ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਬਰਸੀ
Wednesday, Jun 11, 2025 - 02:48 PM (IST)

ਰੋਮ (ਕੈਂਥ)- ਵਿੱਦਿਆ ਦੇ ਦਾਨੀ ਮਹਾਨ ਤਪੱਸਵੀ ਤੇ ਸਮਾਜ ਸੁਧਾਰਕ ਮਹਾਨ ਪੁਰਸ਼ ਸੰਤ ਬਾਬਾ ਪ੍ਰੇਮ ਸਿਘ ਜੀ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ ਨੂੰ ਸਮਰਪਿਤ ਜਿੱਥੇ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੀਆਂ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ, ਸਤਿਕਾਰ ਤੇ ਭਾਵਨਾ ਨਾਲ ਮਨਾਈ ਗਈ. ਉੱਥੇ ਰਾਜਧਾਨੀ ਰੋਮ ਦੇ ਪ੍ਰਸਿੱਧ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਰੋਮਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਂਪੁਰਸ਼ਾਂ ਦੀ ਨਿੱਘੀ ਤੇ ਮਿੱਠੀ ਯਾਦ ਨੂੰ ਸਮਰਪਿਤ ਸਲਾਨਾ ਬਰਸੀ ਸਮਾਗਮ ਕਰਵਾਇਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਸਕੂਲ 'ਚ bouncy castle ਬਣਿਆ ਮੌਤ ਦਾ ਝੂਲਾ, 25 ਫੁੱਟ ਦੀ ਉੱਚਾਈ ਤੋਂ ਡਿੱਗੇ ਵਿਦਿਆਰਥੀ
ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਪਰਮਜੀਤ ਸਿੰਘ ਤੇ ਅਮਰੀਕ ਸਿੰਘ ਵੱਲੋਂ ਦੱਸਿਆ ਕਿ ਮਹਾਂਪੁਰਸ਼ਾਂ ਦੀ ਸਲਾਨਾ ਬਰਸੀ ਰੋਮ ਇਲਾਕੇ ਦੀਆਂ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ, ਸਤਿਕਾਰ ਤੇ ਭਾਵਨਾ ਨਾਲ ਮਨਾਈ ਗਈ। ਇਸ ਮੌਕੇ ਆਰੰਭ ਕੀਤੇ ਗਏ ਸਹਿਜ ਪਾਠ ਦੇ ਸੰਪੂਰਨਤਾ ਨਾਲ ਭੋਗ ਪਾਏ ਗਏ। ਭੋਗ ਉਪਰੰਤ ਪੰਥ ਦੇ ਪ੍ਰਸਿੱਧ ਭਾਈ ਵਿਕਰਮ ਸਿੰਘ ਜੰਮੂ ਵਾਲਿਆਂ ਦੇ ਕੀਰਤਨ ਜਥੇ ਵੱਲੋਂ ਸੰਗਤਾਂ ਨੂੰ ਮਹਾਂਪੁਰਸ਼ਾਂ ਦੇ ਜੀਵਨ ਵਾਰੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਗਿਆ। ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।