ਇਟਲੀ : ਭਾਈ ਦਲਜੀਤ ਸਿੰਘ ਸੋਢੀ ਨੂੰ ਸਦਮਾ, ਪਿਤਾ ਸਖਵਿੰਦਰ ਸਿੰਘ ਦਾ ਦਿਹਾਂਤ

Thursday, Dec 07, 2023 - 05:08 PM (IST)

ਇਟਲੀ : ਭਾਈ ਦਲਜੀਤ ਸਿੰਘ ਸੋਢੀ ਨੂੰ ਸਦਮਾ, ਪਿਤਾ ਸਖਵਿੰਦਰ ਸਿੰਘ ਦਾ ਦਿਹਾਂਤ

ਰੋਮ/ਇਟਲੀ (ਕੈਂਥ): ਇਟਲੀ ਦੇ ਜ਼ਿਲ੍ਹਾ ਲਾਤੀਨਾ ਦੇ ਗੁਰਦੁਆਰਾ ਸਿੰਘ ਸਭਾ ਪੁਨਤੀਨੀਆ (ਨਵੀਂ ਇਮਾਰਤ) ਦੇ ਪ੍ਰਧਾਨ ਤੇ ਕਾਰੋਬਾਰੀ ਦਲਜੀਤ ਸਿੰਘ ਸੋਢੀ ਦੇ ਪਿਤਾ ਸੁਖਵਿੰਦਰ ਸਿੰਘ (60) ਦਾ ਪੰਜਾਬ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਗਹੋਤ ਪੋਕਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਬੀਤੇ ਦਿਨੀ ਦੇਹਾਂਤ ਹੋ ਗਿਆ। ਦਲਜੀਤ ਸਿੰਘ ਸੋਢੀ ਦੇ ਪਿਤਾ ਦੇ ਦੇਹਾਂਤ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਪੁਨਤੀਨੀਆ (ਨਵੀਂ ਇਮਾਰਤ), ਸੰਗਤਾਂ ਤੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਟਲੀ ਦੇ ਆਗੂਆਂ ਤੇ ਇਟਲੀ ਦੇ ਭਾਰਤੀ ਭਾਈਚਾਰੇ ਸਮੇਤ ਧਾਰਮਿਕ, ਸਮਾਜ ਸੇਵੀ ਸੰਸਥਾਵਾਂ, ਪੱਤਰਕਾਰ ਭਾਈਚਾਰਾ ਤੇ ਹੋਰ ਪੱਤਵੰਤੇ ਸੱਜਣਾ ਵਲੋਂ ਦੁੱਖੀ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਵ. ਸੁਖਵਿੰਦਰ ਸਿੰਘ ਦੀ ਅੰਤਿਮ ਅਰਦਾਸ 8 ਦਸੰਬਰ ਦਿਨ ਸ਼ੁੱਕਰਵਾਰ ਪਿੰਡ ਗਹੋਤ ਪੋਕਰ (ਗੁਰਦਾਸਪੁਰ) ਵਿਖੇ ਜੱਦੀ ਨਿਵਾਸ ਸਥਾਨ 'ਤੇ ਹੋਵੇਗੀ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਯੂ.ਕੇ. ’ਚ ਵਧ ਰਹੀ ਮਹਿੰਗਾਈ, 28 ਲੱਖ ਬੱਚਿਆਂ ਦੀ ਸਿੱਖਿਆ ਹੋ ਰਹੀ ਪ੍ਰਭਾਵਿਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News