ਟੋਰਾਂਟੇ ਦੇ ਰੇਲਵੇ ਸਟੇਸ਼ਨ 'ਤੇ ਛੁਰੇਬਾਜ਼ੀ ਦੀ ਘਟਨਾ ਮਗਰੋਂ 1 ਕਾਬੂ

02/13/2018 1:28:45 AM

ਟੋਰਾਂਟੋ — ਟੋਰਾਂਟੋ ਪੁਲਸ ਵੱਲੋਂ ਇਕ ਵਿਅਕਤੀ ਨੂੰ ਉਸ ਵੇਲੇ ਹਿਰਾਸਤ 'ਚ ਲੈ ਲਿਆ ਗਿਆ ਜਦੋਂ ਉਸ ਨੇ ਸਬਵੇਅ ਪਲੇਟਫਾਰਮ ਦੇ ਕਾਲਜ ਸਟੇਸ਼ਨ 'ਤੇ ਦੂਜੇ ਵਿਅਕਤੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ।
ਪੁਲਸ ਵੱਲੋਂ ਕਿਹਾ ਕਿ ਉਨ੍ਹਾਂ ਨੂੰ ਸੋਮਵਾਰ ਨੂੰ 12:40 ਵਜੇ ਇਸ ਹਾਦਸੇ ਦੀ ਜਾਣਕਾਰੀ ਮਿਲੀ, ਮੌਕੇ 'ਤੇ ਪਹੁੰਚੀ ਪੁਲਸ ਨੇ ਦੋਸ਼ੀ ਵਿਅਕਤੀ ਨੂੰ ਕਾਲਜ ਸਟੇਸ਼ਨ ਤੋਂ ਗ੍ਰਿਫਤਾਰ ਕਰ ਲਿਆ ਗਿਆ। ਪੁਲਸ ਅਧਿਕਾਰੀ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਜਦੋਂ ਉਹ ਘਟਨਾ ਵਾਲੀ ਥਾਂ 'ਤੇ ਪਹੁੰਚੇ ਤਾਂ ਜ਼ਖਮੀ ਵਿਅਕਤੀ ਖੂਨ ਨਾਲ ਲੱਥ-ਪੱਥ ਪਾਇਆ ਗਿਆ, ਜਿਸ ਕਾਰਨ ਉਸ ਨੂੰ ਨੇੜੇ ਦੇ ਇਕ ਹਸਪਤਾਲ 'ਚ ਦਾਖਲ ਕਰਾਇਆ ਗਿਆ। ਜਿੱਥੇ ਡਾਕਟਰ ਉਸ ਦੀ ਹਾਲਤ ਗੰਭੀਰ ਦੱਸ ਰਹੇ ਹਨ। ਪੁਲਸ ਨੇ ਜ਼ਖਮੀ ਵਿਅਕਤੀ ਦੀ ਪਛਾਣ ਜਨਤਕ ਨਹੀਂ ਕੀਤੀ ਹੈ।
ਪੁਲਸ ਅਧਿਕਾਰੀ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਦੇ ਅਧਿਕਾਰੀ ਸਬਵੇਅ ਸਰਵਿਸ ਦੀ ਲਾਈਨ ਨੰਬਰ 1 ਅਤੇ ਕਾਲਜ ਸਟੇਸ਼ਨ ਦੀ ਜਾਂਚ ਕਰ ਰਹੇ ਹਨ। ਪੁਲਸ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਇਕ ਤੇਜ਼ਧਾਰ ਹਥਿਆਰ ਨੂੰ ਕਬਜ਼ੇ 'ਚ ਲੈ ਲਿਆ ਹੈ।
ਉਨ੍ਹਾਂ ਵੱਲੋਂ ਕਿਹਾ ਕਿ ਉਨ੍ਹਾਂ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕਰ ਉਸ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ।


Related News