ਪਾਕਿਸਤਾਨ ਦੇ ਮੌਜੂਦਾ ਬਜਟ ''ਚ ਘੱਟ ਗਿਣਤੀਆਂ ਦੀ ਭਲਾਈ ਲਈ ਕੋਈ ਰਾਸ਼ੀ ਨਹੀਂ ਰੱਖੀ

Saturday, Jun 15, 2024 - 11:37 AM (IST)

ਪਾਕਿਸਤਾਨ ਦੇ ਮੌਜੂਦਾ ਬਜਟ ''ਚ ਘੱਟ ਗਿਣਤੀਆਂ ਦੀ ਭਲਾਈ ਲਈ ਕੋਈ ਰਾਸ਼ੀ ਨਹੀਂ ਰੱਖੀ

ਗੁਰਦਾਸਪੁਰ/ਪਾਕਿਸਤਾਨ (ਵਿਨੋਦ) : ਪਾਕਿਸਤਾਨ ਦੇ ਕੇਂਦਰੀ ਬਜਟ 2024-25 ਤਹਿਤ ਘੱਟ ਗਿਣਤੀ ਭਲਾਈ ਸਕੀਮਾਂ ਲਈ ਕੋਈ ਅਲਾਟਮੈਂਟ ਨਹੀਂ ਕੀਤੀ ਗਈ ਹੈ। ਬਜਟ ਦਸਤਾਵੇਜ਼ਾਂ ਦੇ ਅਨੁਸਾਰ, ਘੱਟ ਗਿਣਤੀ ਪਹਿਲਕਦਮੀਆਂ/ਸਕੀਮਾਂ ਦੀ ਭਲਾਈ ਲਈ ਜ਼ੀਰੋ ਅਲਾਟਮੈਂਟ ਕੀਤੀ ਗਈ ਹੈ। ਇਹ ਪਿਛਲੇ ਵਿੱਤੀ ਸਾਲ (2023-24) ਦੇ ਬਿਲਕੁਲ ਉਲਟ ਹੈ, ਜਿਸ ਵਿੱਚ ਘੱਟ ਗਿਣਤੀ ਭਲਾਈ ਲਈ ਪੀ.ਕੇ.ਆਰ 100 ਮਿਲੀਅਨ ਰੱਖੇ ਗਏ ਸਨ।

ਇਹ ਵੀ ਪੜ੍ਹੋ-  ਅੱਜ ਤੋਂ ਇਨ੍ਹਾਂ ਸ਼ਹਿਰਾਂ 'ਚ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ, ਪਾਵਰਕਾਮ ਵੱਲੋਂ ਨਿਰਵਿਘਨ ਬਿਜਲੀ ਦੇਣ ਲਈ ਤਿਆਰੀ ਮੁਕੰਮਲ

ਸਰਹੱਦ ਪਾਰਲੇ ਸੂਤਰਾਂ ਦੇ ਅਨੁਸਾਰ ਪਾਕਿਸਤਾਨ ਵਿੱਚ ਧਾਰਮਿਕ ਘੱਟ ਗਿਣਤੀਆਂ ਜਿਸ ਵਿੱਚ ਈਸਾਈ, ਹਿੰਦੂ, ਸਿੱਖ ਅਤੇ ਹੋਰ ਸ਼ਾਮਲ ਹਨ, ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਵਿੱਚ ਪ੍ਰਣਾਲੀਗਤ ਵਿਤਕਰੇ, ਹਿੰਸਾ ਅਤੇ ਸਖ਼ਤ ਈਸ਼ਨਿੰਦਾ ਕਾਨੂੰਨਾਂ ਦੇ ਪ੍ਰਭਾਵ ਸ਼ਾਮਲ ਹਨ। ਜ਼ਬਰਦਸਤੀ ਧਰਮ ਪਰਿਵਰਤਨ, ਅਗਵਾ ਅਤੇ ਪੂਜਾ ਸਥਾਨਾਂ ’ਤੇ ਹਮਲਿਆਂ ਦੀਆਂ ਚਿੰਤਾਜਨਕ ਤੌਰ ’ਤੇ ਅਕਸਰ ਰਿਪੋਰਟਾਂ ਆਈਆਂ ਹਨ, ਜਿਸ ਨਾਲ ਇਨ੍ਹਾਂ ਭਾਈਚਾਰਿਆਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋਇਆ ਹੈ। ਇਸ ਦੌਰਾਨ ਧਾਰਮਿਕ ਮਾਮਲਿਆਂ ਦਾ ਬਜਟ ਵਧਿਆ ਹੈ। 2024-25 ਦੇ ਬਜਟ ਵਿੱਚ ਧਾਰਮਿਕ ਮਾਮਲਿਆਂ ਲਈ ਅਲਾਟਮੈਂਟ 1,861 ਮਿਲੀਅਨ ਪਾਕਿਸਤਾਨੀ ਰੁਪਏ ਹੈ, ਜੋ ਪਿਛਲੇ ਸਾਲ 1,780 ਮਿਲੀਅਨ ਪਾਕਿਸਤਾਨੀ ਰੁਪਏ ਤੋਂ ਵੱਧ ਹੈ।

ਇਹ ਵੀ ਪੜ੍ਹੋ-  ਤਿੰਨ ਦਿਨ ਪਹਿਲਾਂ ਖੰਨਾ 'ਚ ਬੈਂਕ ਡਕੈਤੀ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ, ਕੈਸ਼ ਸਣੇ ਬਰਾਮਦ ਹੋਇਆ ਇਹ ਸਾਮਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News