ਦੁਖ਼ਦਾਈ ਖ਼ਬਰ: ਸੁਨਹਿਰੀ ਭਵਿੱਖ ਲਈ ਇੱਕ ਮਹੀਨਾ ਪਹਿਲਾਂ ਕੈਨੇਡਾ ਗਏ 27 ਸਾਲਾ ਭਾਰਤੀ ਗੱਭਰੂ ਦੀ ਮੌਤ

Wednesday, Feb 15, 2023 - 10:08 AM (IST)

ਬਰੈਂਪਟਨ- ਸੁਨਹਿਰੀ ਭਵਿੱਖ ਲਈ ਮਹਿਜ਼ 1 ਮਹੀਨਾ ਪਹਿਲਾਂ ਹੀ ਸਟੂਡੈਂਟ ਵੀਜ਼ਾ 'ਤੇ ਕੈਨੇਡਾ ਆਏ 27 ਸਾਲਾ ਭਾਰਤੀ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਗੋ-ਫੰਡ ਮੀ ਪੇਜ਼ ਮੁਤਾਬਕ 27 ਸਾਲਾ ਸੌਹਾਰਦ ਦੱਤ ਸ਼ਰਮਾ ਅੰਤਰਰਾਸ਼ਟਰੀ ਵਿਦਿਆਰਥੀ ਦੇ ਤੌਰ 'ਤੇ ਕੈਨੇਡਾ ਦੇ ਜਾਰਜੀਅਨ ਕਾਲਜ ਵਿਚ ਪੜ੍ਹਨ ਲਈ ਆਇਆ ਸੀ। ਸੌਹਾਰਦ ਨੂੰ 2 ਵਾਰ ਦੀ ਰਿਫਿਉਜ਼ਲ ਤੋਂ ਬਾਅਦ ਇਹ ਵੀਜ਼ਾ ਮਿਲਿਆ ਸੀ ਅਤੇ ਵੀਜ਼ਾ ਮਿਲਣ ਤੋਂ ਬਾਅਦ ਬਹੁਤ ਖ਼ੁਸ਼ ਸੀ। ਸੌਹਾਰਦ ਦੀ ਅਚਾਨਕ ਹੋਈ ਮੌਤ ਨਾਲ ਉਸ ਦਾ ਪਰਿਵਾਰ ਡੂੰਘੇ ਸਦਮੇ ਵਿਚ ਹੈ।

ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ, ਚੰਗੇ ਭਵਿੱਖ ਲਈ ਇੱਕ ਮਹੀਨਾ ਪਹਿਲਾਂ ਕੈਨੇਡਾ ਗਈ 20 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ

ਉਥੇ ਹੀ ਸੌਹਾਰਦ ਦੀ ਲਾਸ਼ ਨੂੰ ਭਾਰਤ ਭੇਜਣ ਲਈ ਗੋ-ਫੰਡ ਮੀ ਪੇਜ਼ 'ਤੇ ਫੰਡ ਇਕੱਠਾ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਇਸੇ ਤਰ੍ਹਾਂ ਦੇ ਖ਼ਬਰ ਸਾਹਮਣੇ ਆਈ ਸੀ, ਜਦੋਂ ਭਾਰਤ ਤੋਂ ਇਕ ਮਹੀਨਾ ਪਹਿਲਾਂ ਹੀ ਕੈਨੇਡਾ ਆਈ 20 ਸਾਲਾ ਖ਼ੁਸ਼ਨੀਤ ਕੌਰ ਨਾਂ ਦੀ ਕੁੜੀ ਵੱਲੋਂ ਵੀ ਖ਼ੁਦਕੁਸ਼ੀ ਕਰ ਲਈ ਗਈ ਸੀ। ਖੁਸ਼ਨੀਤ ਕੌਰ ਭਾਰਤ ਦੇ ਉੱਤਰ ਪ੍ਰਦੇਸ਼ ਨਾਲ ਸਬੰਧਤ ਸੀ ਅਤੇ ਕੈਨੇਡਾ ਵਿੱਚ ਪੰਜਾਬੀਆਂ ਦੇ ਗੜ੍ਹ ਬਰੈਂਪਟਨ ਵਿੱਚ ਰਹਿ ਰਹੀ ਸੀ। 

ਇਹ ਵੀ ਪੜ੍ਹੋ: ਭੂਚਾਲ ਪ੍ਰਭਾਵਿਤ ਤੁਰਕੀ 'ਚ ਭਾਰਤ ਦੇ 'ਰੋਮੀਓ ਅਤੇ ਜੂਲੀ' ਨੇ 6 ਸਾਲਾ ਬੱਚੀ ਨੂੰ ਦਿੱਤੀ ਨਵੀਂ ਜ਼ਿੰਦਗੀ, ਹੋ ਰਹੀ ਤਾਰੀਫ


cherry

Content Editor

Related News