ਆਸਟ੍ਰੇਲੀਆ : ਵਧ ਸਕਦੀਆਂ ਨੇ ਲੋਕਾਂ ਦੀਆਂ ਮੁਸ਼ਕਲਾਂ, ਮੌਸਮ ਰਹੇਗਾ ਖਰਾਬ

07/09/2019 3:07:22 PM

ਸਿਡਨੀ— ਆਸਟ੍ਰੇਲੀਆ 'ਚ ਹੱਡ ਚੀਰਵੀਂ ਠੰਡ ਨੇ ਲੋਕਾਂ ਨੂੰ ਕੰਬਣੀ ਛੇੜੀ ਹੋਈ ਹੈ। ਤੇਜ਼ ਹਵਾਵਾਂ ਅਤੇ ਬਰਫਬਾਰੀ ਕਾਰਨ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਖਾਸ ਤੌਰ 'ਤੇ ਦੱਖਣੀ ਆਸਟ੍ਰੇਲੀਆ, ਵਿਕਟੋਰੀਆ, ਤਸਮਾਨੀਆ, ਨਿਊ ਸਾਊਥ ਵੇਲਜ਼ ਅਤੇ ਆਸਟ੍ਰੇਲੀਅਨ ਕੈਪੀਟਲ ਟੈਰੀਟਰੀ 'ਚ ਮੌਸਮ ਬੇਹੱਦ ਖਰਾਬ ਹੈ। ਬੁੱਧਵਾਰ ਤੋਂ ਐਤਵਾਰ ਤਕ ਇੱਥੇ ਮੌਸਮ ਹੋਰ ਵੀ ਖਰਾਬ ਹੋਣ ਦਾ ਖਦਸ਼ਾ ਪ੍ਰਗਟਾਇਆ ਗਿਆ ਹੈ। 

ਕਿਹਾ ਜਾ ਰਿਹਾ ਹੈ ਕਿ ਕਈ ਇਲਾਕਿਆਂ 'ਚ 25-50 ਮਿਲੀਮੀਟਰ ਤਕ ਮੀਂਹ ਪੈ ਸਕਦਾ ਹੈ। ਹਾਲਾਂਕਿ ਪੱਛਮੀ ਤਸਮਾਨੀਆ ਦੇ ਖੇਤਰ 'ਚ ਤਾਂ 150 ਮਿਲੀਮੀਟਰ ਤਕ ਮੀਂਹ ਪੈਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕਈ ਥਾਵਾਂ 'ਤੇ 90 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜੋ ਕਿ ਨੁਕਸਾਨ ਵੀ ਕਰ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ 'ਚ ਜੂਨ-ਜੁਲਾਈ ਦੇ ਮਹੀਨੇ ਕੜਾਕੇ ਦੀ ਠੰਡ ਪੈਂਦੀ ਹੈ। ਭਾਰੀ ਬਾਰਿਸ਼ ਕਾਰਨ ਆਵਾਜਾਈ ਪ੍ਰਭਾਵਿਤ ਹੋਣ ਦਾ ਖਦਸ਼ਾ ਹੈ ਅਤੇ ਲੋਕਾਂ ਨੂੰ ਧਿਆਨ ਨਾਲ ਡਰਾਈਵਿੰਗ ਕਰਨ ਦੀ ਸਲਾਹ ਦਿੱਤੀ ਗਈ ਹੈ।

ਇਨ੍ਹੀਂ ਦਿਨੀਂ ਆਸਟ੍ਰੇਲੀਆ 'ਚ ਜਾਨਲੇਵਾ ਫਲੂ ਵੀ ਫੈਲਿਆ ਹੋਇਆ ਹੈ, ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਲਈ ਡਾਕਟਰਾਂ ਵਲੋਂ ਸਲਾਹ ਦਿੱਤੀ ਗਈ ਹੈ ਕਿ ਲੋਕ ਠੰਡ ਤੋਂ ਬਚਣ ਲਈ ਹਰ ਸੰਭਵ ਕੋਸ਼ਿਸ਼ ਕਰਨ


Related News