ਚੀਨ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 130 ਤੋਂ ਪਾਰ, ਬਚਾਅ ਕੰਮ ਜਾਰੀ (ਤਸਵੀਰਾਂ)
Wednesday, Dec 20, 2023 - 09:50 AM (IST)
ਬੀਜਿੰਗ (ਏਪੀ): ਉੱਤਰੀ-ਪੱਛਮੀ ਚੀਨ ਦੇ ਪਹਾੜੀ ਖੇਤਰ 'ਚ ਆਏ 6.2 ਤੀਬਰਤਾ ਦੇ ਭੂਚਾਲ 'ਚ ਘੱਟ ਤੋਂ ਘੱਟ 131 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਭੂਚਾਲ ਕਾਰਨ ਕਈ ਘਰ ਮਲਬੇ 'ਚ ਆ ਗਏ ਅਤੇ ਕੜਾਕੇ ਦੀ ਠੰਡ 'ਚ ਲੋਕਾਂ ਨੂੰ ਘਰਾਂ ਤੋਂ ਬਾਹਰ ਰਹਿਣਾ ਪਿਆ। ਉਨ੍ਹਾਂ ਕਿਹਾ ਕਿ ਪਿਛਲੇ ਨੌਂ ਸਾਲਾਂ ਵਿੱਚ ਚੀਨ ਵਿੱਚ ਆਉਣ ਵਾਲਾ ਇਹ ਸਭ ਤੋਂ ਸ਼ਕਤੀਸ਼ਾਲੀ ਭੂਚਾਲ ਹੈ।
ਅਧਿਕਾਰੀਆਂ ਅਤੇ ਚੀਨੀ ਮੀਡੀਆ ਰਿਪੋਰਟਾਂ ਅਨੁਸਾਰ ਸੋਮਵਾਰ ਅੱਧੀ ਰਾਤ ਤੋਂ ਪਹਿਲਾਂ 6.2 ਤੀਬਰਤਾ ਦਾ ਭੂਚਾਲ ਆਇਆ, ਜਿਸ ਵਿੱਚ 700 ਤੋਂ ਵੱਧ ਲੋਕ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਭੂਚਾਲ ਕਾਰਨ ਗਾਂਸੂ ਅਤੇ ਕਿੰਗਹਾਈ ਪ੍ਰਾਂਤਾਂ ਵਿੱਚ ਸੜਕਾਂ ਨੁਕਸਾਨੀਆਂ ਗਈਆਂ ਅਤੇ ਬਿਜਲੀ ਅਤੇ ਸੰਚਾਰ ਸੇਵਾਵਾਂ ਵਿੱਚ ਵਿਘਨ ਪਿਆ। ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਕਈ ਇਮਾਰਤਾਂ ਨੂੰ ਨੁਕਸਾਨ ਪੁੱਜਾ ਹੈ ਅਤੇ ਐਮਰਜੈਂਸੀ ਕਰਮਚਾਰੀ ਢਹਿ-ਢੇਰੀ ਇਮਾਰਤਾਂ ਦੇ ਮਲਬੇ 'ਚੋਂ ਲੋਕਾਂ ਨੂੰ ਲੱਭਣ 'ਚ ਲੱਗੇ ਹੋਏ ਹਨ। ਮਾ ਡੋਂਗਡੋਂਗ ਨਾਂ ਦੇ ਵਿਅਕਤੀ ਨੇ ਦੱਸਿਆ ਕਿ ਉਸ ਦੇ ਘਰ ਦੇ ਤਿੰਨ ਬੈੱਡਰੂਮ ਤਬਾਹ ਹੋ ਗਏ ਅਤੇ ਉਸ ਦੀ ਦੁਕਾਨ ਦਾ ਕੁਝ ਹਿੱਸਾ ਪੂਰੀ ਤਰ੍ਹਾਂ ਤਬਾਹ ਹੋ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਗੈਰ ਕਾਨੂੰਨੀ ਢੰਗ ਨਾਲ ਪ੍ਰਵਾਸੀਆਂ ਦੀ ਆਮਦ ਰੋਕਣ ਲਈ ਅਮਰੀਕਾ ਨੇ ਚੁੱਕਿਆ ਸਖ਼ਤ ਕਦਮ (ਤਸਵੀਰਾਂ)
ਚਾਈਨਾ ਭੂਚਾਲ ਨੈੱਟਵਰਕ ਕੇਂਦਰ ਮੁਤਾਬਕ ਭੂਚਾਲ ਦਾ ਕੇਂਦਰ ਗਾਂਸੂ ਦੇ ਜਿਸ਼ੀਸ਼ਾਨ ਕਾਊਂਟੀ 'ਚ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ 'ਤੇ ਸਥਿਤ ਸੀ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਭੂਚਾਲ ਦੀ ਤੀਬਰਤਾ 5.9 ਮਾਪੀ। ਰਾਜ ਪ੍ਰਸਾਰਕ ਸੀ.ਸੀ.ਟੀ.ਵੀ ਨੇ ਕਿਹਾ ਕਿ ਗਾਂਸੂ ਵਿੱਚ 113 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਸੂਬੇ ਵਿੱਚ 536 ਹੋਰ ਜ਼ਖ਼ਮੀ ਹੋਏ ਹਨ। ਸੀ.ਸੀ.ਟੀ.ਵੀ ਨੇ ਬੁੱਧਵਾਰ ਸਵੇਰੇ ਆਪਣੀ ਖ਼ਬਰ ਵਿੱਚ ਕਿਹਾ ਕਿ ਕਿੰਗਹਾਈ ਵਿੱਚ 18 ਲੋਕਾਂ ਦੀ ਮੌਤ ਹੋ ਗਈ ਅਤੇ 198 ਜ਼ਖਮੀ ਹੋਏ। ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ 10 ਵਜੇ ਤੱਕ ਤਿੰਨ ਜਾਂ ਇਸ ਤੋਂ ਵੱਧ ਤੀਬਰਤਾ ਦੇ ਨੌਂ ਝਟਕੇ ਮਹਿਸੂਸ ਕੀਤੇ ਗਏ ਅਤੇ ਸ਼ੁਰੂਆਤੀ ਭੂਚਾਲ ਤੋਂ ਕਰੀਬ 10 ਘੰਟੇ ਬਾਅਦ 4.1 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।