ਪਾਕਿਸਤਾਨ UN ਮਿਸ਼ਨ ''ਤੇ ਸਾਈਬਰ ਹਮਲਾ, ਈ-ਮੇਲ ਤੇ ਯੂ-ਟਿਊਬ ਚੈਨਲਾਂ ਨੂੰ ਬਣਾਇਆ ਗਿਆ ਨਿਸ਼ਾਨਾ
Saturday, Jun 15, 2024 - 05:55 PM (IST)
ਇਸਲਾਮਾਬਾਦ/ਸੰਯੁਕਤ ਰਾਸ਼ਟਰ (ਭਾਸ਼ਾ)- ਸੰਯੁਕਤ ਰਾਸ਼ਟਰ 'ਚ ਪਾਕਿਸਤਾਨ ਦੇ ਸਥਾਈ ਮਿਸ਼ਨ ਨੂੰ ਸਾਈਬਰ ਹਮਲੇ ਦਾ ਨਿਸ਼ਾਨਾ ਬਣਾਇਆ ਗਿਆ ਹੈ। ਸ਼ਨੀਵਾਰ ਨੂੰ ਇਕ ਮੀਡੀਆ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ ਗਈ। ਦਿ ਐਕਸਪ੍ਰੈੱਸ ਟ੍ਰਿਬਿਊਨ ਅਖ਼ਬਾਰ ਦੀ ਰਿਪੋਰਟ ਅਨੁਸਾਰ, ਸਾਈਬਰ ਹਮਲਾ ਸ਼ੁੱਕਰਵਾਰ ਨੂੰ ਅਮਰੀਕੀ ਸਮੇਂ ਅਨੁਸਾਰ ਸ਼ਾਮ 4 ਵਜੇ ਹੋਇਆ। ਰਿਪੋਰਟ 'ਚ ਕਿਹਾ ਗਿਆ ਹੈ ਕਿ ਇਸ ਹਮਲੇ 'ਚ ਸਥਾਈ ਮਿਸ਼ਨ ਦੀ ਸੂਚਨਾ ਬਰਾਂਚ ਵਲੋਂ ਇਸਤੇਮਾਲ ਕੀਤੀ ਜਾਣ ਵਾਲੀ ਈ-ਮੇਲ ਆਈ.ਡੀ. ਨੂੰ ਨਿਸ਼ਾਨਾ ਬਣਾਇਆ ਗਿਆ।
ਰਿਪੋਰਟ 'ਚ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਮਿਸ਼ਨ ਦੇ ਯੂ-ਟਿਊਬ ਚੈਨਲ ਨੂੰ ਵੀ ਹੈਕ ਕਰ ਲਿਆ ਗਿਆ ਹੈ ਅਤੇ ਹਮਲਾਵਰਾਂ ਨੇ ਉਸ ਦਾ ਨਾਂ, ਬੈਨਰ ਅਤੇ ਕੰਟੈਂਟ ਬਦਲ ਦਿੱਤਾ ਹੈ। ਪਾਕਿਸਤਾਨ ਯੂਐੱਨ ਮਿਸ਼ਨ ਨੇ ਅਪੀਲ ਕੀਤੀ ਹੈ ਕਿ ਜਦੋਂ ਤੱਕ ਉਹ ਆਪਣੇ ਅਕਾਊਂਟ 'ਤੇ ਕੰਟਰੋਲ ਹਾਸਲ ਨਹੀਂ ਕਰ ਲੈਂਦੇ, ਉਦੋਂ ਤੱਕ ਉਨ੍ਹਾਂ ਦੇ ਚੈਨਲਾਂ 'ਤੇ ਪਾਏ ਗਏ ਸਾਰੇ ਈ-ਮੇਲ ਅੇਤ ਵੀਡੀਓ ਨੂੰ ਨਜ਼ਰਅੰਦਾਜ ਕੀਤਾ ਜਾਵੇ। ਕਿਸੇ ਵੀ ਸਮੂਹ/ਸੰਸਥਾ ਨੇ ਸਾਈਬਰ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8