ਟਰੰਪ ਦਾ ਅਲਟੀਮੇਟਮ! ਰੂਸ-ਯੂਕਰੇਨ ਜੰਗ ਖਤਮ ਕਰਨ ਲਈ ਦਿੱਤੀ ਡੈੱਡਲਾਈਨ

Saturday, Feb 07, 2026 - 04:17 PM (IST)

ਟਰੰਪ ਦਾ ਅਲਟੀਮੇਟਮ! ਰੂਸ-ਯੂਕਰੇਨ ਜੰਗ ਖਤਮ ਕਰਨ ਲਈ ਦਿੱਤੀ ਡੈੱਡਲਾਈਨ

ਇੰਟਰਨੈਸ਼ਨਲ ਡੈਸਕ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਭਿਆਨਕ ਜੰਗ ਨੂੰ ਹਮੇਸ਼ਾ ਲਈ ਖਤਮ ਕਰਨ ਲਈ ਇੱਕ ਸਖ਼ਤ ਡੈੱਡਲਾਈਨ ਤੈਅ ਕਰ ਦਿੱਤੀ ਹੈ। ਇਸ ਗੱਲ ਦਾ ਸਨਸਨੀਖੇਜ਼ ਖੁਲਾਸਾ ਖੁਦ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜੇਲੇਂਸਕੀ ਨੇ ਕੀਤਾ ਹੈ। ਜੇਲੇਂਸਕੀ ਮੁਤਾਬਕ ਟਰੰਪ ਨੇ ਦੋਵਾਂ ਦੇਸ਼ਾਂ ਨੂੰ ਜੂਨ 2026 ਤੋਂ ਪਹਿਲਾਂ ਜੰਗ ਖਤਮ ਕਰਨ ਦਾ ਅਲਟੀਮੇਟਮ ਦਿੱਤਾ ਹੈ।

ਸਮਾਂ ਸੀਮਾ ਪੂਰੀ ਨਾ ਹੋਣ 'ਤੇ ਹੋਵੇਗੀ ਸਖ਼ਤ 
ਕਾਰਵਾਈ ਜੇਲੇਂਸਕੀ ਨੇ ਦੱਸਿਆ ਕਿ ਅਮਰੀਕੀ ਪ੍ਰਸ਼ਾਸਨ ਨੇ ਕਿਸੇ ਸਮਝੌਤੇ 'ਤੇ ਪਹੁੰਚਣ ਲਈ ਜੂਨ ਤੱਕ ਦਾ ਸਮਾਂ ਦਿੱਤਾ ਹੈ। ਜੇਕਰ ਇਸ ਨਿਰਧਾਰਿਤ ਸਮੇਂ ਵਿੱਚ ਜੰਗ ਖਤਮ ਨਹੀਂ ਹੁੰਦੀ, ਤਾਂ ਟਰੰਪ ਪ੍ਰਸ਼ਾਸਨ ਦੋਵਾਂ ਪੱਖਾਂ 'ਤੇ ਦਬਾਅ ਬਣਾਉਣ ਲਈ ਕੁਝ ਨਵੇਂ ਅਤੇ ਸਖ਼ਤ ਕਦਮ ਚੁੱਕ ਸਕਦਾ ਹੈ। ਟਰੰਪ ਪ੍ਰਸ਼ਾਸਨ ਇਸੇ ਗਰਮੀ ਦੇ ਸੀਜ਼ਨ ਵਿੱਚ ਜੰਗ ਨੂੰ ਖਤਮ ਕਰਨ ਦੇ ਪ੍ਰਸਤਾਵ 'ਤੇ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।

ਜੇਲੇਂਸਕੀ ਨੇ ਜਤਾਈ ਸਹਿਮਤੀ; ਹਰ ਸੰਭਵ ਕੋਸ਼ਿਸ਼ ਦਾ ਦਿੱਤਾ ਭਰੋਸਾ
ਯੂਕਰੇਨੀ ਰਾਸ਼ਟਰਪਤੀ ਨੇ ਕਿਹਾ ਕਿ ਉਹ ਜੂਨ ਤੱਕ ਸਭ ਕੁਝ ਹੱਲ ਕਰਨਾ ਚਾਹੁੰਦੇ ਹਨ ਅਤੇ ਜੰਗ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਸਾਰੀਆਂ ਘਟਨਾਵਾਂ ਅਤੇ ਹਾਲਾਤ ਦਾ ਇੱਕ ਸਪੱਸ਼ਟ ਵੇਰਵਾ ਚਾਹੁੰਦੇ ਹਨ ਤਾਂ ਜੋ ਸ਼ਾਂਤੀ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shubam Kumar

Content Editor

Related News