ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ 'ਤੇ ਗੁਰਦੁਆਰਾ ਸਾਹਿਬ ਸਿੰਘ ਸਭਾ ਮਿਲੀਆਰਾ ਵਿਖੇ ਕਰਵਾਏ ਸਮਾਗਮ
Monday, Jun 10, 2024 - 10:41 AM (IST)
ਰੋਮ (ਕੈਂਥ/ਸਾਬੀ ਚੀਨੀਆ) - ਮਹਾਨ ਸਮਾਜ ਸੁਧਾਰਕ, ਰਾਜਨੀਤਿਕ ਤੇ ਧਾਰਮਿਕ ਆਗੂ ਸਾਬਕਾ ਕਮੇਟੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ, ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੀ ਬਾਣੀ ਤੇ ਉਪਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਾਰੀ ਜ਼ਿੰਦਗੀ ਸਮਰਪਿਤ ਕਰਨ ਵਾਲੇ ਸ਼ਰਧਾ ਤੇ ਸਿੱਖੀ ਦੇ ਮੁਜੱਸਮੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲੇ ਦੀ 74ਵੀਂ ਬਰਸੀ ਸੰਗਤਾਂ ਵੱਲੋਂ ਬੜੇ ਸ਼ਰਧਾ ਭਾਵਨਾ ਨਾਲ ਵਿਸ਼ਵ ਭਰ ਵਿੱਚ ਮਨਾਈ ਜਾ ਰਹੀ ਹੈ। ਇਸ ਸੰਬਧੀ ਇਟਲੀ ਵਿੱਚ ਵੀ ਸੰਗਤਾਂ ਵੱਲੋਂ ਅਨੇਕਾਂ ਸਮਾਗਮ ਸੰਤਾਂ ਦੀ ਬਰਸੀ ਨੂੰ ਸਮਰਪਿਤ ਕਰਵਾਏ ਜਾ ਰਹੇ ਹਨ।
ਇਹ ਵੀ ਪੜ੍ਹੋ - ਕੰਗਨਾ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਤੋਂ ਬਹੁਤ ਖੁਸ਼ ਅੱਤਵਾਦੀ ਪੰਨੂ, 8 ਲੱਖ ਰੁਪਏ ਇਨਾਮ ਦੇਣ ਦਾ ਕੀਤਾ ਐਲਾਨ
ਲਾਸੀ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸਿੰਘ ਸਭਾ ਮਿਲੀਆਰਾ ਨੰਬਰ 47 ਪੁਨਤੀਨੀਆਂ (ਲਾਤੀਨਾ) ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆ ਦੀ 74ਵੀਂ ਬਰਸੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਤੇ ਭਗਤੀ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਇਲਾਕੇ ਭਰ ਤੋਂ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸਜੇ ਦਿਵਾਨਾਂ ਤੋਂ ਭਾਈ ਮਨਿੰਦਰ ਸਿੰਘ ਬਟਾਲੇ ਵਾਲਿਆਂ ਨੇ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।
ਇਹ ਵੀ ਪੜ੍ਹੋ - ਜੇ ਤੁਹਾਡੇ ਘਰ ਵੀ ਲੱਗਾ ਹੈ AC ਤਾਂ ਸਾਵਧਾਨ, ਇਸ ਖ਼ਬਰ ਨੂੰ ਪੜ੍ਹਨ ਤੋਂ ਬਾਅਦ ਉੱਡਣਗੇ ਹੋਸ਼
ਇਸ ਮੌਕੇ ਭਾਈ ਦਲਜੀਤ ਸਿੰਘ ਸੋਢੀ ਮੁੱਖ ਸੇਵਾਦਾਰ ਗੁਰਦੁਆਰਾ ਸਾਹਿਬ ਸਿੰਘ ਸਭਾ ਮਿਲੀਆਰਾ ਨੰਬਰ 47 ਪੁਨਤੀਨੀਆਂ (ਲਾਤੀਨਾ) ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਸੰਬਧੀ ਬੋਲਦਿਆਂ ਕਿਹਾ ਕਿ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆ ਨੇ ਸਿੱਖੀ ਦੀ ਚੜ੍ਹਦੀ ਕਲਾ ਲਈ ਤੇ ਸੰਗਤਾਂ ਦੇ ਭਲੇ ਲਈ ਅਨੇਕਾਂ ਕਾਰਜਾਂ ਨੂੰ ਅੰਜਾਮ ਦਿੱਤਾ, ਸਕੂਲ, ਕਾਲਜ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਦੀ ਸਥਾਪਨਾ ਵੀ ਕਰਵਾਈ। ਉਹਨਾਂ ਦਾ ਸਾਰਾ ਜੀਵਨ ਸੰਗਤਾਂ ਲਈ ਪ੍ਰੇਰਨਾ ਸ੍ਰੋਤ ਹੈ। ਸੰਗਤਾਂ ਨੂੰ ਉਹਨਾਂ ਦੇ ਜੀਵਨ ਫਲਸਫ਼ੇ ਤੋਂ ਸੇਧ ਲੈ ਕੇ ਆਪਣਾ ਲੋਕ ਸੁੱਖੀ ਤੇ ਪ੍ਰਲੋਕ ਸੁਹੇਲਾ ਕਰਨਾ ਚਾਹੀਦਾ ਹੈ। ਇਸ ਬਰਸੀਂ ਸਮਾਗਮ ਮੌਕੇ ਹਾਜ਼ਰੀਨ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤੇ।
ਇਹ ਵੀ ਪੜ੍ਹੋ - ਰੂਸ 'ਚ ਵਾਪਰੀ ਦੁਖਦ ਘਟਨਾ : ਨਦੀ 'ਚ ਡੁੱਬ ਰਹੀ ਕੁੜੀ ਨੂੰ ਬਚਾਉਣ ਗਏ 4 ਭਾਰਤੀ ਵਿਦਿਆਰਥੀਆਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8