ਇਜ਼ਰਾਈਲ-ਹਮਾਸ ਜੰਗ ਦਾ ਅੱਜ ਪੰਜਵਾਂ ਦਿਨ, ਹੁਣ ਤੱਕ 2100 ਲੋਕਾਂ ਦੀ ਮੌਤ, ਤਸਵੀਰਾਂ 'ਚ ਵੇਖੋ ਤਾਜ਼ਾ ਹਾਲਾਤ

10/11/2023 1:03:07 PM

ਗਾਜ਼ਾ/ਯੇਰੂਸ਼ਲਮ (ਵਾਰਤਾ)- ਹਮਾਸ ਦੇ ਕੱਟੜਪੰਥੀਆਂ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ, ਇਜ਼ਰਾਈਲੀ ਫੌਜ ਨੇ ਗਾਜ਼ਾ ਪੱਟੀ 'ਤੇ ਵੱਡੇ ਹਮਲੇ ਨਾਲ ਜਵਾਬੀ ਕਾਰਵਾਈ ਕੀਤੀ। ਇਹ ਜੰਗ 5ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ, ਜਿਸ ਕਾਰਨ ਦੋਵਾਂ ਧਿਰਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਹਮਲੇ ਵਿੱਚ ਦੋਵਾਂ ਪਾਸਿਆਂ ਦੇ ਘੱਟੋ-ਘੱਟ 2100 ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ। ਇਜ਼ਰਾਈਲੀ ਫੌਜ ਨੇ ਕਿਹਾ ਕਿ ਸ਼ਨੀਵਾਰ ਦੀ ਘੁਸਪੈਠ ਤੋਂ ਬਾਅਦ ਇਜ਼ਰਾਈਲ ਵਿੱਚ 155 ਸੈਨਿਕਾਂ ਸਮੇਤ 1,200 ਤੋਂ ਵੱਧ ਲੋਕ ਮਾਰੇ ਗਏ ਹਨ।

ਉਥੇ ਹੀ ਅਧਿਕਾਰੀਆਂ ਅਨੁਸਾਰ ਗਾਜ਼ਾ ਵਿੱਚ 900 ਲੋਕ ਮਾਰੇ ਗਏ ਹਨ, ਜਿਨ੍ਹਾਂ ਵਿੱਚ 260 ਬੱਚੇ ਅਤੇ 230 ਔਰਤਾਂ ਸ਼ਾਮਲ ਹਨ। ਇੱਥੇ ਦੱਸ ਦੇਈਏ ਕਿ ਹਮਾਸ ਨੇ ਇਹ ਕਹਿ ਕੇ ਤਣਾਅ ਨੂੰ ਹੋਰ ਵਧਾ ਦਿੱਤਾ ਹੈ ਕਿ ਜੇਕਰ ਬਿਨਾਂ ਕਿਸੇ ਚੇਤਾਵਨੀ ਦੇ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਕੀਤੇ ਜਾਂਦੇ ਹਨ, ਤਾਂ ਉਹ ਬੰਧਕ ਬਣਾਏ ਗਏ ਇਜ਼ਰਾਈਲੀਆਂ ਨੂੰ ਮਾਰ ਦੇਵੇਗਾ।

ਇਹ ਵੀ ਪੜ੍ਹੋ: 'ਅਸੀਂ ਤੁਹਾਡੀ ਮਦਦ ਕਰਾਂਗੇ': ਕੈਨੇਡਾ ਇਜ਼ਰਾਈਲ ਤੋਂ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਭੇਜੇਗਾ ਫੌਜੀ ਜਹਾਜ਼

