੰ ਨੱਚਣ ਲਈ ਪ੍ਰੇਰਿਤ ਕੀਤਾ ਗਿਾ। ਇਸ ਮੌਕੇ ਭਾਰਤੀ ਭਾਈਚਾਰੇ ਦੀ ਅਗਵਾਈ ਕਰਨ ਵਾਲੇ ਮਾਸਟਰ ਦਵਿੰਦਰ ਸਿੰਘ ਮੋਹੀ ਨੇ ਕਿਹਾ ਕਿ ਉਹ ਧੰਨਵਾਦੀ ਹਨ ਨਗਰ ਕੌਂਸਲ ਅਪ੍ਰੀਲੀਆ ਤੇ ਵੱਖ-ਵੱਖ ਸੰਸਥਾਵਾਂ ਦੇ, ਜੋ ਵੱਖ-ਵੱਖ ਭਾਈਚਾਰਿਆਂ ਦੇ ਸੱਭਿਆਚਾਰ ਅਤੇ ਕਲਚਰਲ ਪ੍ਰੋਗਰਾਮ ਕਰਵਾ ਕੇ ਏਕਤਾ ਦਾ ਸੰਦੇਸ਼ ਦੇ ਰਹੇ ਹਨ। ਉਨ੍ਹਾਂ ਇਸ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੀਆਂ ਭਾਰਤੀ ਮਹਿਲਾਵਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।
ਪੜ੍ਹੋ ਇਹ ਅਹਿਮ ਖ਼ਬਰ-ਸੁਨੀਤਾ ਵਿਲੀਅਮਜ਼ ਦੀ ਧਰਤੀ 'ਤੇ ਵਾਪਸੀ ਦੀ ਤਾਰੀਖ਼ ਤੈਅ, ਨਾਸਾ ਨੇ ਦਿੱਤੀ ਅਪਡੇਟ
ਜ਼ਿਕਰਯੋਗ ਹੈ ਕਿ ਨਗਰ ਕੌਂਸਲ ਅਪ੍ਰੀਲੀਆ ਹਰ ਸਾਲ ਵੱਖ-ਵੱਖ ਸੰਸਥਾਵਾਂ ਨਾਲ ਮਿਲ ਕੇ ਵੱਖ-ਵੱਖ ਤਰ੍ਹਾਂ ਦੇ ਸੱਭਿਆਚਾਰਕ ਤੇ ਕਲਚਰਲ ਸਮਾਗਮ ਕਰਵਾਉਣ ਦੀ ਸੇਵਾ ਨਿਭਾ ਰਿਹਾ। ਦੱਸਣਯੋਗ ਹੈ ਕਿ ਇਸ ਸ਼ਹਿਰ ਵਿੱਚ ਵੱਖ-ਵੱਖ ਭਾਈਚਾਰਿਆਂ ਦੇ ਬੱਚਿਆਂ ਲਈ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੀ ਮਾਂ ਬੋਲੀ ਦੀਆਂ ਕਲਾਸਾਂ ਵੀ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਬੱਚਿਆਂ ਇਟਾਲੀਅਨ ਭਾਸ਼ਾ ਦੇ ਨਾਲ-ਨਾਲ ਆਪਣੇ ਦੇਸ਼ਾਂ ਦੀ ਮਾਂ ਬੋਲੀ ਨਾਲ ਵੀ ਜੁੜੇ ਰਹਿਣ। ਜੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।