ਸ਼੍ਰੀਲੰਕਾ ''ਚ ਮੌਸਮ ਲਗਾਤਾਰ ਖਰਾਬ, ਮਰਨ ਵਾਲਿਆਂ ਦੀ ਗਿਣਤੀ ਹੋਈ 30

06/05/2024 6:02:42 PM

ਕੋਲੰਬੋ (ਭਾਸ਼ਾ): ਸ੍ਰੀਲੰਕਾ ਵਿਚ 15 ਮਈ ਤੋਂ ਜਾਰੀ ਭਿਆਨਕ ਬਾਰਿਸ਼ ਅਤੇ ਹੜ੍ਹ ਕਾਰਨ ਘੱਟੋ-ਘੱਟ 30 ਲੋਕਾਂ ਦੀ ਮੌਤ ਹੋ ਗਈ । ਰੱਖਿਆ ਰਾਜ ਮੰਤਰੀ ਪ੍ਰੇਮੀਤਾ ਬਾਂਦਾਰਾ ਟੇਨਾਕੂਨ ਨੇ ਬੁੱਧਵਾਰ ਨੂੰ ਸੰਸਦ 'ਚ ਇਹ ਜਾਣਕਾਰੀ ਦਿੱਤੀ। ਟੇਨਾਕੂਨ ਨੇ ਕਿਹਾ ਕਿ ਭਾਰੀ ਮਾਨਸੂਨ ਬਾਰਸ਼ ਨੇ 71 ਘਰ ਤਬਾਹ ਕਰ ਦਿੱਤੇ ਹਨ ਜਦੋਂ ਕਿ 9,300 ਨੂੰ ਅੰਸ਼ਕ ਤੌਰ 'ਤੇ ਨੁਕਸਾਨ ਪਹੁੰਚਿਆ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਉੱਘੇ ਪਾਕਿਸਤਾਨੀ ਮਨੁੱਖੀ ਅਧਿਕਾਰ ਕਾਰਕੁਨ ਸਰੀਮ ਬਰਨੀ ਤਸਕਰੀ ਦੇ ਦੋਸ਼ਾਂ 'ਚ ਗ੍ਰਿਫਤਾਰ

ਟੇਨਾਕੂਨ ਨੇ ਦੱਸਿਆ ਕਿ 63 ਬੁਨਿਆਦੀ ਢਾਂਚੇ ਦੇ ਨਾਲ-ਨਾਲ 825 ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਨੁਕਸਾਨ ਪਹੁੰਚਿਆ ਹੈ। ਸ਼੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ 10 ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਦੇ ਨਤੀਜੇ ਵਜੋਂ ਅਚਾਨਕ ਹੜ੍ਹ, ਦਰੱਖਤ ਡਿੱਗਣ, ਤੇਜ਼ ਹਵਾਵਾਂ, ਬਿਜਲੀ ਡਿੱਗਣ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News