ਪਾਕਿ ਦੇ ਗੁ. ਸ੍ਰੀ ਕਰਤਾਰਪੁਰ ਸਾਹਿਬ ਨੇੜੇ ਬਣੇਗਾ ਪੰਜ ਮੰਜ਼ਿਲਾ ‘ਦਰਸ਼ਨ ਰਿਜ਼ਾਰਟ’, ਮਿਲਣਗੀਆਂ ਇਹ ਸਹੂਲਤਾਂ

Tuesday, Dec 19, 2023 - 06:38 PM (IST)

ਪਾਕਿ ਦੇ ਗੁ. ਸ੍ਰੀ ਕਰਤਾਰਪੁਰ ਸਾਹਿਬ ਨੇੜੇ ਬਣੇਗਾ ਪੰਜ ਮੰਜ਼ਿਲਾ ‘ਦਰਸ਼ਨ ਰਿਜ਼ਾਰਟ’, ਮਿਲਣਗੀਆਂ ਇਹ ਸਹੂਲਤਾਂ

ਲਾਹੌਰ (ਭਾਸ਼ਾ, ਵਿਨੋਦ)- ਪਾਕਿਸਤਾਨ ਵਿਚਲੇ ਪੰਜਾਬ ਸੂਬੇ ਦੀ ਸਰਕਾਰ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਨੇੜੇ ਇਕ ‘ਦਰਸ਼ਨ ਰਿਜ਼ਾਰਟ’ ਬਣਾਏਗੀ, ਤਾਂ ਜੋ ਉੱਥੇ ਰਹਿਣ ਵਾਲੇ ਸਿੱਖ ਸ਼ਰਧਾਲੂ ਇਸ ਪਵਿੱਤਰ ਅਸਥਾਨ ਦਾ ਸੁੰਦਰ ਨਜ਼ਾਰਾ ਦੇਖ ਸਕਣ। ਪੰਜਾਬ ਦੇ ਸੈਰ-ਸਪਾਟਾ ਸਕੱਤਰ ਰਾਜਾ ਜਹਾਂਗੀਰ ਅਨਵਰ ਨੇ ਸੋਮਵਾਰ ਨੂੰ ਦੱਸਿਆ ਕਿ ਪੰਜ ਮੰਜ਼ਿਲਾ ਦਰਸ਼ਨ ਰਿਜ਼ਾਰਟ ਦਾ ਨਿਰਮਾਣ ਅਗਲੇ ਮਹੀਨੇ ਸ਼ੁਰੂ ਹੋਵੇਗਾ ਅਤੇ ਇਸ ’ਤੇ 30 ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ।

ਇਹ ਵੀ ਪੜ੍ਹੋ- ਧੁੰਦ ਤੇ ਸਮੋਗ ਦਾ ਕਹਿਰ ਜਾਰੀ, ਰੇਲ ਗੱਡੀਆਂ ਤੇ ਬੱਸਾਂ ਦੀ ਰਫ਼ਤਾਰ ਪਈ ਮੱਠੀ, ਸੜਕ ਹਾਦਸਿਆਂ ਦਾ ਗ੍ਰਾਫ਼ ਵਧਿਆ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ 2019 ਵਿੱਚ ਹੋਇਆ ਸੀ। ਇਹ ਗਲਿਆਰਾ ਭਾਰਤ ਨੂੰ ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ ਨਾਲ ਜੋੜਦਾ ਹੈ, ਜਿੱਥੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ 16ਵੀਂ ਸਦੀ ਦੇ ਸ਼ੁਰੂ ਵਿੱਚ ਰਹੇ ਸਨ ਅਤੇ ਇੱਥੇ ਹੀ ਜੋਤੀ ਜੋਤ ਸਮਾ ਗਏ ਸਨ। ਤਕਰੀਬਨ ਚਾਰ ਕਿਲੋਮੀਟਰ ਲੰਮਾ ਇਹ ਕਾਰੀਡੋਰ ਭਾਰਤੀ ਸ਼ਰਧਾਲੂਆਂ ਨੂੰ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਵੀਜ਼ਾ ਮੁਕਤ ਸਹੂਲਤ ਪ੍ਰਦਾਨ ਕਰਦਾ ਹੈ।

ਇਹ ਵੀ ਪੜ੍ਹੋ- ਤਲਾਕਸ਼ੁਦਾ ਔਰਤ ਨਾਲ ਇਸ਼ਕ ਦੀਆਂ ਪੀਂਘਾ ਪਾ ਬਣਾਏ ਸਰੀਰਕ ਸਬੰਧ, ਅਖ਼ੀਰ ਕਰ ਗਿਆ ਵੱਡਾ ਕਾਂਡ

ਅਨਵਰ ਨੇ ਇਸ ਦੱਸਿਆ ਕਿ ਇਹ ਰਿਜ਼ਾਰਟ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਤੋਂ ਮਹਿਜ਼ 500 ਮੀਟਰ ਦੀ ਦੂਰੀ ’ਤੇ ਬਣਾਇਆ ਜਾਵੇਗਾ। ਇਹ ਪ੍ਰਾਜੈਕਟ ਅਗਲੇ ਮਹੀਨੇ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਦੇ 2024 ਦੇ ਅੰਤ ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਪੰਜਾਬ ਸਰਕਾਰ ਇਸ ਪ੍ਰਾਜੈਕਟ ਲਈ ਫੰਡ ਮੁਹੱਈਆ ਕਰਵਾਏਗੀ। ਉਨ੍ਹਾਂ ਦੱਸਿਆ ਕਿ ਦਰਸ਼ਨ ਰਿਜ਼ਾਰਟ ਦੀ ਉੱਪਰਲੀ ਮੰਜ਼ਿਲ ’ਤੇ ਘੱਟੋ-ਘੱਟ 10 ਸੁਇਟ (ਸਹੂਲਤਾਂ ਵਾਲੇ ਵਿਸ਼ੇਸ਼ ਕਮਰੇ), ਮਿੰਨੀ ਥੀਏਟਰ ਅਤੇ ਜਿੰਮ ਹੋਣਗੇ। ਅਨਵਰ ਨੇ ਕਿਹਾ ਕਿ ਪੰਜਾਬ ਦੇ ਕਾਰਜਕਾਰੀ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਪਹਿਲਾਂ ਹੀ ਪੰਜਾਬ ਸੈਰ-ਸਪਾਟਾ ਵਿਭਾਗ ਦੁਆਰਾ ਦਰਸ਼ਨ ਰਿਜ਼ਾਰਟ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News