ਮਹਾਰਾਣੀ ਐਲਿਜ਼ਾਬੇਥ II ਤੋਂ ਬਾਅਦ ਪ੍ਰਿੰਸ ਚਾਰਲਸ ਬਣੇ ਬ੍ਰਿਟੇਨ ਦੇ ਨਵੇਂ ‘ਕਿੰਗ’
Friday, Sep 09, 2022 - 01:33 AM (IST)
ਇੰਟਰਨੈਸ਼ਨਲ ਡੈਸਕ : ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ- II ਦੇ ਦਿਹਾਂਤ ਤੋਂ ਬਾਅਦ ਪ੍ਰਿੰਸ ਚਾਰਲਸ ਨੂੰ ਉਨ੍ਹਾਂ ਦਾ ਉੱਤਰਾਧਿਕਾਰੀ ਨਿਯੁਕਤ ਕੀਤਾ ਗਿਆ ਹੈ। ਪ੍ਰਿੰਸ ਚਾਰਲਸ ਬ੍ਰਿਟੇਨ ਦੇ ਨਵੇਂ ਰਾਜਾ ਹੋਣਗੇ। ਚਾਰਲਸ ਐਲਿਜ਼ਾਬੇਥ II ਦੇ ਸਭ ਤੋਂ ਵੱਡੇ ਪੁੱਤਰ ਹਨ। ਇਸ ਤੋਂ ਪਹਿਲਾਂ ਐਲਿਜ਼ਾਬੇਥ II ਦਾ ਵੀਰਵਾਰ ਨੂੰ ਲੰਮੀ ਬੀਮਾਰੀ ਮਗਰੋਂ 96 ਸਾਲ ਦੀ ਉਮਰ ’ਚ ਸਕਾਟਲੈਂਡ ’ਚ ਦਿਹਾਂਤ ਹੋ ਗਿਆ ਸੀ। ਉਹ ਲੰਮੇ ਸਮੇਂ ਤੋਂ ਬੀਮਾਰ ਸਨ।
ਇਹ ਖ਼ਬਰ ਵੀ ਪੜ੍ਹੋ : ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ II ਦਾ ਹੋਇਆ ਦਿਹਾਂਤ
ਵੀਰਵਾਰ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ’ਚ ਰੱਖਿਆ ਗਿਆ ਸੀ।