ਆਖ਼ਿਰਕਾਰ ਖ਼ਤਮ ਹੋਇਆ ਕਰਫ਼ਿਊ ! ਮੁੜ ਲੀਹ 'ਤੇ ਆਉਣ ਲੱਗੀ ਜ਼ਿੰਦਗੀ
Saturday, Sep 13, 2025 - 03:17 PM (IST)

ਇੰਟਰਨੈਸ਼ਨਲ ਡੈਸਕ- ਭਾਰਤ ਦੇ ਗੁਆਂਢੀ ਮੁਲਕ ਨੇਪਾਲ 'ਚ ਕਈ ਦਿਨਾਂ ਦੇ ਹਿੰਸਕ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਸਥਿਤੀ ਆਖ਼ਿਰ ਸ਼ਾਂਤ ਹੋਣ ਲੱਗੀ ਹੈ। ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਾਰਕੀ ਦੇ ਅੰਤਰਿਮ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਇੱਕ ਦਿਨ ਬਾਅਦ ਹੀ ਸ਼ਨੀਵਾਰ ਨੂੰ ਦੇਸ਼ ਵਿਆਪੀ ਕਰਫਿਊ ਖ਼ਤਮ ਹੋ ਗਿਆ। ਜ਼ਿਕਰਯੋਗ ਹੈ ਕਿ ਕਾਰਕੀ ਨੇਪਾਲ ਦੀ ਪ੍ਰਧਾਨ ਮੰਤਰੀ ਬਣਨ ਵਾਲੀ ਪਹਿਲੀ ਮਹਿਲਾ ਹੈ।
ਜਾਣਕਾਰੀ ਅਨੁਸਾਰ ਨੇਪਾਲੀ ਫੌਜ ਵੱਲੋਂ ਅੱਜ ਸਵੇਰੇ 6 ਵਜੇ ਤੱਕ ਲਗਾਇਆ ਗਿਆ ਸੀ, ਜਿਸ ਨੂੰ ਬਾਅਦ 'ਚ ਲਾਗੂ ਨਹੀਂ ਕੀਤਾ ਗਿਆ। ਪਾਬੰਦੀਆਂ ਹਟਾਏ ਜਾਣ ਤੋਂ ਬਾਅਦ ਅੱਜ ਸਵੇਰੇ ਜਨਤਕ ਆਵਾਜਾਈ ਮੁੜ ਸ਼ੁਰੂ ਹੋ ਗਈ ਅਤੇ ਕਾਠਮੰਡੂ ਤੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਲਈ ਲੰਬੀ ਦੂਰੀ ਦੀਆਂ ਬੱਸਾਂ ਨੇ ਵੀ ਆਪਣੀ ਯਾਤਰਾ ਸ਼ੁਰੂ ਕੀਤੀ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਸਿੱਖ ਕੁੜੀ ਦੀ ਦਿਨ-ਦਿਹਾੜੇ ਰੋਲ਼ੀ ਪੱਤ, ਅੱਗੋਂ ਅੰਗਰੇਜ਼ ਕਹਿੰਦੇ- 'ਮੁੜ ਜਾਓ ਆਪਣੇ ਦੇਸ਼...'
ਹਾਲਾਂਕਿ ਕਾਠਮੰਡੂ ਦੇ ਸੀਨੀਅਰ ਪੁਲਸ ਸੁਪਰਡੈਂਟ ਬਿਸ਼ੋ ਅਧਿਕਾਰੀ ਦੇ ਅਨੁਸਾਰ ਕਾਠਮੰਡੂ ਘਾਟੀ ਦੇ ਜ਼ਿਆਦਾਤਰ ਖੇਤਰਾਂ 'ਚ ਹੁਣ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ, ਪਰ ਸੰਭਾਵੀ ਵਿਰੋਧ ਪ੍ਰਦਰਸ਼ਨਾਂ ਨੂੰ ਰੋਕਣ ਅਤੇ ਵਿਵਸਥਾ ਬਣਾਈ ਰੱਖਣ ਲਈ ਕੁਝ ਸੰਵੇਦਨਸ਼ੀਲ ਜ਼ੋਨ ਬੰਦ ਰਹਿਣਗੇ। ਮੌਜੂਦਾ ਸੁਰੱਖਿਆ ਸਥਿਤੀ ਦੇ ਮੁਲਾਂਕਣ ਤੋਂ ਬਾਅਦ, ਸ਼ਨੀਵਾਰ ਸਵੇਰੇ ਹੋਈ ਇੱਕ ਕਮੇਟੀ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।
ਇਹ ਵੀ ਪੜ੍ਹੋ- ਸ਼ਰਮਨਾਕ! ਡਾਕਟਰ ਆਪ੍ਰੇਸ਼ਨ ਵਿਚਾਲੇ ਛੱਡ ਮਨਾਉਣ ਲੱਗਾ ਨਰਸ ਨਾਲ 'ਰੰਗਰਲੀਆਂ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e