ਇਟਲੀ ਦੇ ਗੁਰਦੁਆਰਾ ਸਾਹਿਬ ''ਚ ਕਰਵਾਏ ਗਏ ਦਸਤਾਰ ਤੇ ਦੁਮਾਲਾ ਮੁਕਾਬਲੇ, ਬੱਚਿਆਂ ''ਚ ਦਿਸਿਆ ਉਤਸ਼ਾਹ
Monday, Apr 15, 2024 - 12:41 PM (IST)
ਮਿਲਾਨ (ਸਾਬੀ ਚੀਨੀਆ)- ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਟਲੀ ਦੇ ਜ਼ਿਲ੍ਹਾ ਬਰੇਸ਼ੀਆ ਵਿਖੇ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ ਵਿਖੇ ਵਿਦੇਸ਼ਾਂ ਵਿੱਚ ਜੰਮੇ ਦੂਜੀ ਪੀੜ੍ਹੀ ਦੇ ਬੱਚਿਆਂ ਨੂੰ ਦਸਤਾਰ ਨਾਲ ਜੋੜਨ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਦਸਤਾਰ ਲਹਿਰ ਦੇ ਸਹਿਯੋਗ ਨਾਲ ਵਿਸ਼ੇਸ਼ ਤੌਰ 'ਤੇ ਦਸਤਾਰ ਦੁਮਾਲਾ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਬੱਚਿਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ।
ਇਹ ਵੀ ਪੜ੍ਹੋ: ਪੁਲਾੜ ਦੀ ਸੈਰ ਕਰਨ ਵਾਲੇ ਪਹਿਲੇ ਭਾਰਤੀ ਸੈਲਾਨੀ ਬਣਨਗੇ ਗੋਪੀ ਥੋਟਾਕੁਰਾ
ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਤਾਂ ਜੋ ਇਹਨਾਂ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਵਿੱਚ ਮਦਦ ਮਿਲ ਸਕੇ। ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਦਸਤਾਰ ਲਹਿਰ ਕਮੇਟੀ ਦੇ ਨੌਜਵਾਨਾਂ ਵੱਲੋਂ ਜਿੱਥੇ ਹਰ ਸਾਲ ਇਟਲੀ ਵਿੱਚ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਵਿੱਚ ਦਸਤਾਰਾਂ ਬੰਨਣ ਦੇ ਵਿਸ਼ੇਸ਼ ਲੰਗਰ ਲਾਏ ਜਾਂਦੇ ਹਨ, ਉਥੇ ਹੀ ਇਥੋਂ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਬੱਚਿਆਂ ਨੂੰ ਦਸਤਾਰ ਅਤੇ ਦੁਮਾਲਾ ਸਜਾਉਣ ਦੀ ਸਿਖਲਾਈ ਵੀ ਦਿੱਤੀ ਜਾਂਦੀ ਹੈ। ਇਸ ਮਗਰੋਂ ਮੁਕਾਬਲੇ ਵੀ ਕਰਵਾਏ ਜਾਂਦੇ ਹਨ ਤਾਂ ਜੋ ਬੱਚਿਆਂ ਵਿੱਚ ਉਤਸ਼ਾਹ ਬਣਿਆ ਰਹੇ। ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਰਹੇ ਬੱਚਿਆਂ ਦੇ ਚਿਹਰਿਆਂ 'ਤੇ ਜਿੱਤ ਦਾ ਨੂਰ ਸਾਫ ਝਲਕ ਰਿਹਾ ਸੀ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਾਰੀਆਂ ਸੰਗਤਾਂ ਅਤੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਵੀ ਕੀਤਾ ਗਿਆ।
ਇਹ ਵੀ ਪੜ੍ਹੋ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਸਿੱਖ ਭਾਈਚਾਰੇ ਨੂੰ ਵਿਸਾਖੀ ਦੀ ਦਿੱਤੀ ਵਧਾਈ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।