ਜਾਪਾਨ ਏਅਰਲਾਈਨਜ਼ ''ਤੇ ਸਾਈਬਰ ਹਮਲਾ; ਹਵਾਈ ਸੇਵਾਵਾਂ ਪ੍ਰਭਾਵਿਤ, ਟਿਕਟਾਂ ਦੀ ਵਿਕਰੀ ਬੰਦ
Thursday, Dec 26, 2024 - 09:55 AM (IST)
ਇੰਟਰਨੈਸ਼ਨਲ ਡੈਸਕ : ਜਾਪਾਨ ਏਅਰਲਾਈਨਜ਼ 'ਤੇ ਵੀਰਵਾਰ ਸਵੇਰੇ ਸਾਈਬਰ ਹਮਲਾ ਹੋਇਆ ਹੈ। ਇਸ ਕਾਰਨ ਵੱਡੀ ਗਿਣਤੀ ਵਿਚ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਪ੍ਰਭਾਵਿਤ ਹੋ ਸਕਦੀਆਂ ਹਨ। ਟਿਕਟਾਂ ਦੀ ਵਿਕਰੀ ਵੀ ਬੰਦ ਕਰ ਦਿੱਤੀ ਗਈ ਹੈ।
ਇਹ ਸਾਈਬਰ ਹਮਲਾ ਵੀਰਵਾਰ ਸਵੇਰੇ ਕਰੀਬ 7.30 ਵਜੇ ਹੋਇਆ। ਇਸ ਨਾਲ ਏਅਰਲਾਈਨਜ਼ ਦੀ ਅੰਦਰੂਨੀ ਅਤੇ ਬਾਹਰੀ ਪ੍ਰਣਾਲੀ ਪ੍ਰਭਾਵਿਤ ਹੋਈ ਹੈ। ਏਅਰਲਾਈਨਜ਼ ਦੇ ਬੁਲਾਰੇ ਨੇ ਸਾਈਬਰ ਹਮਲੇ ਦੀ ਪੁਸ਼ਟੀ ਕੀਤੀ ਹੈ, ਪਰ ਉਨ੍ਹਾਂ ਕਿਹਾ ਕਿ ਫਿਲਹਾਲ ਫਲਾਈਟਾਂ ਦੇ ਦੇਰੀ ਜਾਂ ਰੱਦ ਹੋਣ ਬਾਰੇ ਕੋਈ ਅਪਡੇਟ ਨਹੀਂ ਹੈ।
ਇਹ ਵੀ ਪੜ੍ਹੋ : ਗ੍ਰੀਨਲੈਂਡ ਨੂੰ ਖ਼ਰੀਦਣਾ ਚਾਹੁੰਦਾ ਹੈ ਅਮਰੀਕਾ, ਜਾਣੋ ਕਿਵੇਂ ਅਤੇ ਕਿੰਨੀ ਕੀਮਤ 'ਚ ਵਿਕਦਾ ਹੈ ਕੋਈ ਦੇਸ਼
'ਜਾਪਾਨ ਟੂਡੇ' ਦੀ ਰਿਪੋਰਟ ਮੁਤਾਬਕ ਸਾਈਬਰ ਹਮਲੇ ਕਾਰਨ ਜਾਪਾਨ ਏਅਰਲਾਈਨਜ਼ ਦੀਆਂ 9 ਘਰੇਲੂ ਉਡਾਣਾਂ 'ਚ ਦੇਰੀ ਹੋਈ। ਏਅਰਲਾਈਨਜ਼ ਨੇ ਇਕ ਬਿਆਨ 'ਚ ਕਿਹਾ ਕਿ ਸਾਨੂੰ ਸਾਈਬਰ ਹਮਲੇ ਦਾ ਪਤਾ ਲੱਗਾ ਹੈ। ਅਸੀਂ ਸਿਸਟਮ ਦੀ ਰਿਕਵਰੀ ਸਥਿਤੀ ਦੀ ਜਾਂਚ ਕਰ ਰਹੇ ਹਾਂ। ਇਸ ਦੌਰਾਨ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਲਈ ਟਿਕਟਾਂ ਦੀ ਵਿਕਰੀ 'ਤੇ ਰੋਕ ਲਗਾ ਦਿੱਤੀ ਗਈ ਹੈ। ਅਸੀਂ ਹੋਈ ਅਸੁਵਿਧਾ ਲਈ ਮੁਆਫੀ ਚਾਹੁੰਦੇ ਹਾਂ। ਇਸ ਦੌਰਾਨ ਕਿਹਾ ਜਾ ਰਿਹਾ ਹੈ ਕਿ ਸਾਈਬਰ ਹਮਲੇ ਕਾਰਨ ਏਅਰਲਾਈਨਜ਼ ਨੇ ਟਿਕਟਾਂ ਦੀ ਵਿਕਰੀ ਵੀ ਬੰਦ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਜਾਪਾਨ ਏਅਰਲਾਈਨਜ਼ ਦੇਸ਼ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਕੰਪਨੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8