ਇਤਿਹਾਸਿਕ ਸ਼ਹਿਰ ਰੋਮ 'ਚ ਮਨਾਈ ਜਾਵੇਗੀ ਧੀਆਂ ਦੀ ਲੋਹੜੀ

Tuesday, Jan 07, 2025 - 05:08 PM (IST)

ਇਤਿਹਾਸਿਕ ਸ਼ਹਿਰ ਰੋਮ 'ਚ ਮਨਾਈ ਜਾਵੇਗੀ ਧੀਆਂ ਦੀ ਲੋਹੜੀ

ਮਿਲਾਨ/ਇਟਲੀ (ਸਾਬੀ ਚੀਨੀਆ)- ਇਟਲੀ ਦੇ ਇਤਿਹਾਸਿਕ ਸ਼ਹਿਰ ਰੋਮ ਵਿਚ ਸਥਾਪਿਤ ਪਹਿਲੇ “ਕਾਲੀ ਮਾਤਾ ਮੰਦਿਰ, ਦੇ ਪ੍ਰਬੰਧਕਾਂ ਵੱਲੋਂ ਇਸ ਸਾਲ ਇੱਕ ਹੋਰ ਪਹਿਲ ਕਦਮੀ ਕਰਦਿਆਂ  ਮਾਘੀ ਅਤੇ ਲੋਹੜੀ ਦਾ ਤਿਉਹਾਰ ਮਨਾਉਣਾ ਕੀਤਾ ਜਾ ਰਿਹਾ ਹੈ। ਜਿਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜ ਸੇਵੀ ਸ਼੍ਰੀ ਪੰਕਜ ਢੀਂਗਰਾਂ ਨੇ ਦੱਸਿਆ ਕਿ ਇਸ ਮੰਦਿਰ ਵਿੱਚ ਵਿਸ਼ੇਸ਼ ਤੌਰ 'ਤੇ ਧੀਆਂ ਦੀ ਲੋਹੜੀ ਮਨਾਉਣ ਦਾ ਜੋ ਉਪਰਾਲਾ ਕੀਤਾ ਗਿਆ ਹੈ ਉਹ ਆਪਣੇ ਆਪ ਵਿੱਚ ਸ਼ਲਾਘਾਯੋਗ ਹੈ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-H-1B ਵੀਜ਼ਾ 'ਤੇ ਅਮਰੀਕਾ ਦਾ ਵੱਡਾ ਫ਼ੈਸਲਾ, ਭਾਰਤੀਆਂ ਨੂੰ ਹੋਵੇਗਾ ਫ਼ਾਇਦਾ

19 ਤਰੀਕ ਨੂੰ ਉਲੀਕੇ ਗਏ ਪ੍ਰੋਗਰਾਮ ਵਿੱਚ ਜਿੱਥੇ ਧੀਆਂ ਦੀ ਲੋਹੜੀ ਵੰਡੀ ਜਾਵੇਗੀ, ਉਸ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਪੰਜਾਬੀ ਵਿਰਸੇ ਨਾਲ ਸਬੰਧਤ ਜਾਣਕਾਰੀ ਭਰਪੂਰ ਸਟਾਲ ਵੀ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਾਲਾਂ ਪੁਰਾਣੇ ਮੰਦਿਰ ਵਿਚ ਲੋਹੜੀ ਤੇ ਮਾਘੀ ਦਾ ਤਿਉਹਾਰ ਇਕੱਠਿਆਂ ਮਨਾਇਆ ਜਾਵੇਗਾ ਜਿਸਨੂੰ ਲੈਕੇ ਸਥਾਨਿਕ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਿਆ ਜਾ ਸਕਦਾ ਹੈ। ਮੰਦਿਰ ਕਮੇਟੀ ਅਤੇ ਰੋਮ ਵਾਸੀਆਂ ਦੇ ਸਹਿਯੋਗ ਨਾਲ ਇਸ ਪ੍ਰੋਗਰਾਮ ਨੂੰ ਪੂਰੀ ਤਰ੍ਹਾਂ ਯਾਦਗਾਰੀ ਬਣਾਇਆ ਜਾਵੇਗਾ। ਦੱਸਣਯੋਗ ਹੈ ਕਿ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਲਈ ਰੋਮ ਦੇ ਨੇੜਲੇ ਇਲਾਕਿਆਂ ਵਿੱਚ ਰਹਿਣ ਵਾਲੇ ਭਾਰਤੀ ਨਾਗਰਿਕ ਪਹੁੰਚ ਕਰਕੇ ਰੌਣਕਾਂ ਨੂੰ ਚਾਰ ਚੰਨ ਲਾਉਣਗੇ।


 ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News