ਕੈਨੇਡਾ ''ਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ
Wednesday, Sep 25, 2024 - 03:08 PM (IST)

ਵਿੰਨੀਪੈਗ: ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸਿਰਫ ਕੁਝ ਮਹੀਨੇ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਗੁਰਜਿੰਦਰ ਸਿੰਘ ਸੰਧੂ ਨੇ ਮਾਰਚ ਮਹੀਨੇ ਦੌਰਾਨ ਆਪਣੇ ਸੁਪਨਿਆਂ ਦੇ ਮੁਲਕ ਵਿਚ ਕਦਮ ਰੱਖਿਆ ਅਤੇ ਅਚਨਚੇਤ ਇਸ ਦੁਨੀਆ ਤੋਂ ਚਲਾ ਗਿਆ। ਗੁਰਜਿੰਦਰ ਸਿੰਘ ਸੰਧੂ ਯੂ.ਪੀ.ਐਸ. ਡਿਲੀਵਰੀ ਦਾ ਕੰਮ ਕਰਦਾ ਸੀ ਅਤੇ 21 ਸਤੰਬਰ ਨੂੰ ਉਸ ਨੂੰ ਅਚਾਨਕ ਸਾਹ ਲੈਣ ਵਿਚ ਤਕਲੀਫ ਹੋਣ ਲੱਗੀ। ਗੁਰਜਿੰਦਰ ਦੇ ਰਿਸ਼ਤੇਦਾਰਾਂ ਨੇ ਪੈਰਾਮੈਡਿਕਸ ਨੂੰ ਸੱਦਿਆ ਅਤੇ ਉਸ ਨੂੰ ਬਚਾਉਣ ਦਾ ਹਰ ਸੰਭਵ ਉਪਰਾਲਾ ਕੀਤਾ ਗਿਆ ਪਰ ਉਹ ਦਮ ਤੋੜ ਗਿਆ। ਵਿੰਨੀਪੈਗ ਦੀ ਮਨਕੀਰਤ ਕੌਰ ਵੱਲੋਂ ਗੋਫੰਡਮੀ ਪੇਜ ਸਥਾਪਤ ਕਰਦਿਆਂ ਗੁਰਜਿੰਦਰ ਸਿੰਘ ਸੰਧੂ ਦੇ ਪਰਿਵਾਰ ਦੀ ਆਰਥਿਕ ਮਦਦ ਦੀ ਅਪੀਲ ਕੀਤੀ ਗਈ ਹੈ।
ਪੜ੍ਹੋ ਇਹ ਅਹਿਮ ਖ਼ਬਰ- ਅਚਾਨਕ ਆਏ ਹੜ੍ਹ ਨੇ ਮਚਾਇਆ ਕਹਿਰ, ਦਾਦੀ ਸਣੇ ਰੁੜ੍ਹ ਗਿਆ 5 ਮਹੀਨੇ ਦਾ ਮਾਸੂਮ
ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਗੁਰਜਿੰਦਰ ਸਿੰਘ ਆਪਣੇ ਪਿੱਛੇ ਗਰਭਵਤੀ ਪਤਨੀ ਅਤੇ ਦੋ ਧੀਆਂ ਛੱਡ ਗਿਆ ਹੈ। ਗੁਰਜਿੰਦਰ ਸੰਧੂ ਦੇ ਸਾਥੀਆਂ ਨੇ ਦੱਸਿਆ ਕਿ ਉਹ ਬੇਹੱਦ ਨਿਮਰ ਸੁਭਾਅ ਦਾ ਮਾਲਕ ਸੀ ਅਤੇ ਕਦੇ ਕਿਸੇ ਨਾਲ ਫਾਲਤੂ ਗੱਲ ਨਹੀਂ ਸੀ ਕਰਦਾ। ਕੈਨੇਡਾ ਆਉਣ ਮਗਰੋਂ ਉਹ ਆਪਣੇ ਪਰਵਾਰ ਨੂੰ ਇਥੇ ਸੱਦਣ ਦੀ ਵਿਉਂਤਬੰਦੀ ਕਰਨ ਲੱਗਾ ਪਰ ਪ੍ਰਮਾਤਮਾ ਨੂੰ ਸ਼ਾਇਦ ਕੁਝ ਹੋਰ ਹੀ ਮਨਜ਼ੂਰ ਸੀ। ਦੂਜੇ ਪਾਸੇ ਹਰਪ੍ਰੀਤ ਸਿੰਘ ਜਵੰਦਾ ਵੱਲੋਂ ਗੁਰਜਿੰਦਰ ਸੰਧੂ ਦੀ ਬੇਵਕਤੀ ਮੌਤ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਗਿਆ ਕਿ ਹਰ ਦਾਨੀ ਵੱਲੋਂ ਕੀਤੀ ਮਾਮੂਲੀ ਆਰਥਿਕ ਸਹਾਇਤਾ ਗੁਰਜਿੰਦਰ ਦੇ ਪਰਿਵਾਰ ਨੂੰ ਮੁਸ਼ਕਲਾਂ ਦਾ ਟਾਕਰਾ ਕਰਨ ਵਿਚ ਮਦਦ ਕਰ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।