ਗਿਆਨੀ ਸੰਤ ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ ਬਰਸੀ ਮੌਕੇ ਗੁਰਦੁਆਰਾ ਸਾਹਿਬ ਵਿਖੇ ਹੋਏ ਸਮਾਗਮ
Tuesday, Aug 29, 2023 - 03:52 PM (IST)
ਰੋਮ (ਕੈਂਥ)- ਗੁਰਦੁਆਰਾ ਸਿੰਘ ਸਭਾ ਫਲੇਰੋ ਬਰੇਸ਼ੀਆ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ ਬਰਸੀ ਦੇ ਸਬੰਧ ਵਿਚ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ। ਜਾਣਕਾਰੀ ਦਿੰਦੇ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਸੁਰਿੰਦਰਜੀਤ ਸਿੰਘ ਪੰਡੌਰੀ ਨੇ ਦੱਸਿਆ ਕਿ ਗੁਰੂ ਘਰ ਵਿਖੇ ਸ਼ੁੱਕਰਵਾਰ ਨੂੰ 4 ਸ੍ਰੀ ਆਖੰਡ ਪਾਠ ਪ੍ਰਾਰੰਭ ਹੋਏ ਸਨ, ਜਿਨ੍ਹਾਂ ਦੇ ਭੋਗ 27 ਅਗਸਤ ਐਤਵਾਰ ਨੂੰ ਪਾਏ ਗਏ। ਸ਼ਨੀਵਾਰ ਦੀ ਸ਼ਾਮ ਅਤੇ ਐਤਵਾਰ ਦੇ ਕੀਰਤਨ ਸਮਾਗਮਾਂ ਵਿਚ ਵਿਸ਼ੇਸ਼ ਤੌਰ 'ਤੇ ਨਾਨਕਸਰ ਸੰਪਰਦਾ ਨਾਲ ਜੁੜੇ ਹੋਏ ਭਾਈ ਗੁਲਜਾਰ ਸਿੰਘ ਜੱਬੋਵਾਲ ਨਾਨਕਸਰ ਵਾਲਿਆਂ ਦੇ ਜੱਥੇ ਨੇ ਕੀਰਤਨ ਗੁਰਬਾਣੀ ਅਤੇ ਕਥਾ ਵੀਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਉਨ੍ਹਾਂ ਦੱਸਿਆ ਕਿ ਬਾਬਾ ਨੰਦ ਸਿੰਘ ਜੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਬਹੁਤ ਹੀ ਸਤਿਕਾਰ ਕਰਦੇ ਸਨ। ਉਨ੍ਹਾਂ ਨੇ ਬਹੁਤ ਸਾਰੀ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਨਾਮ ਜੱਪਣ ਲਈ ਪ੍ਰੇਰਿਆ। ਉਨ੍ਹਾਂ ਦੀ ਯਾਦ ਵਿਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਹਰ ਸਾਲ ਜੋੜ ਮੇਲਾ ਕਰਵਾਉਂਦੀਆ ਹਨ ਤੇ ਨਾਨਕਸਰ ਜਗਰਾਓਂ ਨਜ਼ਦੀਕ ਉਨ੍ਹਾਂ ਦੇ ਤਪ ਅਸਥਾਨ 'ਤੇ ਵੱਡੀ ਗਿਣਤੀ ਵਿਚ ਹਰ ਵੇਲੇ ਸੰਗਤਾਂ ਨਤਮਸਤਕ ਹੁੰਦੀਆਂ ਹਨ। ਹਰ ਸਾਲ ਬਹੁਤ ਵੱਡੇ ਸਮਾਗਮ ਹੁੰਦੇ ਹਨ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਜਿਨ੍ਹਾਂ ਵਿਚ ਸੁਰਿੰਦਰਜੀਤ ਸਿੰਘ ਪੰਡੌਰੀ ਮੁੱਖ ਸੇਵਾਦਾਰ, ਬਲਕਾਰ ਸਿੰਘ ਘੋੜੇਸ਼ਾਵਾਨ ਵਾਈਸ ਪ੍ਰਧਾਨ, ਸ਼ਰਨਜੀਤ ਸਿੰਘ ਠਾਕਰੀ ਜਨਰਲ ਸਕੱਤਰ, ਸਵਰਨ ਸਿੰਘ ਲਾਲੋਵਾਲ, ਮਹਿੰਦਰ ਸਿੰਘ ਮਾਜਰਾ, ਨਿਸ਼ਾਨ ਸਿੰਘ ਭਦਾਸ, ਕੁਲਵੰਤ ਸਿੰਘ ਬੱਸੀ, ਲੱਖਵਿੰਦਰ ਸਿੰਘ ਬੈਰਗਾਮੋ ਏਰੀਆ ਕਮਾਂਡਰ, ਡਾਕਟਰ ਜਸਵੀਰ ਸਿੰਘ ਬੈਰਗਾਮੋ, ਭਗਵਾਨ ਸਿੰਘ ਬਰੇਸ਼ੀਆ ਸੁਪਰ ਸਟੋਰ ਵਾਲੇ, ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ ਰਾਵਾਲੀ ਵੀਆ ਕੋਰਸੀਕਾ ਏਰੀਆ ਕਮਾਂਡਰ, ਸੰਤ ਬਾਬਾ ਪ੍ਰੇਮ ਸਿੰਘ ਯਾਦਗਾਰ ਕਮੇਟੀ ਫਲੈਰੋ ਦੇ ਪ੍ਰਧਾਨ ਅਮਰੀਕ ਸਿੰਘ ਚੋਹਾਨਾਂ ਪਿੰਡ ਵਾਲੇ, ਨੌਜਵਾਨ ਸਭਾ ਫਲੈਰੋ ਅਤੇ ਲੰਗਰ ਕਮੇਟੀ ਦੇ ਸਮੂਹ ਸੇਵਾਦਾਰ ਹਾਜ਼ਰ ਸਨ।