ਅਮਰੀਕਾ ਦੇ ਸ਼ਿਕਾਗੋ ’ਚ ਭਾਰਤੀ ਵਿਦਿਆਰਥੀ ’ਤੇ ਜਾਨਲੇਵਾ ਹਮਲਾ, ਪਤਨੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਲਿਖੀ ਚਿੱਠੀ

02/08/2024 10:56:57 AM

ਨਿਊਯਾਰਕ (ਰਾਜ ਗੋਗਨਾ) - ਅਮਰੀਕਾ ਦੇ ਸ਼ਿਕਾਗੋ ਵਿਚ ਇਕ ਭਾਰਤੀ ਵਿਦਿਆਰਥੀ ਉੱਤੇ ਹਮਲਾ ਕੀਤਾ ਗਿਆ। ਹਮਲਾਵਰਾਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਦਾ ਫ਼ੋਨ ਖੋਹ ਲਿਆ। ਹਮਲੇ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਘਟਨਾ 4 ਫਰਵਰੀ ਦੀ ਦੱਸੀ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ : ਈਸ਼ਾ ਦਿਓਲ ਤੋਂ ਕਿਉਂ ਦੂਰ ਹੋਣ ਲੱਗਾ ਸੀ ਪਤੀ ਭਰਤ ਤਖਤਾਨੀ? ਅਦਾਕਾਰਾ ਨੇ ਖ਼ੁਦ ਦੱਸਿਆ ਸੱਚ

ਹੁਣ ਵਿਦਿਆਰਥੀ ਦੀ ਪਤਨੀ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਪੱਤਰ ਲਿਖਿਆ ਹੈ, ਜਿਸ ਵਿਚ ਮੰਗ ਕੀਤੀ ਗਈ ਹੈ ਕਿ ਵਿਦਿਆਰਥੀ ਦਾ ਵਧੀਆ ਮੈਡੀਕਲ ਕਰਵਾਇਆ ਜਾਵੇ। ਇਸ ਘਟਨਾ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿਚ 3 ਹਮਲਾਵਰ ਵਿਦਿਆਰਥੀ ਦਾ ਪਿੱਛਾ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਤਿੰਨਾਂ ਨੇ ਉਸ ਨੂੰ ਲੱਤਾਂ ਤੇ ਮੁੱਕੇ ਮਾਰੇ ਅਤੇ ਫੋਨ ਖੋਹ ਕੇ ਫਰਾਰ ਹੋ ਗਏ। ਵੀਡੀਓ ਵਿਚ ਖੂਨ ਨਾਲ ਲਥਪਥ ਵਿਦਿਆਰਥੀ ਨਜ਼ਰ ਆ ਰਿਹਾ ਹੈ। ਭਾਰਤ ਤੋਂ ਹੈਦਰਾਬਾਦ ਸ਼ਹਿਰ ਦਾ ਰਹਿਣ ਵਾਲਾ ਸਈਅਦ ਮਜ਼ਹਿਰ ਅਲੀ ਆਪਣੀ ਮਾਸਟਰ ਡਿਗਰੀ ਪੂਰੀ ਕਰਨ ਲਈ ਅਮਰੀਕਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

sunita

This news is Content Editor sunita