ਅਫਗਾਨਿਸਤਾਨ ''ਚ ਭੂਚਾਲ ਕਾਰਨ ਮ੍ਰਿਤਕਾਂ ਦੀ ਗਿਣਤੀ ਹੋਈ 2,445
Tuesday, Oct 10, 2023 - 09:55 AM (IST)
![ਅਫਗਾਨਿਸਤਾਨ ''ਚ ਭੂਚਾਲ ਕਾਰਨ ਮ੍ਰਿਤਕਾਂ ਦੀ ਗਿਣਤੀ ਹੋਈ 2,445](https://static.jagbani.com/multimedia/2023_10image_09_46_450774755earthquake.jpg)
ਹੇਰਾਤ (ਵਾਰਤਾ)- ਪੱਛਮੀ ਅਫਗਾਨਿਸਤਾਨ ਦੇ ਹੇਰਾਤ ਅਤੇ ਗੁਆਂਢੀ ਸੂਬਿਆਂ ਵਿਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 2,445 ਹੋ ਗਈ ਹੈ। ਹੇਰਾਤ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਹੇਰਾਤ ਵਿੱਚ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਦੇ ਸੂਬਾਈ ਨਿਰਦੇਸ਼ਕ ਮੌਲਵੀ ਮੂਸਾ ਅਸ਼ਰੀ ਨੇ ਕਿਹਾ ਕਿ ਸਭ ਤੋਂ ਵੱਧ ਪ੍ਰਭਾਵਿਤ ਖੇਤਰ ਹੇਰਾਤ ਦਾ ਜਾਂਡਾ ਜਾਨ ਜ਼ਿਲ੍ਹਾ ਹੈ, ਜਿੱਥੇ 13 ਪਿੰਡ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ।
ਇਹ ਵੀ ਪੜ੍ਹੋ: ਈ.ਯੂ. ਨੇ ਹਮਾਸ ਦੇ ਹਮਲੇ ਮਗਰੋਂ ਫਲਸਤੀਨ ਲਈ ਸਾਰੇ ਭੁਗਤਾਨ ਮੁਅੱਤਲ ਕੀਤੇ ਜਾਣ ਦੇ ਐਲਾਨ ਨੂੰ ਪਲਟਿਆ
ਇਸ ਤੋਂ ਪਹਿਲਾਂ ਰਾਸ਼ਟਰੀ ਆਫਤ ਪ੍ਰਬੰਧਨ ਅਥਾਰਟੀ ਦੇ ਬੁਲਾਰੇ ਮੁੱਲਾ ਜਨਾਨ ਸ਼ਾਕ ਨੇ ਕਿਹਾ ਸੀ ਕਿ ਭੂਚਾਲ 'ਚ 9,200 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋਏ ਹਨ। ਚਾਈਨਾ ਭੂਚਾਲ ਨੈੱਟਵਰਕ ਕੇਂਦਰ ਦੇ ਅਨੁਸਾਰ, ਸ਼ਨੀਵਾਰ ਨੂੰ ਅਫਗਾਨਿਸਤਾਨ ਵਿੱਚ 6.2 ਤੀਬਰਤਾ ਦਾ ਭੂਚਾਲ ਆਇਆ ਅਤੇ 2 ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਪਹਿਲਾ ਝਟਕਾ ਸਥਾਨਕ ਸਮੇਂ ਅਨੁਸਾਰ ਸਵੇਰੇ ਕਰੀਬ 11:10 ਵਜੇ ਆਇਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8