ਇਜ਼ਰਾਈਲ ਨੇ ਗਾਜ਼ਾ 'ਚ ਹਮਲੇ ਕੀਤੇ ਤੇਜ਼, 3 ਲੱਖ ਵਾਧੂ ਫੌਜੀ ਕੀਤੇ ਤਾਇਨਾਤ

ਇਜ਼ਰਾਇਲੀ ਫੌਜ ਨੇ ਦੇਸ਼ ਦੇ ਦੱਖਣੀ ਹਿੱਸੇ 'ਚ ਜ਼ਿਆਦਾਤਰ ਸਥਾਨਾਂ 'ਤੇ ਮੁੜ ਕਬਜ਼ਾ ਕਰਨ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਹਮਾਸ ਦੇ ਕਰੀਬ 1500 ਅੱਤਵਾਦੀਆਂ ਦੀਆਂ ਲਾਸ਼ਾਂ ਇਜ਼ਰਾਇਲੀ ਖੇਤਰ ਵਿਚ ਮਿਲੀਆਂ ਹਨ। ਇਜ਼ਰਾਈਲ ਨੇ ਕਿਹਾ ਕਿ ਹਮਾਸ ਅਤੇ ਗਾਜ਼ਾ ਵਿੱਚ ਹੋਰ ਅੱਤਵਾਦੀ ਸਮੂਹਾਂ ਨੇ ਹਮਲੇ ਤੋਂ ਬਾਅਦ ਉਸਦੇ 150 ਤੋਂ ਵੱਧ ਸੈਨਿਕਾਂ ਅਤੇ ਨਾਗਰਿਕਾਂ ਨੂੰ ਬੰਧਕ ਬਣਾ ਲਿਆ ਹੈ।

ਇਜ਼ਰਾਈਲ ਵੱਲੋਂ 3,00,000 ਵਾਧੂ ਸੈਨਿਕਾਂ ਦੀ ਤਾਇਨਾਤੀ ਤੋਂ ਬਾਅਦ, ਇੱਕ ਵੱਡਾ ਸਵਾਲ ਉੱਠਦਾ ਹੈ ਕਿ ਕੀ ਉਹ ਛੋਟੇ ਭੂਮੱਧ ਸਾਗਰ ਤੱਟੀ ਖੇਤਰ ਗਾਜ਼ਾ ਵਿੱਚ ਜ਼ਮੀਨੀ ਹਮਲਾ ਸ਼ੁਰੂ ਕਰੇਗਾ? ਉਸ ਨੇ ਆਖਰੀ ਵਾਰ 2014 ਵਿੱਚ ਜ਼ਮੀਨੀ ਹਮਲਾ ਕੀਤਾ ਸੀ। ਇਜ਼ਰਾਈਲ ਨੇ ਹੋਰ ਹਮਲਿਆਂ ਨੂੰ ਰੋਕਣ ਲਈ ਗਾਜ਼ਾ ਸਰਹੱਦ 'ਤੇ ਟੈਂਕ ਅਤੇ ਡਰੋਨ ਤਾਇਨਾਤ ਕੀਤੇ ਹਨ। ਉਥੇ ਹੀ ਗਾਜ਼ਾ ਵਿੱਚ ਲਗਾਤਾਰ ਹੋ ਰਹੇ ਹਵਾਈ ਹਮਲਿਆਂ ਕਾਰਨ ਇਮਾਰਤਾਂ ਢਹਿ-ਢੇਰੀ ਹੋਣ ਕਾਰਨ ਹਜ਼ਾਰਾਂ ਵਸਨੀਕ ਆਪਣੇ ਘਰ ਛੱਡ ਕੇ ਚਲੇ ਗਏ ਹਨ।

ਇਹ ਵੀ ਪੜ੍ਹੋ: Israel-Hamas War: ਯੁੱਧ 'ਚ ਮਾਰੇ ਗਏ 14 ਅਮਰੀਕੀ ਨਾਗਰਿਕ, ਬਾਈਡੇਨ ਨੇ ਕਿਹਾ- ਅਸੀਂ ਇਜ਼ਰਾਈਲ ਨਾਲ ਖੜ੍ਹੇ ਹਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

cherry

This news is Content Editor cherry